ਡੇਂਗੂ ਦੇ ਅਗੇਤੇ ਪ੍ਰਬੰਧਾਂ ’ਤੇ ਕੀਤਾ ਵਿਚਾਰ-ਵਟਾਂਦਰਾ
ਐਨਵੀਬੀਡੀਸੀਪੀ ਬ੍ਰਾਂਚ ਨਾਲ ਸਿਵਲ ਸਰਜਨ ਨੇ ਮੀਟਿੰਗ ਕੀਤੀ
Publish Date: Mon, 06 Apr 2026 04:21 PM (IST)
Updated Date: Mon, 06 Apr 2026 04:25 PM (IST)

ਨਰੇਸ਼ ਕੁਮਾਰ ਕਾਮਰਾ.ਪੰਜਾਬੀ ਜਾਗਰਣ ਫਾਜ਼ਿਲਕਾ : ਫਾਜ਼ਿਲਕਾ ਵਿਖੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਨੀਤਾ ਕੰਬੋਜ਼ ਵੱਲੋਂ ਜ਼ਿਲ੍ਹੇ ਦੀ ਐਨਵੀਬੀਡੀਸੀਪੀ ਬ੍ਰਾਂਚ ਦੀ ਮਹੀਨਾਵਾਰ ਸਮੀਖਿਆ ਮੀਟਿੰਗ ਕੀਤੀ ਗਈ। ਇਸ ਸਮੇਂ ਡੇਂਗੂ ਮਲੇਰੀਆ ਦੀ ਰੋਕਥਾਮ ਲਈ ਅਗੇਤੇ ਪ੍ਰਬੰਧਾਂ ਅਤੇ ਹੋਰ ਪ੍ਰੋਗ੍ਰਾਮਾਂ ਸਬੰਧੀ ਚਰਚਾ ਕੀਤੀ ਗਈ।ਉਹਨਾਂ ਦੱਸਿਆ ਕਿ ਸਿਵਲ ਸਰਜਨ ਡਾ.ਕਵਿਤਾ ਸਿੰਘ ਦੀ ਪ੍ਰਧਾਨਗੀ ਚ ਐਨਵੀਬੀਡੀਸੀਪੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਵਿੱਚ ਹੋਈ ਬਰਸਾਤਾਂ ਨੂੰ ਵੇਖਦੇ ਹੋਏ ਸਿਹਤ ਕਰਮੀਆਂ ਵੱਲੋਂ ਲੋੜ ਅਨੁਸਾਰ ਸਰਵੇ, ਮੱਛਰ ਦੇ ਲਾਰਵੇ ਨੂੰ ਨਸ਼ਟ ਕਰਨ ਅਤੇ ਬ੍ਰੀਡਿੰਗ ਚੈਕਿੰਗ ਗਤੀਵਿਧੀਆਂ ਵੱਲ ਧਿਆਨ ਦਿੱਤਾ ਜਾਵੇ। ਮੀਟਿੰਗ ਵਿੱਚ ਕਿਹਾ ਗਿਆ ਕਿ ਸਕੂਲਾਂ, ਕਾਲਜਾਂ ਅਤੇ ਹੋਰ ਪਬਲਿਕ ਥਾਵਾਂ ਤੇ ਤੰਬਾਕੂ ਵਿਰੋਧੀ ਜਾਗਰੂਕਤਾ ਕੈਂਪ ਲਗਾਏ ਜਾਣ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਘਰਾਂ ਵਿੱਚ ਪਏ ਕੂਲਰ, ਗਮਲਿਆਂ, ਟੁੱਟੇ-ਭੱਜੇ ਬਰਤਨਾਂ, ਘਰਾਂ-ਦਫਤਰਾਂ ਦੀਆਂ ਛੱਤਾਂ ਤੇ ਰੱਖੇ ਟਾਇਰਾਂ ਆਦਿ ਥਾਵਾਂ ਉੱਤੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਪੰਛੀਆਂ ਦੇ ਪਾਣੀ ਪੀਣ ਲਈ ਰੱਖੇ ਬਰਤਨਾਂ ਵਿਚਲਾ ਪਾਣੀ ਵੀ ਜਰੂਰ ਬਦਲਦੇ ਰਹਿਣਾ ਚਾਹੀਦਾ ਹੈ। ਮੱਛਰਾਂ ਤੋਂ ਬਚਾਅ ਲਈ ਕੱਪੜੇ ਅਜਿਹੇ ਪਹਿਨੋ ਜਿਸ ਨਾਲ ਸਰੀਰ ਢੱਕਿਆ ਰਹੇ, ਸੋਣ ਵੇਲੇ ਮੱਛਰਦਾਨੀ ਦਾ ਇਸਤੇਮਾਲ ਕੀਤਾ ਜਾਵੇ। ਮੀਟਿੰਗ ਦੌਰਾਨ ਤੰਬਾਕੂ ਨੋਸ਼ੀ ਪ੍ਰੋਗ੍ਰਾਮ, 100 ਦਿਨੀਂ ਟੀ.ਬੀ ਮੁਕਤ ਭਾਰਤ ਕੈਂਪੇਨ, ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਆਦਿ ਪ੍ਰੋਗ੍ਰਾਮਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਉਹਨਾਂ ਨੇ ਜ਼ਿਲ੍ਹੇ ਵਿੱਚ ਕੋਟਪਾ ਐਕਟ ਦੀ ਕੜੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕਰਨ ਲਈ ਨਿਰਦੇਸ਼ਿਤ ਕੀਤਾ ਅਤੇ ਐਕਟ ਦੀ ਉਲਘੰਣਾ ਕਰਨ ਵਾਲੇ ਦੇ ਚਾਲਾਨ ਕੱਟਣ ਬਾਰੇ ਨਿਰਦੇਸ਼ ਦਿਤੇ ਗਏ। ਇਸ ਮੌਕੇ ਡਾ. ਸੁਨੀਤਾ ਕੰਬੋਜ ਨੇ ਕਿਹਾ ਕਿ ਮਾਨਿਟਰਨਿੰਗ ਰਿਪੋਰਟਾਂ ਨੂੰ ਸਮੇਂ-ਸਿਰ ਅਪਲੋਡ ਕੀਤਾ ਜਾਵੇ ਤੇ ਕਿਸੇ ਵੀ ਕਿਸਮ ਦੀ ਲਾਪਰਵਾਹੀ ਨਾ ਵਰਤੀ ਜਾਵੇ। ਇਸ ਮੌਕੇ ਮਾਸ ਮੀਡੀਆ ਵਿੰਗ ਤੋਂ ਮਨਬੀਰ ਸਿੰਘ, ਦਿਵੇਸ਼ ਕੁਮਾਰ, ਸੁਨੀਤਾ ਰਾਣੀ, ਵਿਜੇ ਕੁਮਾਰ, ਵਿਕੀ ਕੁਮਾਰ, ਅਤਿੰਦਰ ਪਾਲ ਸਿੰਘ, ਸੁਖਦੇਵ ਸਿੰਘ, ਸਾਰੇ ਮਲਟੀਪਰਪਜ ਹੈਲਥ ਸੁਪਰਵਾਈਜਰ ਅਤੇ ਵਰਕਰ ਹਾਜ਼ਰ ਸਨ।