ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਨੇ ਡੀਸੀ ਨੇ ਲਿਆ ਜਾਇਜ਼ਾ
ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਡਿਪਟੀ ਕਮਿਸਨਰ ਨੇ ਸਮੀਖਿਆ ਮੀਟਿੰਗ ਕੀਤੀ
Publish Date: Sat, 31 Jan 2026 04:13 PM (IST)
Updated Date: Sat, 31 Jan 2026 04:16 PM (IST)

ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਫਾਜ਼ਿਲਕਾ : ਪੰਜਾਬ ਸਰਕਾਰ ਦੀਆਂ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਪੁਰੋਜਰ ਲਾਗੂ ਕਰਨ ਤੇ ਯੋਗ ਲਾਭਪਾਤਰੀਆਂ ਤੱਕ ਇਸ ਦਾ ਲਾਭ ਪੁੱਜਦਾ ਕਰਨ ਲਈ ਵੱਖ-ਵੱਖ ਅਧਿਕਾਰੀਆਂ ਨਾਲ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਮੀਟਿੰਗ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਲੋਕਾਂ ਨੂੰ ਸਕੀਮਾਂ ਤੋਂ ਵਾਂਝੇ ਨਾ ਰਹਿਣ ਦਿੱਤਾ ਜਾਵੇ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ, ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤੇ ਮੁੱਖ ਮੰਤਰੀ ਸਿਹਤ ਯੋਜਨਾ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ ਜ਼ੋ ਲੜਾਈ ਸ਼ੁਰੂ ਕੀਤੀ ਗਈ ਹੈ ਉਸਨੂੰ ਜਨ ਭਾਗੀਦਾਰੀ ਦੇ ਸਹਿਯੋਗ ਸਦਕਾ ਜੰਗੀ ਪੱਧਰ ਤੇ ਜਾਰੀ ਰੱਖਿਆ ਜਾਵੇ ਤਾਂ ਜ਼ੋ ਨਸ਼ਿਆਂ ਦਾ ਪੂਰੀ ਤਰ੍ਹਾਂ ਖਾਤਮਾ ਹੋ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲੋਕਾਂ ਨੂੰ ਸੁਖਾਵੇ ਮਾਹੌਲ ਵਿਚ ਬਿਨਾ ਕਿਸੇ ਖਜਲ-ਖੁਆਰੀ ਦੇ ਲਾਹਾ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਲੋਕ ਹਿੱਤ ਲਈ ਚਲਾਈਆਂ ਗਈਆਂ ਸਕੀਮਾਂ ਨੂੰ ਮੁਹੱਈਆ ਕਰਵਾਉਣ ਵਿਚ ਕੋਈ ਅਣਗਹਿਲੀ ਨਾ ਵਰਤੀ ਜਾਵੇ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁੱਖੀ ਗੁਰਮੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿ) ਸੁਭਾਸ਼ ਚੰਦਰ, ਐਸ.ਪੀ. ਗੁਰਮੀਤ ਸਿੰਘ, ਐਸ.ਡੀ.ਐਮ. ਕ੍ਰਿਸ਼ਨਾ ਪਾਲ ਰਾਜਪੂਤ, ਐਸ.ਡੀ.ਐਮ. ਕੰਵਰਜੀਤ ਸਿੰਘ ਮਾਨ, ਐਸ.ਡੀ.ਐਮ. ਮੈਡਮ ਵੀਰਪਾਲ ਕੌਰ, ਚੇਅਰਮੈਨ ਉਪਕਾਰ ਜਾਖੜ, ਸੀ.ਐਸ.ਸੀ. ਤੋਂ ਮੈਡਮ ਸ਼ਿਖਾ, ਸੂਰਜ ਸੇਤੀਆ, ਸਮੂਹ ਬੀ.ਡੀ.ਪੀ.ਓਜ਼, ਸਮੂਹ ਹਲਕਾ ਕੁਆਰਡੀਨੇਟਰ ਆਦਿ ਮੌਜੂਦ ਸਨ।