ਮੁੱਖ ਮੰਤਰੀ ਭਗਵੰਤ ਮਾਨ ਨੇ ਗਿਲਹੋਤਰਾ ਪਰਿਵਾਰ ਨਾਲ ਸਾਂਝਾ ਕੀਤਾ ਦੁੱਖ
ਉੱਘੇ ਸਮਾਜਸੇਵੀ ਤੇ ਪੀਐਚਡੀ ਚੈਂਬਰ ਆਫ਼ ਕਾਮਰਸ ਪੰਜਾਬ ਦੇ ਚੇਅਰਮੈਨ ਕਰਨ ਗਿਲਹੋਤਰਾ ਦੇ ਘਰ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ
Publish Date: Sat, 21 Feb 2026 04:43 PM (IST)
Updated Date: Sat, 21 Feb 2026 04:45 PM (IST)

ਰਿਤਿਸ਼ ਕੁੱਕੜ.ਪੰਜਾਬੀ ਜਾਗਰਣ ਫਾਜ਼ਿਲਕਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਫਾਜ਼ਿਲਕਾ ਪਹੁੰਚੇ ਅਤੇ ਸ਼ਹਿਰ ਦੇ ਸਮਾਜ ਸੇਵਕ ਸਵ.ਸੰਦੀਪ ਗਿਲਹੋਤਰਾ ਦੇ ਦੇਹਾਂਤ ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉੱਘੇ ਸਮਾਜ ਸੇਵਕ ਅਤੇ ਪੀਐਚਡੀ ਚੈਂਬਰ ਆਫ਼ ਕਾਮਰਸ ਪੰਜਾਬ ਦੇ ਚੇਅਰਮੈਨ ਕਰਨ ਗਿਲਹੋਤਰਾ ਦੇ ਪਿਤਾ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਸਹੁਰੇ ਸੰਦੀਪ ਗਿਲਹੋਤਰਾ ਦਾ ਬੀਤੇ ਦਿਨ ਦੇਹਾਂਤ ਹੋ ਗਿਆ ਸੀ। ਪੀਐਚਡੀ ਚੈਂਬਰ ਆਫ਼ ਕਾਮਰਸ, ਪੰਜਾਬ ਦੇ ਚੇਅਰਮੈਨ ਕਰਨ ਗਿਲਹੋਤਰਾ ਦੇ ਨਿਵਾਸ ਸਥਾਨ ਤੇ ਮੁੱਖ ਮੰਤਰੀ ਸਿੱਧੇ ਗਏ ਅਤੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਪ੍ਰਗਟ ਕੀਤਾ।ਸਵ.ਸੰਦੀਪ ਗਿਲਹੋਤਰਾ ਕਰਨ ਗਿਲਹੋਤਰਾ ਦੇ ਪਿਤਾ ਅਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਸਹੁਰੇ ਸਨ। ਇਸ ਔਖੇ ਸਮੇਂ ਦੌਰਾਨ, ਮੁੱਖ ਮੰਤਰੀ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਅਤੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ ਕਰਨ ਲਈ ਮੁਲਾਕਾਤ ਕੀਤੀ।ਮੁੱਖ ਮੰਤਰੀ ਨੇ ਵਿਸ਼ੇਸ਼ ਤੌਰ ਤੇ ਸਵ.ਸੰਦੀਪ ਗਿਲਹੋਤਰਾ ਦੇ ਪੋਤੇ ਪ੍ਰਯਾਂਸ਼ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਦਿਲਾਸਾ ਦਿੱਤਾ। ਉਨ੍ਹਾਂ ਕਿਹਾ ਕਿ ਸੇਠ ਸੰਦੀਪ ਗਿਲਹੋਤਰਾ ਨੇ ਸਮਾਜ ਸੇਵਾ ਅਤੇ ਕਾਰੋਬਾਰ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ, ਜਿਸਨੂੰ ਲੰਬੇ ਸਮੇਂ ਤੱਕ ਯਾਦ ਰੱਖਿਆ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਦੇਹਾਂਤ ਨਾ ਸਿਰਫ਼ ਪਰਿਵਾਰ ਲਈ ਸਗੋਂ ਪੂਰੇ ਸਮਾਜ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ, ਜਿਸਦੀ ਭਰਪਾਈ ਨਹੀਂ ਕੀਤੀ ਜਾ ਸਕਦੀ।ਇਸ ਮੌਕੇ ਉਨ੍ਹਾਂ ਨਾਲ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਜਲਾਲਾਬਾਦ ਦੇ ਵਿਧਾਇਕ ਜਗਦੀਪ ਕੁਮਾਰ ਗੋਲਡੀ, ਬੱਲੂਆਣਾ ਵਿਧਾਇਕ ਅਮਨਦੀਪ ਗੋਲਡੀ ਮੁਸਾਫਿਰ ਆਦਿ ਮੌਜੂਦ ਸਨ।