ਅਰਲੀ ਚਾਈਲਡ ਕੇਅਰ ਤੇ ਐਜੂਕੇਸ਼ਨ ਡੇਅ ਮਨਾਇਆ
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਮਨਾਇਆ ਅਰਲੀ ਚਾਈਲਡ ਕੇਅਰ ਅਤੇ ਐਜੂਕੇਸ਼ਨ ਦਿਵਸ
Publish Date: Mon, 15 Dec 2025 04:25 PM (IST)
Updated Date: Mon, 15 Dec 2025 04:27 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਅਰਲੀ ਚਾਈਲਡ ਕੇਅਰ ਅਤੇ ਐਜੂਕੇਸ਼ਨ (ਈਸੀਸੀਈ) ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਸਾਰੇ ਆਂਗਨਵਾੜੀ ਸੈਂਟਰਾਂ ਵਿਚ ਹਰ ਮਹੀਨੇ ਦੇ ਦੂਜੇ ਸ਼ੁੱਕਰਵਾਰ ਅਰਲੀ ਚਾਈਲਡ ਕੇਅਰ ਅਤੇ ਐਜੂਕੈਸਨ ਦਿਵਸ ਮਨਾਇਆ ਜਾਂਦਾ ਹੈ। ਸਾਰੇ ਆਂਗਨਵਾੜੀ ਸੈਂਟਰਾਂ ਵਿਚ ਨਵੰਬਰ ਮਹੀਨੇ ਦਾ ਇਹ ਦਿਵਸ ਬੜੇ ਉਤਸ਼ਾਰ ਪੂਰਵਕ ਢੰਗ ਨਾਲ ਮਨਾਇਆ ਗਿਆ। ਇਹ ਜਾਣਕਾਰੀ ਜ਼ਿਲ੍ਹਾ ਪ੍ਰੋਗਰਾਮ ਅਫਸਰ ਰਿਚਿਕਾ ਨੰਦਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮਹੀਨੇ ਦਾ ਮੁੱਖ ਉਦੇਸ਼ ਮਾਪਿਆਂ ਨੂੰ ਬੱਚਿਆਂ ਲਈ ਬੋਧਾਤਮਕ ਵਿਕਾਸ ਅਤੇ ਸਿੱਖਣ-ਸਮਰੱਥਾ ਵਧਾਉਣ ਵਾਲੀਆ ਗਤੀਵਿਧੀਆਂ ਬਾਰੇ ਜਾਗਰੂਕ ਕਰਨਾ ਸੀ, ਤਾਂ ਜੋ ਬੱਚਿਆਂ ਨੂੰ ਸਿੱਖਣ ਤੇ ਯਾਦ ਰੱਖਣ ਅਤੇ ਸਮੱਸਿਆਵਾਂ ਨੂੰ ਹੱਲ ਕਰਨ ਦੀ ਸਮਰੱਥਾ ਵੱਧ ਸਕੇ। ਇਸ ਵਿਚ ਬੱਚੇ, ਮਾਪੇ ਅਤੇ ਹੋਰ ਭਾਗੀਦਾਰਾਂ ਦਾ ਸਵਾਗਤ ਕੀਤਾ ਗਿਆ। ਇਸ ਦੇ ਨਾਲ ਹੀ ਇਸ ਦਿਵਸ ਬਾਰੇ ਬੱਚਿਆ ਤੇ ਮਾਪਿਆਂ ਨੂੰ ਸੰਖੇਪ ਵਿਚ ਹੋਣ ਵਾਲੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ। ਇਸ ਵਿਚ 0 ਤੋਂ 6 ਬੱਚੇ, ਮਾਪੇ ਅਤੇ ਹੋਰ ਭਾਗੀਦਾਰ ਆਦਿ ਸ਼ਾਮਲ ਸਨ।