ਨਗਰ ਕੌਂਸਲ ਚੋਣਾਂ ਲਈ ਕਾਂਗਰਸ ਨੇ ਕੱਸੀ ਕਮਰ
ਨਗਰ ਕੌਂਸਲ ਚੋਣਾਂ ਲਈ ਕਾਂਗਰਸ ਨੇ ਕੱਸੀ ਕਮਰ, ਵਰਕਰਾਂ ਨੇ ਭਰੀ ਹੁੰਕਾਰ
Publish Date: Tue, 12 May 2026 05:44 PM (IST)
Updated Date: Tue, 12 May 2026 05:45 PM (IST)

ਬੰਪਲ ਭਠੇਜਾ, ਪੰਜਾਬੀ ਜਾਗਰਣ ਜਲਾਲਾਬਾਦ : ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਚੋਣੀ ਮੋਡ ਵਿੱਚ ਨਜ਼ਰ ਆ ਰਹੀ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਓਬੀਸੀ ਵਿਭਾਗ ਦੇ ਚੇਅਰਮੈਨ ਅਤੇ ਪੰਜਾਬ ਇਲੈਕਸ਼ਨ ਕਮੇਟੀ ਦੇ ਮੈਂਬਰ ਰਾਜ ਬਖਸ਼ ਕੰਬੋਜ ਦੇ ਦਫ਼ਤਰ ਵਿਖੇ ਇੱਕ ਅਹਿਮ ਮੀਟਿੰਗ ਦੌਰਾਨ ਪਾਰਟੀ ਦੀ ਮਜ਼ਬੂਤੀ ਅਤੇ ਚੋਣ ਰਣਨੀਤੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਜਲਾਲਾਬਾਦ ਲਈ ਨਿਯੁਕਤ ਆਬਜ਼ਰਵਰ ਰਾਜਿੰਦਰ ਛਾਬੜਾ ਅਤੇ ਅਰਨੀਵਾਲਾ ਦੇ ਆਬਜ਼ਰਵਰ ਗੁਰਚਰਨ ਸਿੰਘ ਨਾਹਰ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਜ ਬਖਸ਼ ਕੰਬੋਜ ਨੇ ਕਿਹਾ ਕਿ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਕਾਂਗਰਸ ਇੱਕਜੁੱਟ ਹੋ ਕੇ ਚੋਣ ਮੈਦਾਨ ਵਿੱਚ ਉਤਰੇਗੀ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿੱਚ ਕਾਂਗਰਸ ਵੱਡੀ ਜਿੱਤ ਦਰਜ ਕਰੇਗੀ ਅਤੇ ਆਪਣਾ ਪ੍ਰਧਾਨ ਬਣਾਏਗੀ। ਇਸ ਮੌਕੇ ਆਬਜ਼ਰਵਰ ਰਾਜਿੰਦਰ ਛਾਬੜਾ ਨੇ ਕਿਹਾ ਕਿ ਟਿਕਟਾਂ ਦੀ ਵੰਡ ਦੌਰਾਨ ਸਮਰਪਿਤ ਅਤੇ ਪੁਰਾਣੇ ਵਰਕਰਾਂ ਨੂੰ ਤਰਜੀਹ ਦਿੱਤੀ ਜਾਵੇਗੀ, ਜੋ ਜ਼ਮੀਨੀ ਪੱਧਰ ਤੇ ਮਜ਼ਬੂਤ ਪਕੜ ਅਤੇ ਪਾਰਟੀ ਪ੍ਰਤੀ ਵਫ਼ਾਦਾਰੀ ਰੱਖਦੇ ਹਨ। ਮੀਟਿੰਗ ਦੌਰਾਨ ਵਰਕਰਾਂ ਨੇ ਵੀ ਇੱਕ ਸੁਰ ਵਿੱਚ ਪਾਰਟੀ ਨੂੰ ਜਿੱਤ ਦਿਵਾਉਣ ਦਾ ਸੰਕਲਪ ਲਿਆ। ਇਸ ਮੌਕੇ ਰਾਮਿੰਦਰ ਆਵਲਾ, ਕੁਲਦੀਪ ਧਵਨ, ਬਲਾਕ ਪ੍ਰਧਾਨ ਬੰਟੀ ਵਾਟਸ, ਪੱਪੂ ਡੂਮੜਾ, ਸ਼ੰਟੀ ਕਪੂਰ, ਮਨਜੀਤ ਸਿੰਘ, ਜਗਦੀਸ਼ ਚੰਦਰ ਅਰੋੜਾ ਅਤੇ ਸ਼ੰਟੀ ਅਰੋੜਾ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।