ਘੱਲ ਖੁਰਦ ਵਿਖੇ ਡੇਂਗੂ ਜਾਗਰੂਕਤਾ ਕੈਂਪ
ਪਿੰਡ ਘੱਲ ਖੁਰਦ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ
Publish Date: Sat, 16 May 2026 05:40 PM (IST)
Updated Date: Sat, 16 May 2026 05:42 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਮੀਨਾਕਸ਼ੀ ਢੀਂਗਰਾ ਤੇ ਡਾ. ਸ਼ਮਿੰਦਰ ਕੌਰ ਜ਼ਿਲ੍ਹਾ ਐਪੀਡੀਮੋਲੋਜਿਸਟ ਸੀਨੀਅਰ ਮੈਡੀਕਲ ਅਫ਼ਸਰ ਸੀਐੱਚਸੀ ਫਿਰੋਜ਼ਸ਼ਾਹ ਡਾ. ਅਭੀਜੀਤ ਸਿੰਘ ਦੀ ਯੋਗ ਅਗਵਾਈ ’ਚ ਸਬ-ਸੈਂਟਰ ਮਿਸ਼ਰੀ ਵਾਲਾ ਅਧੀਨ ਪੈਂਦੇ ਪਿੰਡ ਘੱਲ ਖੁਰਦ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿਚ ਦੀਪ ਸਿੰਘ ਮ.ਪ.ਹ.ਵ (ਮੇਲ) ਨੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸੌਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆ ਕਰੀਮਾਂ ਅਤੇ ਤੇਲ ਆਦਿ ਦਾ ਇਸਤਮਾਲ ਕਰੋ। ਬੁਖਾਰ ਹੋਣ ਤੇ ਪੈਰਾਸਿਟਾਮੋਲ ਦੀ ਗੋਲੀ ਲਵੋ। ਛੱਤਾਂ ਤੇ ਰੱਖਿਆ ਪਾਣੀ ਦੀਆਂ ਟੈਂਕੀਆਂ ਦੇ ਢੁੱਕਣਾ ਨੂੰ ਚੰਗੀ ਤਰ੍ਹਾ ਬੰਦ ਕਰੋ, ਟੁੱਟੇ ਬਰਤਨਾਂ, ਡਰੰਮਾਂ ਅਤੇ ਟਾਇਰਾਂ ਨੂੰ ਖੁੱਲ੍ਹੇ ਵਿਚ ਨਾ ਰੱਖੋ। ਪਾਣੀ ਅਤੇ ਤਰਲ ਚੀਜ਼ਾ ਜ਼ਿਆਦਾ ਪੀਓ ਅਤੇ ਆਰਾਮ ਕਰੋ। ਡੇਂਗੂ ਦਾ ਮੱਛਰ ਹਫ਼ਤੇ ਵਿਚ ਅੰਡੇ ਤੋਂ ਪੂਰਾ ਮੱਛਰ ਬਣਦਾ ਹੈ, ਇਸ ਲਈ ਕੁਲਰਾਂ, ਗਮਲਿਆਂ, ਫਰਿੱਜ ਦੀਆ ਟਰੇਆਂ ਅਤੇ ਪਾਣੀ ਦੇ ਭਾਂਡਿਆਂ ਨੂੰ ਹਫ਼ਤੇ ਦੇ ਹਰੇਕ ਸ਼ੁਕਰਵਾਰ ਨੂੰ ਸਾਫ ਕਰਕੇ ਸੁੱਕਾ ਰੱਖਿਆ ਜਾਵੇ। ਇਸ ਮੌਕੇ ਨੇਹਾ ਮਲਹੋਤਰਾ ਸੀਐੱਚਓ, ਸੰਦੀਪ ਕੌਰ ਏਐੱਨਐੱਮ, ਬੇਅੰਤ ਕੌਰ, ਰਜਵੰਤ ਕੌਰ ਆਸ਼ਾ ਵਰਕਰ, ਪਿੰਡ ਵਾਸੀ ਅਤੇ ਪਿੰਡ ਦੇ ਪਤਵੰਤੇ ਲੋਕ ਹਾਜ਼ਰ ਸਨ।