ਪ੍ਰਾਇਮਰੀ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦੇ ਸਿਰਜਣਹਾਰ ਜਮਾਤ ਮੁਖੀ ਸਨਮਾਨਿਤ
ਪ੍ਰਾਇਮਰੀ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦੇ ਸਿਰਜਣਹਾਰ ਜਮਾਤ ਮੁਖੀ ਸਨਮਾਨਿਤ
Publish Date: Fri, 15 May 2026 04:41 PM (IST)
Updated Date: Fri, 15 May 2026 04:42 PM (IST)

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਸਕੂਲ ਸਿੱਖਿਆ ਵਿਭਾਗ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦੇ ਪਿੱਛੇ ਮਿਹਨਤ ਕਰਨ ਵਾਲੇ ਜਮਾਤ ਮੁਖੀਆਂ ਨੂੰ ਉਤਸ਼ਾਹਿਤ ਕਰਨ ਲਈ ਬੀਆਰਸੀ ਹਾਲ ਫ਼ਿਰੋਜ਼ਪੁਰ-2 ਵਿਖੇ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਸਮਾਗਮ ਵਿਚ ਪੰਜਵੀਂ ਜਮਾਤ ਵਿਚ 500 ਵਿੱਚੋਂ 500 ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ, ਜਵਾਹਰ ਨਵੋਦਿਆ ਵਿਦਿਆਲਿਆ ਵਿਚ ਦਾਖ਼ਲਾ ਹਾਸਲ ਕਰਨ ਵਾਲੇ ਬੱਚਿਆਂ ਅਤੇ ਰਾਜ ਪੱਧਰੀ ਖੇਡਾਂ ਵਿਚ ਜਿੱਤ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੇ ਜਮਾਤ ਮੁਖੀਆਂ ਨੂੰ ਸਨਮਾਨਿਤ ਕੀਤਾ ਗਿਆ। ਇਹ ਸਮਾਰੋਹ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸੁਨੀਤਾ ਰਾਣੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਕੋਮਲ ਅਰੋੜਾ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਅਜਿਹੇ ਸਨਮਾਨ ਸਮਾਗਮ ਅਧਿਆਪਕਾਂ ਵਿਚ ਨਵਾਂ ਉਤਸ਼ਾਹ ਭਰਦੇ ਹਨ ਅਤੇ ਹੋਰ ਵਧੀਆ ਨਤੀਜੇ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਦੇ ਹਨ। ਇਸ ਮੌਕੇ ਡੀਆਰਸੀ ਸੁਭਾਸ਼ ਚੰਦਰ, ਬੀਪੀਈਓ ਰਾਜਨ ਨਰੂਲਾ, ਬੀਪੀਈਓ ਅੰਮ੍ਰਿਤਪਾਲ ਸਿੰਘ ਬਰਾੜ, ਬੀਪੀਈਓ ਰਣਜੀਤ ਸਿੰਘ, ਬੀਪੀਈਓ ਦਲਜੀਤ ਕੌਰ ਅਤੇ ਬੀਪੀਈਓ ਜਸਵਿੰਦਰ ਸਿੰਘ, ਬੀਪੀਈਓ ਗੁਰਮੀਤ ਸਿੰਘ, ਬੀਪੀਈਓ ਹਰਜੀਤ ਕੌਰ, ਬੀਪੀਈਓ ਸੁਖਵਿੰਦਰ ਕੌਰ ਸਮੇਤ ਵੱਖ-ਵੱਖ ਸਕੂਲਾਂ ਦੇ ਮੁਖੀ ਅਤੇ ਗਾਇਡ ਅਧਿਆਪਕ ਵੀ ਹਾਜ਼ਰ ਸਨ। ਸਮਾਗਮ ਦੌਰਾਨ ਸਨਮਾਨਿਤ ਅਧਿਆਪਕਾਂ ਨੇ ਇਸ ਪਹਿਲ ਲਈ ਸਿੱਖਿਆ ਵਿਭਾਗ ਦਾ ਧੰਨਵਾਦ ਕਰਦਿਆਂ ਭਵਿੱਖ ਵਿਚ ਵੀ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਅਤੇ ਮਾਰਗਦਰਸ਼ਨ ਦੇਣ ਦਾ ਵਿਸ਼ਵਾਸ ਦਿਵਾਇਆ।