ਬਲਾਕ ਸੰਮਤੀ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਕਾਂਗਰਸੀ ਉਮੀਦਵਾਰਾਂ ਨੂੰ ਨਹੀਂ ਦਿੱਤੇ ਗਏ ਟੋਕਨ
ਅੱਜ ਇੱਥੇ ਤਹਿਸੀਲਦਾਰ ਦਫਤਰ ਵਿਖੇ ਬਲਾਕ ਸੰਮਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਗਏ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਟੋਕਨ ਨਾ ਮਿਲਣ ਕਾਰਨ ਉਹ ਨਾਮਜਦਗੀਆਂ ਤੋਂ ਵਾਂਝੇ ਰਹਿ ਗਏ। ਇਸ ਦੌਰਾਨ ਰੋਸ ਵਿੱਚ ਆਏ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਕਾਂਗਰਸ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਕਾਂਗਰਸੀ ਉਮੀਦਵਾਰਾਂ ਸਮੇਤ ਤਹਿਸੀਲਦਾਰ ਦਫਤਰ ਜ਼ੀਰਾ ਮੂਹਰੇ ਰੋਸ ਧਰਨਾ ਲਗਾ ਕੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਿਰੁੱਧ ਜਮਕੇ ਨਾਅਰੇਬਾਜ਼ੀ ਕੀਤੀ।
Publish Date: Thu, 04 Dec 2025 01:02 PM (IST)
Updated Date: Thu, 04 Dec 2025 01:03 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ, ਜ਼ੀਰਾ : ਅੱਜ ਇੱਥੇ ਤਹਿਸੀਲਦਾਰ ਦਫਤਰ ਵਿਖੇ ਬਲਾਕ ਸੰਮਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਗਏ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਟੋਕਨ ਨਾ ਮਿਲਣ ਕਾਰਨ ਉਹ ਨਾਮਜਦਗੀਆਂ ਤੋਂ ਵਾਂਝੇ ਰਹਿ ਗਏ। ਇਸ ਦੌਰਾਨ ਰੋਸ ਵਿੱਚ ਆਏ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਕਾਂਗਰਸ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਕਾਂਗਰਸੀ ਉਮੀਦਵਾਰਾਂ ਸਮੇਤ ਤਹਿਸੀਲਦਾਰ ਦਫਤਰ ਜ਼ੀਰਾ ਮੂਹਰੇ ਰੋਸ ਧਰਨਾ ਲਗਾ ਕੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਿਰੁੱਧ ਜਮਕੇ ਨਾਅਰੇਬਾਜ਼ੀ ਕੀਤੀ।
ਇਸ ਦੌਰਾਨ ਗੱਲਬਾਤ ਕਰਦਿਆਂ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਜ਼ੀਰਾ ਹਲਕੇ ਵਿਚ ਚਾਰ ਜ਼ਿਲ੍ਹਾ ਪਰਿਸ਼ਦ ਦੇ ਜੋਨਾਂ ਫਤਿਹਗੜ੍ਹ ਸਭਰਾ, ਵਕੀਲਾਂਵਾਲਾ, ਸ਼ਾਹ ਵਾਲਾ ਅਤੇ ਅਕਬਰ ਵਾਲਾ ਵਿੱਚ ਉਮੀਦਵਾਰਾਂ ਵੱਲੋਂ ਆਪਣੇ ਨਾਮਜਦਗੀ ਪੱਤਰ ਦਾਖਲ ਕਰਵਾ ਦਿੱਤੇ ਗਏ ।ਉਨ੍ਹਾਂ ਕਿਹਾ ਕਿ ਅੱਜ ਜ਼ੀਰਾ ਦੇ ਮਖੂ ਰੋਡ ਤੇ ਸਥਿਤ ਇਕ ਪੈਲੇਸ ਵਿੱਚ ਕਾਂਗਰਸੀ ਉਮੀਦਵਾਰਾਂ ਵੱਲੋਂ ਇਕੱਠ ਕੀਤਾ ਗਿਆ, ਜਿੱਥੋਂ ਪੁਲੀਸ ਉਨ੍ਹਾਂ ਦੇ ਉਮੀਦਵਾਰਾਂ ਨੂੰ ਨਾਮਜਦਗੀ ਪੱਤਰ ਦਾਖਲ ਕਰਵਾਉਣ ਲਈ ਲੈ ਗਈ ਪਰ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਧੋਖਾ ਦਿੱਤਾ ਗਿਆ, ਉਨ੍ਹਾਂ ਦੇ ਕਿਸੇ ਵੀ ਉਮੀਦਵਾਰ ਨੂੰ ਟੋਕਨ ਨਹੀਂ ਦਿੱਤਾ ਗਿਆ, ਜਦਕਿ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ 80 ਟੋਕਨ ਵੰਡੇ ਗਏ ਅਤੇ 300 ਦੇ ਕਰੀਬ ਵਿਅਕਤੀਆਂ ਨੂੰ ਲਾਈਨਾਂ ਵਿੱਚ ਲਗਾਇਆ ਗਿਆ। ਉਨ੍ਹਾਂ ਦੋਸ਼ ਲਗਾਉਂਦਿਆਂ ਕਿਹਾ ਕਿ ਲਾਈਨਾਂ ਲਾਈਨਾਂ ਵਿਚ ਖੜ੍ਹੇ ਵਿਅਕਤੀ ਬਾਹਰ ਤੋਂ ਬੁਲਾਏ ਗਏ ਸਨ। ਉਨ੍ਹਾਂ ਰਿਟਰਨਿੰਗ ਅਫਸਰ ਤੇ ਇਲਜਾਮ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਕਾਂਗਰਸੀ ਉਮੀਦਵਾਰਾਂ ਨੂੰ ਟੋਕਨ ਨਾ ਦੇ ਕੇ ਵਿਤਕਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਆਮ ਆਦਮੀ ਪਾਰਟੀ ਦੇ ਵਰਕਰ ਬਣ ਕੇ ਕੰਮ ਕਰ ਰਹੇ ਹਨ।
ਇਸ ਧੱਕੇਸ਼ਾਹੀ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਜਿੰਨਾਂ ਚਿਰ ਉਨ੍ਹਾਂ ਦੇ ਵਰਕਰਾਂ ਦੀਆਂ ਨਾਮਜਦਗੀਆਂ ਦਾਖਲ ਨਹੀਂ ਕੀਤੀਆਂ ਜਾਂਦੀਆਂ, ਉਨ੍ਹਾਂ ਚਿਰ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ। ਇਸ ਸਬੰਧੀ ਜਦ ਰਿਟਰਨਿੰਗ ਅਫਸਰ ਸੰਤੋਖ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਬਿਨਾਂ ਪੱਖਪਾਤ ਕੀਤਿਆਂ ਸਾਰੇ ਉਮੀਦਵਾਰਾਂ ਨੂੰ ਟੋਕਨ ਵੰਡੇ ਗਏ ਹਨ, ਉਨ੍ਹਾਂ ਤੇ ਲਗਾਏ ਜਾ ਰਹੇ ਇਲਜਾਮ ਬੇਬੁਨਿਆਦ ਹਨ । ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸਪੀ.(ਡੀ.) ਮਨਜੀਤ ਸਿੰਘ ਨੇ ਕਿਹਾ ਕਿ ਕਿਸੇ ਨਾਲ ਕੋਈ ਪੱਖਪਾਤ ਨਹੀਂ ਕੀਤਾ ਗਿਆ ਅਤੇ ਨਾਮਜਦਗੀਆਂ ਦਾਖ਼ਲ ਕਰਨ ਦੀ ਪੂੁਰੀ ਪ੍ਰਕਿਰਿਆ ਸ਼ਾਤਮਈ ਢੰਗ ਨਾਲ ਨੇਪਰੇ ਚੜ੍ਹੀ ਹੈ।
ਇਸ ਦੌਰਾਨ ਸਾਬਕਾ ਚੇਅਰਮੈਨ ਮਹਿੰਦਰਜੀਤ ਸਿੰਘ ਜ਼ੀਰਾ, ਹਰੀਸ਼ ਜੈਨ ਸਾਬਕਾ ਚੇਅਰਮੈਨ ਖੇਤੀਬਾੜੀ ਵਿਕਾਸ ਬੈਂਕ ਪੰਜਾਬ,ਡਾ. ਰਸ਼ਪਾਲ ਸਿੰਘ ਗਿੱਲ ਸਾਬਕਾ ਪ੍ਰਧਾਨ ਨਗਰ ਕੌਂਸਲ ਜੀਰਾ, ਸਾਬਕਾ ਚੇਅਰਮੈਨ ਕੁਲਬੀਰ ਸਿੰਘ ਟਿੰਮੀ, ਲਖਵਿੰਦਰ ਸਿੰਘ ਜੌੜਾ, ਪ੍ਰਿਤਪਾਲ ਸਿੰਘ ਕਾਕਾ ਜੈਲਦਾਰ, ਬਲਵਿੰਦਰ ਸਿੰਘ ਬੁੱਟਰ, ਸ਼ਿਵ ਸਾਗਰ ਸ਼ਰਮਾ ਸ਼ਹਿਰੀ ਪ੍ਰਧਾਨ ਕਾਂਗਰਸ ਕਮੇਟੀ ਮਖੂ, ਮਹਿਕਦੀਪ ਸਿੰਘ ਸਿੱਧੂ ਮੀਤ ਪ੍ਰਧਾਨ ਕਾਂਗਰਸ ਪਾਰਟੀ, ਸਰਪੰਚ ਗੁਰਮੇਲ ਸਿੰਘ ਮਨਸੂਰਵਾਲ, ਪਰਮਿੰਦਰ ਸਿੰਘ ਲਾਡਾ ਜਨਰਲ ਸਕੱਤਰ ਯੂਥ ਕਾਂਗਰਸ ਪੰਜਾਬ, ਸੁਮਿਤ ਨਰੂਲਾ ਸੰਯੁਕਤ ਸਕੱਤਰ ਰਾਈਸ ਮਿੱਲਰਜ਼ ਅਸੋਸੀਏਸ਼ਨ,ਸੁਰਜੀਤ ਸਿੰਘ ਰੋਮੀ ਚੋਪੜਾ, ਸਾਬਕਾ ਸਰਪੰਚ ਜਸਵੀਰ ਸਿੰਘ ਬਾਠ , ਸਰਪੰਚ ਜਨਕ ਰਾਜ ਸ਼ਰਮਾ, ਗੁਰਮੇਲ ਸਿੰਘ ਗਿੱਲ, ਜਗਤਾਰ ਸਿੰਘ ਲੌਂਗੋਦੇਵਾ, ਕੌਂਸਲਰ ਗੁਰਭਗਤ ਗਿੱਲ ਗੋਰਾ, ਕੌਂਸਲਰ ਅਸ਼ੋਕ ਮਨਚੰਦਾ, ਕੌਂਸਲਰ ਹਰੀਸ਼ ਤਾਂਗਰਾ, ਸਾਬਕਾ ਸਰਪੰਚ ਸਰਦੂਲ ਸਿੰਘ ਮਰਖਾਈ, ਅੱਪੂ ਮਨਚੰਦਾ, ਰਮਨ ਸ਼ਰਮਾ, ਸੰਜੀਵ ਨਾਰੰਗ, ਨਿਤੀਸ਼ ਕੁਮਾਰ ਗੋਲੂ, ਰੂਬਲ ਵਿਰਦੀ, ਤੋਂ ਇਲਾਵਾ ਭਾਰੀ ਸੰਖਿਆ ਦੇ ਵਿਚ ਕਾਂਗਰਸੀ ਵਰਕਰ ਹਾਜ਼ਰ ਸਨ।