ਨਾੜ ਨਾ ਸਾੜਨ ਕਿਸਾਨਾਂ ਨੂੰ ਕੀਤਾ ਜਾਵੇ ਪ੍ਰੇਰਿਤ : ਡੀਸੀ
ਕਣਕ ਦਾ ਨਾੜ ਨਾ ਸਾੜਨ ਦੀ ਸਮੱਸਿਆ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
Publish Date: Tue, 05 May 2026 06:38 PM (IST)
Updated Date: Tue, 05 May 2026 06:41 PM (IST)

ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਫਾਜਿਲਕਾ : ਫਾਜ਼ਿਲਕਾ ਜ਼ਿਲ੍ਹੇ ਅੰਦਰ ਕਣਕ ਦਾ ਨਾੜ ਸਾੜਨ ਦੀ ਸਮੱਸਿਆ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵੱਲੋਂ ਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਕਲੱਸਟਰ ਅਫਸਰਾਂ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਹਾਜ਼ਰ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਕਣਕ ਦਾ ਨਾੜ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਇਸ ਦੇ ਹਾਨੀਕਾਰਕ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਾੜ ਨਾ ਸਾੜਨ ਨਾਲ ਵਾਤਾਵਰਣ ਪ੍ਰਦੂਸ਼ਣ ਵਧਦਾ ਹੈ, ਮਿੱਟੀ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਮਨੁੱਖੀ ਸਿਹਤ ਉੱਤੇ ਵੀ ਗੰਭੀਰ ਅਸਰ ਪੈਂਦਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਮਨਦੀਪ ਕੌਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ ਤਾਂ ਜੋ ਕਿਸਾਨਾਂ ਤੱਕ ਪਰਾਲੀ ਪ੍ਰਬੰਧਨ ਦੇ ਸਹੀ ਤਰੀਕੇ ਪਹੁੰਚ ਸਕਣ। ਇਸ ਉਪਰੰਤ ਮੁੱਖ ਖੇਤੀਬਾੜੀ ਅਫਸਰ ਡਾ. ਹਰਬੰਸ ਸਿੰਘ ਸਿੱਧੂ ਨੇ ਕਿਹਾ ਕਿ ਖੇਤ ਪੱਧਰ ‘ਤੇ ਜਾਗਰੂਕਤਾ ਮੁਹਿੰਮ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਸਖ਼ਤ ਨਿਗਰਾਨੀ ਵੀ ਕੀਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨ.) ਮਨਦੀਪ ਕੌਰ, ਐੱਸ.ਡੀ.ਐੱਮ ਜਲਾਲਾਬਾਦ ਕੰਵਰਜੀਤ ਸਿੰਘ ਮਾਨ, ਐੱਸ.ਡੀ.ਐੱਮ ਫਾਜ਼ਿਲਕਾ ਜੁਗਰਾਜ ਸਿੰਘ, ਸਹਾਇਕ ਕਮਿਸ਼ਨਰ ਅਤੇ ਮੁੱਖ ਖੇਤੀਬਾੜੀ ਅਫਸਰ ਹਰਬੰਸ ਸਿੰਘ ਸਿੱਧੂ ਵੀ ਮੌਜੂਦ ਸਨ।