ਜ਼ਿਲ੍ਹਾ ਪੱਧਰੀ ਵਪਾਰੀ ਕਮੇਟੀ ਮੀਟਿੰਗ 26 ਨੂੰ :ਮਨਦੀਪ ਕੌਰ
ਵਪਾਰੀ ਵਰਗ ਨਾਲ ਸਬੰਧਤ ਮੁੱਦਿਆਂ ਨੂੰ ਲੈ ਕੇ ਜ਼ਿਲ੍ਹਾ ਪੱਧਰੀ ਵਪਾਰੀ ਕਮੇਟੀ ਮੀਟਿੰਗ 26 ਫਰਵਰੀ ਨੂੰ :ਮਨਦੀਪ ਕੌਰ
Publish Date: Tue, 24 Feb 2026 06:59 PM (IST)
Updated Date: Tue, 24 Feb 2026 07:01 PM (IST)

ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਫਾਜ਼ਿਲਕਾ : 26 ਫਰਵਰੀ ਨੂੰ ਹੋਣ ਵਾਲੀ ਜ਼ਿਲ੍ਹਾ ਪੱਧਰੀ ਵਪਾਰੀ ਕਮੇਟੀ ਦੀ ਮੀਟਿੰਗ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ ਨੇ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਟਰੇਡ ਕਮਿਸ਼ਨ ਦੇ ਨੁਮਾਇੰਦਿਆਂ ਅਤੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਮੌਕੇ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਪਾਰੀਆਂ ਸਬੰਧੀ ਮੁੱਦਿਆਂ ਨੂੰ ਤਰਜਹੀ ਤੌਰ ਤੇ ਸੁਲਝਾਉਣ ਲਈ ਜ਼ਿਲ੍ਹਾ ਪੱਧਰੀ ਵਪਾਰੀ ਮੀਟਿੰਗਾਂ ਦਾ ਆਯੋਜਨ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਵਪਾਰੀ ਵਰਗ ਨੂੰ ਕੋਈ ਵੀ ਮੁਸ਼ਕਲ ਨਾ ਆਵੇ। ਉਨ੍ਹਾਂ ਕਿਹਾ ਕਿ ਮੀਟਿੰਗ ਕਰਨ ਦਾ ਮੁੱਖ ਉਦੇਸ਼ ਵਪਾਰੀ ਵਰਗ ਦੀਆਂ ਮੁਸ਼ਕਿਲਾਂ ਨੂੰ ਨੇੜਿਓਂ ਸੁਣਨਾ ਅਤੇ ਉਨ੍ਹਾਂ ਨੂੰ ਸਰਕਾਰ ਦੀਆਂ ਲੋਕ-ਪੱਖੀ ਸਕੀਮਾਂ ਬਾਰੇ ਜਾਗਰੂਕ ਕਰਨਾ।ਇਸ ਦੌਰਾਨ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਮੀਟਿੰਗ ਨੂੰ ਸਫਲ ਬਣਾਉਣ ਲਈ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਜਾਣ ਤਾਂ ਜੋ ਕਿਸੇ ਵੀ ਤਰ੍ਹਾਂ ਨਾਲ ਵਪਾਰੀ ਵਰਗ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਇਸ ਮੌਕੇ ਅਨੁਰਾਜ ਆਹੁਜਾ ਚੇਅਰਪਰਸਨ, ਸਟੇਟ ਸਕੱਤਰ ਅਤੁਲ ਨਾਗਪਾਲ, ਅਸਿਸਟੈਂਟ ਕਮਿਸ਼ਨਰ ਆਫ ਸਟੇਟ ਟੈਕਸ ਰੋਹਿਤ ਅਗਰਵਾਲ, ਡੀ.ਐਫ.ਐਸ.ਸੀ. ਵੰਦਨਾ ਕੰਬੋਜ, ਈ.ਟੀ.ਓ ਵਿਕਾਸ ਸਵਾਮੀ, ਪੁਲਿਸ ਵਿਭਾਗ, ਨਗਰ ਕੌਂਸਲ, ਉਦਯੋਗ ਵਿਭਾਗ, ਕਿਰਤ ਵਿਭਾਗ, ਵਾਟਰ ਸਪਲਾਈ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸਹਿਬਾਨ ਤੇ ਪਤਵੰਤੇ ਸਜਨ ਹਾਜ਼ਰ ਸਨ।