ਮੁੱਖ ਮੰਤਰੀ ਦਾ ਵਿਧਾਨ ਸਭਾ ’ਚ ਸ਼ਰਾਬ ਪੀ ਕੇ ਆਉਣਾ ਸ਼ਰਮਨਾਕ : ਬਲਜੀਤ ਕੌਰ ਬੰਗੜ
ਕਾਂਗਰਸੀਆਂ ਨੇ ਮੁੱਖ ਮੰਤਰੀ ’ਤੇ ਸ਼ਰਾਬ ਪੀ ਕੇ ਵਿਧਾਨ ਸਭਾ ’ਚ ਆਉਣ ਦੇ ਲਾਏ ਗੰਭੀਰ ਦੋਸ਼
Publish Date: Mon, 04 May 2026 05:57 PM (IST)
Updated Date: Mon, 04 May 2026 05:59 PM (IST)
ਪੰਜਾਬੀ ਜਾਗਰਣ ਰਿਪੋਰਟਰ, ਫ਼ਿਰੋਜ਼ਪੁਰ, : ਬੀਤੇ ਦਿਨੀ ਚੱਲੇ ਪੰਜਾਬ ਵਿਧਾਨ ਸਭਾ ਦੇ ਇਕ ਦਿਨਾਂ ਸੈਸ਼ਨ ਵਿਚ ਪੰਜਾਬ ਦੇ ਮੁੱਖ ਮੰਤਰੀ ’ਤੇ ਇਤਰਾਜ਼ਯੋਗ ਰਵੱਈਏ ਸਬੰਧੀ ਕਾਂਗਰਸ ਪਾਰਟੀ ਵੱਲੋਂ ਗੰਭੀਰ ਦੋਸ਼ ਲਗਾਏ ਜਾ ਰਹੇ ਹਨ। ਇਸ ਸਬੰਧੀ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਅਤੇ ਹਲਕਾ ਦਿਹਾਤੀ ਇੰਚਾਰਜ਼ ਅਮਰਦੀਪ ਸਿੰਘ ਆਸ਼ੂ ਬੰਗੜ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਾਂਗਰਸੀਆਂ ਨੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੂੰ ਕਾਰਵਾਈ ਕਰਨ ਸਬੰਧੀ ਮੰਗ ਪੱਤਰ ਸੌਂਪਿਆ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਜੀਤ ਕੌਰ ਬੰਗੜ ਜ਼ਿਲ੍ਹਾ ਸੀਨੀਅਰ ਵਾਇਸ ਪ੍ਰਧਾਨ ਫਿਰੋਜ਼ਪੁਰ ਨੇ ਦੱਸਿਆ ਕਿ ਪਿੱਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਦਨ ਦੇ ਅੰਦਰ ਸ਼ਰਾਬ ਪੀ ਕੇ ਆਉਣਾ ਬਹੁਤ ਹੀ ਨਿੰਦਣਯੋਗ ਹੈ ਉਨ੍ਹਾਂ ਕਿਹਾ ਭਗਵੰਤ ਮਾਨ ਨੇ ਪਵਿਤਰ ਸਦਨ ਦੀ ਮਰਿਆਦਾ ਨੂੰ ਭੰਗ ਕੀਤਾ ਹੈ ਉਨ੍ਹਾਂ ਕਿਹਾ ਸਮੁੱਚੇ ਲੋਕਾਂ ਤੋਂ ਭਗਵੰਤ ਮਾਨ ਨੂੰ ਮੁਆਫ਼ੀ ਮੰਗ ਕੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਇਸ ਮੌਕੇ ਗੁਰਭੇਜ ਸਿੰਘ ਟਿੱਬੀ, ਬਲਾਕ ਪ੍ਰਧਾਨ ਕੰਵਲਪ੍ਰੀਤ ਸਿੰਘ ਗਿੱਲ, ਬਲਦੇਵ ਸਿੰਘ ਰੱਤਾਖੇੜਾ, ਸਰਪੰਚ ਗੁਰਨਾਮ ਸਿੰਘ ਸ਼ੇਰਖਾਂ, ਜਗਸੀਰ ਸਿੰਘ ਖੋਸਾ, ਮਾਸਟਰ ਕਸ਼ਮੀਰ ਸਿੰਘ, ਸਰਪੰਚ ਮਲਕੀਤ ਸਿੰਘ, ਕੁਲਦੀਪ ਸਿੰਘ ਮਿਰਜੇ ਕੇ, ਰਮੇਸ਼ ਸਿੰਘ ਸੋਢੀ ਨਗਰ, ਮਨਪ੍ਰੀਤ ਸਿੰਘ, ਬਿੱਟੂ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।