ਮੁਲਾਜ਼ਮਾਂ ਦੀਆਂ ਵਿੱਤੀ ਮੰਗਾਂ ਤੇ ਮੁਲਾਜ਼ਮ ਵਿਰੋਧੀ ਨੀਤੀਆਂ ’ਤੇ ਚਰਚਾ
ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ, ਅਤੇ ਭੱਤੇ ਬਹਾਲੀ ਮੋਰਚਾ ਫ਼ਿਰੋਜ਼ਪੁਰ ਵੱਲੋਂ ਹੋਈ ਕਨਵੈਨਸ਼ਨ
Publish Date: Fri, 08 May 2026 05:41 PM (IST)
Updated Date: Fri, 08 May 2026 05:44 PM (IST)

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਅਤੇ ਪੁਰਾਣੇ ਭੱਤੇ ਬਹਾਲੀ ਮੋਰਚਾ (ਪੰਜਾਬ) ਜ਼ਿਲ੍ਹਾ ਫ਼ਿਰੋਜ਼ਪੁਰ ਦੀ ਕਨਵੈਨਸ਼ਨ ਜ਼ੀਰਾ ਵਿਖੇ ਆਯੋਜਿਤ ਕੀਤੀ ਗਈ। ਇਸ ਕਨਵੈਨਸ਼ਨ ਵਿਚ ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀਟੀਐੱਫ), 6635 ਈਟੀਟੀ ਅਧਿਆਪਕ ਯੂਨੀਅਨ ਪੰਜਾਬ, ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ, ਵੈਟਨਰੀ ਇੰਸਪੈਕਟਰ ਯੂਨੀਅਨ, 2364 ਅਧਿਆਪਕ ਯੂਨੀਅਨ ਸਮੇਤ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਅਧਿਆਪਕਾਂ/ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ। ਕਨਵੈਨਸ਼ਨ ਦੌਰਾਨ ਮੁਲਾਜ਼ਮਾਂ ਦੀਆਂ ਵਿੱਤੀ ਮੰਗਾਂ ਅਤੇ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ’ਤੇ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ ਗਈ। ਇਸ ਦੇ ਨਾਲ ਹੀ 17 ਮਈ ਨੂੰ ਚੰਡੀਗੜ੍ਹ ਵਿਖੇ ਮੋਰਚੇ ਵੱਲੋਂ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦਾ ਐਲਾਨ ਵੀ ਕੀਤਾ ਗਿਆ। ਇਸ ਮੌਕੇ ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਛੱਜਲ ਸ਼ਾਮਲ ਹੋਏ ਜਦਕਿ ਡੀਟੀਐੱਫ ਪੰਜਾਬ ਦੇ ਸੂਬਾ ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਤੋਂ ਇਲਾਵਾ ਡੀਟੀਐੱਫ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਹਰਾਜ, 6635 ਈ.ਟੀ.ਟੀ. ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ਼, ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਸੂਬਾਈ ਆਗੂ ਰਜਿੰਦਰ ਸਿੰਘ ਸੰਧਾ ਨੇ ਵੀ ਆਪਣੇ ਵਿਚਾਰ ਰੱਖੇ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ’ਤੇ ਕੇਂਦਰੀ ਤਨਖਾਹ ਸਕੇਲ ਲਾਗੂ ਕਰਨਾ ਨਾਜਾਇਜ਼ ਹੈ ਅਤੇ ਇਸ ਨੋਟੀਫਿਕੇਸ਼ਨ ਨੂੰ ਤੁਰੰਤ ਰੱਦ ਕਰਕੇ ਪੰਜਾਬ ਦੇ ਪੁਰਾਣੇ ਤਨਖਾਹ ਸਕੇਲ ਬਹਾਲ ਕੀਤੇ ਜਾਣ। ਉਨ੍ਹਾਂ ਨੇ ਮੰਗ ਕੀਤੀ ਕਿ ਅਦਾਲਤੀ ਫ਼ੈਸਲਿਆਂ ਦੀ ਮੂਲ ਭਾਵਨਾ ਅਨੁਸਾਰ ਨਿਯੁਕਤੀ ਸਮੇਂ ਦੇ ਸੇਵਾ ਨਿਯਮਾਂ ਮੁਤਾਬਕ ਛੇਵੇਂ ਪੰਜਾਬ ਪੇਅ ਕਮਿਸ਼ਨ ਅਤੇ 15 ਫੀਸਦੀ ਤਨਖਾਹ ਵਾਧੇ ਦੇ ਲਾਭ ਮੁਲਾਜ਼ਮਾਂ ਨੂੰ ਦਿੱਤੇ ਜਾਣ। ਇਸ ਮੌਕੇ ਗੁਰਵਿੰਦਰ ਸਿੰਘ ਖੋਸਾ, ਅਮਿਤ ਕੁਮਾਰ, ਰਾਜ ਕੁਮਾਰ ਮਹਿਰੋਕ, ਸਵਰਨ ਸਿੰਘ, ਗਗਨ ਮਿੱਤਲ, ਸੰਦੀਪ ਕੁਮਾਰ ਮਖੂ, ਹਰਵਿੰਦਰ ਸਿੱਧੂ, ਰਾਮ ਕੁਮਾਰ, ਹਰਜਿੰਦਰ ਸਿੰਘ ਜਨੇਰ, ਸੁਮਿਤ ਕੰਬੋਜ਼, ਪਰਦੀਪ ਕੰਬੋਜ਼, ਸੰਦੀਪ ਗੋਲੂਕੇ, ਅਮਿਤ ਕੰਬੋਜ, ਵਰਿੰਦਰਪਾਲ ਸਿੰਘ ਖਾਲਸਾ, ਜਗਜੀਤ ਸਿੰਘ ਤਲਵੰਡੀ, ਵਿਕਰਮਜੀਤ ਉੱਪਲ, ਸੰਦੀਪ ਫਾਜ਼ਿਲਕਾ, ਰਾਕੇਸ਼ ਕੁਮਾਰ, ਕੇਤੀਕ, ਰਾਜੇਸ਼ ਕੁਮਾਰ, ਅਮਨਦੀਪ ਸਿੰਘ, ਹਰਦੀਪ ਸਿੰਘ, ਬਖਸ਼ੀਸ਼ ਸਿੰਘ, ਅਨੀਸ਼ ਨਾਗਪਾਲ ਅਤੇ ਪ੍ਰਵੀਨ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਅਧਿਆਪਕ ਅਤੇ ਮੁਲਾਜ਼ਮ ਹਾਜ਼ਰ ਸਨ।