ਫ਼ਾਜ਼ਿਲਕਾ 'ਚ ਵਿਕਾਸ ਦੀ ਗੂੰਜ : CM ਭਗਵੰਤ ਮਾਨ ਨੇ ਕਰੋੜਾਂ ਦੇ ਪ੍ਰੋਜੈਕਟ ਕੀਤੇ ਲੋਕ ਅਰਪਣ, ਸੜਕਾਂ ਤੇ ਪੁਲਾਂ ਦਾ ਬਦਲੇਗਾ ਮੁਹਾਂਦਰਾ
ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਹਲਕਾ ਫਾਜ਼ਿਲਕਾ ਵਿੱਚ 59 ਨਵੇ ਪੁੱਲ ਅਤੇ ਲਿੰਕ ਸੜਕਾਂ ਬਣਾਈਆਂ ਜਾਣਗੀਆਂ, ਜਿਨ੍ਹਾਂ ‘ਤੇ 34 ਕਰੋੜ 61 ਲੱਖ ਰੁਪਏ ਖਰਚ ਕੀਤੇ ਜਾਣਗੇ। ਇਸ ਦੇ ਨਾਲ ਹੀ 34 ਕਿਲੋਮੀਟਰ ਲੰਬੀਆਂ ਲਿੰਕ ਸੜਕਾਂ ਨੂੰ ਚੌੜਾ ਕਰਨ ਲਈ 22 ਕਰੋੜ 43 ਲੱਖ ਰੁਪਏ ਮਨਜ਼ੂਰ ਕੀਤੇ ਗਏ ਹਨ, ਜਿਸ ਨਾਲ ਆਵਾਜਾਈ ਹੋਰ ਸੁਗਮ ਅਤੇ ਸੁਰੱਖਿਅਤ ਬਣੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਬਣੀਆਂ ਲਿੰਕ ਸੜਕਾਂ ਦੀ ਮੁਰੰਮਤ ਅਤੇ ਨਵੀਨੀਕਰਨ ਲਈ ਵੀ ਵੱਡੇ ਪੱਧਰ ‘ਤੇ ਰਾਸ਼ੀ ਜਾਰੀ ਕੀਤੀ ਗਈ ਹੈ।
Publish Date: Thu, 02 Apr 2026 03:16 PM (IST)
Updated Date: Thu, 02 Apr 2026 03:17 PM (IST)
ਰਿਤਿਸ਼ ਕੁੱਕੜ, ਪੰਜਾਬੀ ਜਾਗਰਣ,ਫਾਜ਼ਿਲਕਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫਾਜ਼ਿਲਕਾ 'ਚ ਵੱਡੇ ਪ੍ਰੋਜੈਕਟਾਂ ਦਾ ਉਦਘਾਟਨ ਕਰ ਨੀਂਹ ਪੱਥਰ ਰੱਖਿਆ। ਉਨ੍ਹਾਂ ਵਲੋ ਫਾਜ਼ਿਲਕਾ ਹਲਕੇ ਵਿੱਚ ਵੀਰਵਾਰ ਨੂੰ ਸੜਕ ਢਾਂਚਾ, ਸਿੱਖਿਆ, ਬਿਜਲੀ ਅਤੇ ਹੋਰ ਮਹੱਤਵਪੂਰਨ ਖੇਤਰਾਂ ਨਾਲ ਸੰਬੰਧਿਤ ਵੱਡੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋ ਇਲਾਕੇ ਦੇ ਸਮੱਗਰੀਕ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਲਈ ਫਾਜ਼ਿਲਕਾ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਦਿੰਦੇ ਹੋਏ ਪੰਜਾਬ ਮੰਡੀ ਬੋਰਡ ਵੱਲੋਂ ਲਿੰਕ ਸੜਕਾਂ, ਪੁਲਾਂ ਅਤੇ ਮੰਡੀਆਂ ਦੇ ਵਿਕਾਸ ਲਈ ਵੱਡੇ ਪੱਧਰ ‘ਤੇ ਪ੍ਰੋਜੈਕਟ ਨੂੰ ਲੋਕ ਅਰਪਣ ਕੀਤਾ ।
ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਹਲਕਾ ਫਾਜ਼ਿਲਕਾ ਵਿੱਚ 59 ਨਵੇ ਪੁੱਲ ਅਤੇ ਲਿੰਕ ਸੜਕਾਂ ਬਣਾਈਆਂ ਜਾਣਗੀਆਂ, ਜਿਨ੍ਹਾਂ ‘ਤੇ 34 ਕਰੋੜ 61 ਲੱਖ ਰੁਪਏ ਖਰਚ ਕੀਤੇ ਜਾਣਗੇ। ਇਸ ਦੇ ਨਾਲ ਹੀ 34 ਕਿਲੋਮੀਟਰ ਲੰਬੀਆਂ ਲਿੰਕ ਸੜਕਾਂ ਨੂੰ ਚੌੜਾ ਕਰਨ ਲਈ 22 ਕਰੋੜ 43 ਲੱਖ ਰੁਪਏ ਮਨਜ਼ੂਰ ਕੀਤੇ ਗਏ ਹਨ, ਜਿਸ ਨਾਲ ਆਵਾਜਾਈ ਹੋਰ ਸੁਗਮ ਅਤੇ ਸੁਰੱਖਿਅਤ ਬਣੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਬਣੀਆਂ ਲਿੰਕ ਸੜਕਾਂ ਦੀ ਮੁਰੰਮਤ ਅਤੇ ਨਵੀਨੀਕਰਨ ਲਈ ਵੀ ਵੱਡੇ ਪੱਧਰ ‘ਤੇ ਰਾਸ਼ੀ ਜਾਰੀ ਕੀਤੀ ਗਈ ਹੈ।
107 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਲਈ 25 ਕਰੋੜ 86 ਲੱਖ ਰੁਪਏ, ਜਦਕਿ 90 ਕਿਲੋਮੀਟਰ ਹੋਰ ਸੜਕਾਂ ਦੇ ਨਵੀਨੀਕਰਨ ਲਈ 29 ਕਰੋੜ 66 ਲੱਖ ਰੁਪਏ ਖਰਚ ਕੀਤੇ ਜਾਣਗੇ। ਇਸ ਤੋਂ ਇਲਾਵਾ 13 ਪੁਲਾਂ ਦਾ ਨਵੀਨੀਕਰਨ ਕਰਨ ਲਈ 5 ਕਰੋੜ 60 ਲੱਖ ਰੁਪਏ ਦੀ ਲਾਗਤ ਆਵੇਗੀ, ਜਿਸ ਨਾਲ ਪੁਰਾਣੇ ਢਾਂਚੇ ਨੂੰ ਵੀ ਮਜ਼ਬੂਤ ਕੀਤਾ ਜਾਵੇਗਾ।