ਹਲਕਾ ਫਿਰੋਜ਼ਪੁਰ ਦਿਹਾਤੀ ਦੇ 30 ਪਰਿਵਾਰ ਕਾਂਗਰਸ ’ਚ ਸ਼ਾਮਲ
ਹਲਕਾ ਫਿਰੋਜ਼ਪੁਰ ਦਿਹਾਤੀ ਵਿਚ ਕਾਂਗਰਸ ਨੂੰ ਮਿਲੀ ਮਜ਼ਬੂਤੀ, 30 ਪਰਿਵਾਰ ਪਾਰਟੀ ਵਿਚ ਹੋਏ ਸ਼ਾਮਲ
Publish Date: Mon, 04 May 2026 03:40 PM (IST)
Updated Date: Mon, 04 May 2026 03:41 PM (IST)

ਹਰਚਰਨ ਸਿੰਘ ਸਾਮਾ, ਪੰਜਾਬੀ ਜਾਗਰਣ ਫਿਰੋਜ਼ਪੁਰ : ਪਿੰਡ ਜਲਾਲ ਵਾਲਾ ਦੇ ਕਰੀਬ 30 ਪਰਿਵਾਰਾਂ ਨੇ ਕਾਂਗਰਸ ਦੀ ਵਿਚਾਰਧਾਰਾ ’ਤੇ ਭਰੋਸਾ ਪ੍ਰਗਟਾਉਂਦੇ ਹੋਏ ਪਾਰਟੀ ਦਾ ਪੱਲਾ ਫੜ ਲਿਆ। ਹਲਕਾ ਇੰਚਾਰਜ਼ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਇਨ੍ਹਾਂ ਪਰਿਵਾਰਾਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ। ਬੰਗੜ ਨੇ ਕਿਹਾ ਕਿ ਇਹ ਮਹਿਜ਼ ਇਕ ਪਾਰਟੀ ਬਦਲਣ ਦੀ ਘਟਨਾ ਨਹੀਂ, ਸਗੋਂ ਲੋਕਾਂ ਦਾ ਕਾਂਗਰਸ ਦੀਆਂ ਲੋਕ-ਪੱਖੀ ਨੀਤੀਆਂ ’ਤੇ ਵੱਧ ਰਹੇ ਵਿਸ਼ਵਾਸ ਦਾ ਪ੍ਰਤੀਕ ਹੈ। ਕਾਂਗਰਸ ਵਿਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਨਾਵਾਂ ਵਿਚ ਮਹਿੰਦਰ ਸਿੰਘ ਬੋਰਾ ਵਾਲੇ, ਬਲਿਹਾਰ ਸਿੰਘ, ਜਗਤਾਰ ਸਿੰਘ, ਬਲਵਿੰਦਰ ਸਿੰਘ ਟਿੱਬੀ ਵਾਲੇ, ਸ਼ਿੰਗਾਰਾ ਸਿੰਘ, ਕਰਤਾਰ ਸਿੰਘ, ਹੰਸਾ ਸਿੰਘ, ਹਰਬੰਸ ਸਿੰਘ, ਬਲਦੇਵ ਸਿੰਘ, ਜਸਪਾਲ ਸਿੰਘ ਪੱਪੂ, ਲਖਵਿੰਦਰ ਸਿੰਘ, ਬਲਵਿੰਦਰ ਸਿੰਘ, ਸੁਰਿੰਦਰ ਸਿੰਘ, ਕੁਲਦੀਪ ਸਿੰਘ, ਸੰਦੀਪ ਸਿੰਘ, ਮਨਦੀਪ ਸਿੰਘ, ਬੋਹੜ ਸਿੰਘ, ਜੋਬਨ ਪ੍ਰੀਤ ਸਿੰਘ, ਅਕਾਸ਼ ਦੀਪ ਸਿੰਘ, ਅਵੀਨਾਸ਼ ਦੀਪ ਸਿੰਘ, ਮਹਿਲ ਸਿੰਘ, ਪ੍ਰਿਤਪਾਲ ਸਿੰਘ, ਗੁਰਜੰਟ ਸਿੰਘ, ਜੋਬਨ ਜੀਤ ਸਿੰਘ, ਜਸਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਹਰਜਿੰਦਰ ਸਿੰਘ, ਸੁਖਦੇਵ ਸਿੰਘ ਅਤੇ ਸੁੱਚਾ ਸਿੰਘ ਸ਼ਾਮਲ ਹਨ। ਆਸ਼ੂ ਬੰਗੜ ਨੇ ਨਵੇਂ ਸ਼ਾਮਲ ਹੋਏ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਦੇ ਆਉਣ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤੀ ਮਿਲੇਗੀ। ਇਸ ਪ੍ਰੋਗਰਾਮ ਦੌਰਾਨ ਉਨ੍ਹਾਂ ਦੇ ਨਾਲ ਮਨਦੀਪ ਸਿੰਘ, ਗਗਨ ਗਾਮੇ ਵਾਲਾ ਅਤੇ ਕਈ ਹੋਰ ਸਥਾਨਕ ਆਗੂ ਤੇ ਵਰਕਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।