ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਜ਼ਿਲ੍ਹਾ ਮੈਜਿਸਟ੍ਰੇਟ ਫਾਜ਼ਿਲਕਾ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
Publish Date: Thu, 30 Apr 2026 06:25 PM (IST)
Updated Date: Thu, 30 Apr 2026 06:28 PM (IST)

ਨਰੇਸ਼ ਕੁਮਾਰ ਕਾਮਰਾ, ਪੰਜਾਬੀ ਜਾਗਰਣ ਫਾਜ਼ਿਲਕਾ : ਜ਼ਿਲ੍ਹਾ ਮੈਜਿਸਟ੍ਰੇਟ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਾਜ਼ਿਲਕ ’ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 30 ਜੂਨ 2026 ਤੱਕ ਲਾਗੂ ਰਹਿਣਗੇ। ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ ਉੱਪਰ ਆਮ ਜਨਤਾ/ਵਿਅਕਤੀਆਂ/ਪ੍ਰਦਰਸ਼ਨਕਾਰੀਆਂ ਨੂੰ ਚੜ੍ਹਨ ’ਤੇ ਪਾਬੰਦੀ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਪੈਂਦੀਆਂ ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ ਉੱਪਰ ਆਮ ਜਨਤਾ/ਵਿਅਕਤੀਆਂ/ਪ੍ਰਦਰਸ਼ਨਕਾਰੀਆਂ ਨੂੰ ਚੜ੍ਹਨ ਤੇ ਪੂਰਨ ਤੌਰ ਤੇ ਪਾਬੰਦੀ ਲਾਈ ਹੈ। ਉਨ੍ਹਾਂ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਪੈਂਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ ਆਦਿ ਦੀ ਸੁਰੱਖਿਆ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦੀ ਹਾਂ ਕਿ ਉਹ ਆਪਣੇ ਅਧੀਨ ਆਉਂਦੇ ਅਧਿਕਾਰੀ/ਕਰਮਚਾਰੀ/ਚੌਕੀਦਾਰ ਦੀ 24 ਘੰਟੇ ਲਈ ਡਿਊਟੀ ਲਾਈ ਜਾਵੇ, ਤਾਂ ਜੋ ਕਿਸੇ ਵੀ ਜਥੇਬੰਦੀ ਵੱਲੋਂ ਰੋਸ਼ ਪ੍ਰਦਰਸ਼ਨ ਦੀ ਕਾਰਵਾਈ ਨੂੰ ਰੋਕਿਆ ਜਾ ਸਕੇ। ਗਊਵੰਸ਼ ਦੀ ਢੋਆ-ਢੁਆਈ ’ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਾਜਿਲਕਾ ਵਿੱਚ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊਵੰਸ਼ ਦੀ ਢੋਆ-ਢੁਆਈ ’ਤੇ ਪੂਰਨ ਪਾਬੰਦੀ ਲਾਈ ਹੈ। ਹੁਕਮਾਂ ਵਿੱਚ ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਗਊਵੰਸ਼ ਰੱਖੇ ਹੋਏ ਹਨ ਉਹ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਵਾਉਣ। ਚਾਈਨਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ’ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਪਤੰਗਾਂ ਆਦਿ ਦੀ ਵਰਤੋਂ ਲਈ ਚਾਈਨਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ਤੇ ਪੂਰਨ ਤੌਰ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਚਾਈਨਾ ਡੋਰ ਸੂਤੀ ਧਾਗੇ ਤੋਂ ਹਟ ਕੇ ਪਲਾਸਟਿਕ ਦੀ ਬਣੀ ਹੁੰਦੀ ਹੈ ਜੋ ਕਾਫੀ ਮਜ਼ਬੂਤ ਹੁੰਦੀ ਹੈ ਜਿਸ ਦੇ ਨਾਲ ਪਤੰਗ ਉਡਾਉਣ ਵਾਲਿਆਂ ਦੇ ਹੱਥ ਤੇ ਉਂਗਲਾਂ ਕੱਟਣ, ਸਾਇਕਲ ਚਾਲਕਾਂ ਦੇ ਗਲ ਤੇ ਕੰਨ ਕੱਟਣ ਆਦਿ ਦੀਆਂ ਘਟਨਾਵਾਂ ਵਾਪਰ ਦੀਆਂ ਹਨ ਅਤੇ ਇਹ ਡੋਰ ਮਨੁੱਖੀ ਜਾਨਾਂ ਤੇ ਪਸ਼ੂ/ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਸਬ ਜੇਲ੍ਹ ਫਾਜ਼ਿਲਕਾ ਦੇ 500 ਵਰਗ ਮੀਟਰ ਏਰੀਆ ਨੂੰ ਨੋ ਡਰੋਨ ਜ਼ੋਨ ਐਲਾਨਿਆ : ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਾਜ਼ਿਲਕਾ ਦੀ ਸਬ ਜੇਲ੍ਹ ਫਾਜ਼ਿਲਕਾ ਦੇ 500 ਵਰਗ ਮੀਟਰ ਏਰੀਆ ਨੂੰ ਨੋ ਡਰੋਨ ਜ਼ੋਨ ਐਲਾਨਿਆ ਹੈ। ਉਨ੍ਹਾਂ ਕਿਹਾ ਕਿ ਡਰੋਨ ਜੋ ਆਮ ਲੋਕਾਂ ਤੱਕ ਅਸਾਲੀ ਨਾਲ ਪਹੁੰਚ ਬਣਾ ਚੁਕਿਆ ਹੈ ਅਤੇ ਕੋਈ ਵੀ ਇਸ ਦੀ ਦੁਰਵਰਤੋਂ ਕਰ ਕੇ ਜੇਲ੍ਹਾਂ ਵਿੱਚ ਬੰਦ ਖਤਰਨਾਕ ਕੈਦੀਆਂ ਤੱਕ ਮੋਬਾਈਲ ਫੋਨ/ਡਰੱਗ ਹਥਿਆਰ ਅਤੇ ਉਨ੍ਹਾਂ ਨੂੰ ਭੱਜਣ ਵਿੱਚ ਮਦਦ ਕਰਨ ਵਾਲੀ ਸਮੱਗਰੀ ਦੀ ਸਪਲਾਈ ਕਰ ਸਕਦਾ ਹੈ। ਜਿਸ ਲਾਲ ਜ਼ਿਲ੍ਹੇ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਅਜਿਹੇ ਸਖਤ ਕਦਮ ਚੁੱਕਣ ਦੀ ਲੋੜ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਾਜ਼ਿਲਕਾ ਦੇ ਬਾਰਡਰ ਨੇੜਲੇ ਪਿੰਡਾਂ ਅਤੇ ਬੀ.ਓ.ਪੀਜ ਦੇ ਨੇੜੇ ਸ਼ਾਮ 6 ਵਜੇ ਤੋਂ ਸਵੇਰੇ 8 ਵਜੇ ਤੱਕ ਆਮ ਜਨਤਾ ਦੇ ਆਉਣ-ਜਾਣ ’ਤੇ ਪਾਬੰਦੀ ਲਗਾਈ ਹੈ। ਇਹ ਹੁਕਮ 30 ਜੂਨ 2026 ਤੱਕ ਲਾਗੂ ਰਹਿਣਗੇ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਡਰੋਨ ਸਰਗਰਮੀ ਵਧਣ ਨਾਲ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਧੀ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ। ਇਸ ਲਈ ਸਰਹਦੀ ਖੇਤਰ ਦੀ ਸੁਰੱਖਿਆ ਦੇ ਮੱਦੇਨਜ਼ਰ ਆਮ ਲੋਕਾਂ ਲਈ ਸਰਹਦੀ ਖੇਤਰਾਂ ਦੇ ਨਾਲ-ਨਾਲ ਬੀਓਪੀਜ਼ ਦੇ ਨੇੜੇ ਆਉਣ-ਜਾਣ ’ਤੇ ਪਾਬੰਦੀ ਰਹੇਗੀ। ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਕੋਬਰਾ/ਕੰਡਿਆਲੀ ਤਾਰ ਨੂੰ ਵੇਚਣ, ਖਰੀਦਣ ਅਤੇ ਵਰਤਣ ਉੱਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਦਿੱਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਆਪਣੀ ਫ਼ਸਲਾਂ ਦੀ ਸੁਰੱਖਿਆ ਲਈ ਕੰਡੇਵਾਲੀ ਤਾਰ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ ਹੁਣ ਲੋਕਾਂ ਵੱਲੋਂ ਆਪਣੇ ਪਲਾਟ, ਖੇਤ ਅਤੇ ਹੋਰ ਪਾਸੇ ਜਿੱਥੇ ਵੇਖਿਆ ਜਾਵੇ ਫ਼ਸਲਾਂ ਦੀ ਸੁਰੱਖਿਆ ਲਈ ਕੰਡੇਵਾਲੀ ਦੇ ਨਾਲ-ਨਾਲ ਕੋਬਰਾ ਤਾਰ ਦੀ ਵਰਤੋਂ ਕਰਨੀ ਵੀ ਸ਼ੁਰੂ ਕਰ ਦਿੱਤੀ ਹੈ। ਜੋ ਕਿ ਬਹੁਤ ਤੇਜਧਾਰ ਵਾਲੀ ਹੁੰਦੀ ਹੈ ਜਿਸ ਨਾਲ ਕੁਦਰਤੀ ਜੀਵਾਂ ਨੂੰ ਜਾਨ ਦਾ ਖ਼ਤਰਾ ਹੁੰਦਾ ਹੈ। ਜ਼ਿਲਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲੇ ਦੇ ਸਭ ਤੋਂ ਵੱਡੇ ਪਸ਼ੂ ਹਸਪਤਾਲ, ਗਊਸ਼ਾਲਾ ਦੌਲਤਪੁਰਾ ਅਤੇ ਸੈਂਚੁਰੀ ਏਰੀਆ ਵਿਖੇ 90 ਫੀਸਦੀ ਪਸ਼ੂ ਅਤੇ ਗਊਆਂ ਇਸ ਕੋਬਰਾ/ਕੰਡਿਆਲੀ ਤਾਰ ਤੋਂ ਜਖਮੀ ਹੈ। ਇਸ ਲਈ ਕੋਬਰਾ/ਕੰਡਿਆਲੀ ਤਾਰ ਨੂੰ ਵੇਚਣ, ਖਰੀਦਣ ਅਤੇ ਵਰਤਣ ਉੱਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਦਿੱਤੇ ਹਨ। ਇਹ ਸਾਰੇ ਹੁਕਮ 30 ਜੂਨ 2026 ਤੱਕ ਲਾਗੂ ਰਹਿਣਗੇ।