ਬਿਹਤਰ ਸਿਹਤ ਸੇਵਾਵਾਂ ਲਈ ਹਰ ਸੰਭਵ ਯਤਨ ਜਾਰੀ : ਡਾ. ਹਤਿੰਦਰ ਕੌਰ
ਡਾਇਰੈਕਟਰ ਸਿਹਤ ਸੇਵਾਵਾਂ ਵਲੋਂ ਕੀਤਾ ਸਿਵਲ ਹਸਪਤਾਲ ਦਾ ਦੌਰਾ
Publish Date: Sun, 05 Apr 2026 05:49 PM (IST)
Updated Date: Sun, 05 Apr 2026 05:52 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਹਤਿੰਦਰ ਕੌਰ ਵੱਲੋਂ ਅੱਜ ਸਿਵਲ ਹਸਪਤਾਲ ਫਿਰੋਜ਼ਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ, ਸਹਾਇਕ ਸਿਵਲ ਸਰਜਨ ਡਾ. ਸੁਸ਼ਮਾ ਠੱਕਰ, ਡਿਪਟੀ ਮੈਡੀਕਲ ਕਮਿਸ਼ਨਰ ਡਾ ਗੁਰਮੇਜ ਰਾਮ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮੀਨਾਕਸ਼ੀ ਢੀਂਗਰਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਨਿਖਿਲ ਗੁਪਤਾ ਵੀ ਹਾਜ਼ਰ ਸਨ। ਦੌਰੇ ਦੌਰਾਨ ਉਨ੍ਹਾਂ ਨੇ ਵੱਖ-ਵੱਖ ਵਾਰਡਾਂ ਦੀ ਜਾਂਚ ਕੀਤੀ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਵੱਲੋਂ ਹਸਪਤਾਲ ’ਚ ਚੱਲ ਰਹੇ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਸਟਾਫ ਨਾਲ ਮੀਟਿੰਗ ਵੀ ਕੀਤੀ ਗਈ। ਡਾਇਰੈਕਟਰ ਡਾ. ਹਤਿੰਦਰ ਕੌਰ ਨੇ ਸਟਾਫ ਨਾਲ ਮੀਟਿੰਗ ਕਰਦੇ ਹੋਏ ਉਨ੍ਹਾਂ ਨੂੰ ਆਪਣੀ ਡਿਊਟੀ ਸਮੇਂ ਸਿਰ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਹਸਪਤਾਲ ਪ੍ਰਸ਼ਾਸਨ ਨੂੰ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰਨ ਲਈ ਕਿਹਾ। ਬਿਮਾਰੀ ਤੋਂ ਬਚਾਅ ਲਈ ਸਹੀ ਜਾਣਕਾਰੀ ਦੇਣ ’ਤੇ ਵੀ ਜ਼ੋਰ ਦਿੱਤਾ ਗਿਆ। ਉਨ੍ਹਾਂ ਨੇ ਸਫਾਈ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ, ਦਵਾਈਆਂ ਅਤੇ ਜ਼ਰੂਰੀ ਸਾਜ਼ੋ-ਸਾਮਾਨ ਦੀ ਲਗਾਤਾਰ ਉਪਲਬੱਧਤਾ ਯਕੀਨੀ ਬਣਾਉਣ ਅਤੇ ਹਸਪਤਾਲ ਵਿਚ ਆਉਣ ਵਾਲੇ ਹਰ ਮਰੀਜ਼ ਨੂੰ ਬਿਹਤਰ ਅਤੇ ਸੰਵੇਦਨਸ਼ੀਲ ਸੇਵਾ ਪ੍ਰਦਾਨ ਕਰਨ ਲਈ ਕਿਹਾ। ਡਾਇਰੈਕਟਰ ਸਿਹਤ ਸੇਵਾਵਾਂ ਨੇ ਅੰਤ ਵਿਚ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਉੱਚ-ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਵਚਨਬੱਧਤਾ ਹੈ ਅਤੇ ਇਸ ਵਿਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਨੇ ਹਸਪਤਾਲ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਪ੍ਰਬੰਧ ਸੁਚੱਜੇ ਢੰਗ ਨਾਲ ਚਲਾਏ ਜਾਣ ਅਤੇ ਮਰੀਜ਼ਾਂ ਦੀ ਸੰਭਾਲ ਵਿਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਨਾ ਹੋਵੇ। ਇਸ ਮੌਕੇ ਡਾ. ਜਤਿੰਦਰ ਕੋਛੜ, ਡਾ. ਪੰਕਜ ਗੁਪਤਾ, ਡਾ. ਵਿਸ਼ਾਲ ਬਜਾਜ, ਡਾ. ਇਸ਼ਾ ਨਰੂਲਾ, ਡਾ. ਪੂਜਾ, ਡਾ. ਰੂਫ਼ਲ, ਡਾ. ਪ੍ਰਤੀਕ ਸ਼ਰਮਾ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ, ਸੁਪਰਡੈਂਟ ਵਿਪਨ ਸ਼ਰਮਾ, ਪੀਏਟੂ ਸਿਵਲ ਸਰਜਨ ਵਿਕਾਸ ਕਾਲੜਾ, ਸੁਮੀਤ ਗਿੱਲ ਵੀ ਮੌਜ਼ੂਦ ਸਨ।