ਸਰਕਾਰੀ ਸਕੂਲਾਂ ’ਚ ਬੱਚਿਆਂ ਨੂੰ ਆਧੁਨਿਕ ਤਕਨੀਕ ਨਾਲ ਸਿੱਖਿਆ ਦਿੱਤੀ ਜਾ ਰਹੀ : ਕਟਾਰੀਆ
ਸਰਕਾਰੀ ਸਕੂਲਾਂ ’ਚ ਬੱਚਿਆਂ ਨੂੰ ਆਧੁਨਿਕ ਤਕਨੀਕ ਨਾਲ ਸਿੱਖਿਆ ਦਿੱਤੀ ਜਾ ਰਹੀ : ਕਟਾਰੀਆ
Publish Date: Mon, 11 May 2026 03:20 PM (IST)
Updated Date: Mon, 11 May 2026 03:21 PM (IST)

ਪੱਤਰ ਪ੍ਰੇਰਕ, ਪੰਜਾਬੀ ਜਗਰਣ, ਮਖੂ : ਪੰਜਾਬ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀਮਤੀ ਮੁਨੀਲਾ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਕ ਗੁਜਰਾਂ ਵਿਖੇ ਨਵੀਂ ਬਣੀ ਕੰਪਿਊਟਰ ਲੈਬ, ਆਧੁਨਿਕ ਕਲਾਸ ਰੂਮ, ਏਸੀਆਰ ਰੂਮ ਅਤੇ ਸਕੂਲ ਵੈੱਬਸਾਈਟ ਦਾ ਉਦਘਾਟਨ ਵਿਧਾਇਕ ਨਰੇਸ਼ ਕਟਾਰੀਆ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਸਕੂਲ ਸਿੱਖਿਆ ਵਿਭਾਗ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ 13 ਕੰਪਿਊਟਰ ਅਤੇ ਦੋ ਪੈਨਲ ਦਾ ਉਦਘਾਟਨ ਕੀਤਾ ਗਿਆ। ਉਦਘਾਟਨ ਸਮਾਰੋਹ ਦੌਰਾਨ ਪ੍ਰਿੰਸੀਪਲ ਸੁਖਵਿੰਦਰ ਸਿੰਘ ਦੀ ਅਗਵਾਈ ਵਿਚ ਸਕੂਲ ਸਟਾਫ ਵੱਲੋਂ ਮੁੱਖ ਮਹਿਮਾਨ ਵਿਧਾਇਕ ਨਰੇਸ਼ ਕਟਾਰੀਆ, ਜ਼ਿਲ੍ਹਾ ਸਿੱਖਿਆ ਅਫ਼ਸਰ ਮੁਨੀਲਾ ਅਰੋੜਾ, ਬੀਐੱਨਓ ਬਲਾਕ ਮੱਲਾਂਵਾਲਾ ਖਾਸ ਸੰਜੀਵ ਟੰਡਨ, ਸਰਪੰਚ ਬਲਵੰਤ ਸਿੰਘ, ਨਰੇਸ਼ ਕੁਮਾਰ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਵਿਧਾਇਕ ਨਰੇਸ਼ ਕਟਾਰੀਆ ਨੇ ਕਿਹਾ ਇਹ ਸਹੂਲਤਾਂ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕ ਨਾਲ ਜੋੜਨ ਅਤੇ ਪੜ੍ਹਾਈ ਦਾ ਮਿਆਰ ਉੱਚਾ ਚੁੱਕਣ ਵਿੱਚ ਸਹਾਈ ਸਿੱਧ ਹੋਣਗੀਆਂ। ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੇ ਪੱਧਰ ਨੂੰ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਉੱਚਾ ਚੁੱਕਣ ਲਈ ਵਚਨਬੱਧ ਹੈ। ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਆਧੁਨਿਕ ਤਕਨੀਕ ਨਾਲ ਸਿੱਖਿਆ ਦਿੱਤੀ ਜਾ ਰਹੀ ਹੈ ਇਸੇ ਲਈ ਹੁਣ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਪੜ੍ਹਾਉਣ ਲਈ ਤਰਜੀਹ ਦੇ ਰਹੇ ਹਨ। ਇਸ ਮੌਕੇ ਸਕੂਲ ਦੇ ਸਮੂਹ ਸਟਾਫ ਮੈਂਬਰਾਂ ’ਚੋਂ ਗੁਰਪ੍ਰੀਤ ਸਿੰਘ, ਮੈਡਮ ਅਰਚਨਾ, ਰਾਜੇਸ਼ ਪੁਰੀ (ਜੂਨੀਅਰ ਸਹਾਇਕ), ਗੁਲਸ਼ਨ ਕੁਮਾਰ, ਰਵਜੀਤ ਕੌਰ, ਕਰਮਜੀਤ ਕੌਰ, ਗੁਰਪ੍ਰੀਤ ਕੌਰ, ਲਵਪ੍ਰੀਤ ਸ਼ਰਮਾ, ਰਾਜ ਰਾਣੀ, ਰਾਜਦੀਪ ਕੌਰ, ਪੂਨਮ ਸ਼ਰਮਾ, ਵਰਿੰਦਰ ਸਿੰਘ, ਰਜਿੰਦਰ ਕੁਮਾਰ, ਲਖਵੀਰ ਕੌਰ, ਰਵਿੰਦਰ ਕੌਰ, ਮਿਸ. ਨਵਨੀਤ ਕੌਰ, ਅਵਨੀਤ ਕੌਰ, ਅਮਨਪ੍ਰੀਤ ਕੌਰ, ਅਮਨਦੀਪ ਕੌਰ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।