ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਮਾਮਲਿਆਂ ’ਚ 19 ਗ੍ਰਾਮ ਹੈਰੋਇਨ ਸਮੇਤ ਚਾਰ ਨੂੰ ਕੀਤਾ ਗ੍ਰਿਫ਼ਤਾਰ
ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿੱਚ 19 ਗ੍ਰਾਮ ਹੈਰੋਇਨ ਸਮੇਤ ਚਾਰ ਨੂੰ ਕੀਤਾ ਗ੍ਰਿਫ਼ਤਾਰ
Publish Date: Sat, 22 Nov 2025 05:05 PM (IST)
Updated Date: Sat, 22 Nov 2025 05:07 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ: ਜ਼ਿਲ੍ਹਾ ਪੁਲਿਸ ਨੇ ਐੱਸਐੱਸਪੀ ਫ਼ਿਰੋਜ਼ਪੁਰ ਭੁਪਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮਾਜ-ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਗਸ਼ਤ ਅਤੇ ਚੈਕਿੰਗ ਦੌਰਾਨ ਵੱਖ-ਵੱਖ ਮਾਮਲਿਆਂ ਵਿੱਚ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 19 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਉਕਤ ਮਾਮਲਿਆਂ ਵਿੱਚ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਖ਼ਿਲਾਫ਼ ਥਾਣਾ ਘੱਲਖੁਰਦ, ਥਾਣਾ ਸਦਰ ਫ਼ਿਰੋਜ਼ਪੁਰ, ਥਾਣਾ ਸਿਟੀ ਫ਼ਿਰੋਜ਼ਪੁਰ ਅਤੇ ਥਾਣਾ ਕੁਲਗੜ੍ਹੀ ਵਿਚ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਮਾਮਲੇ ਦਰਜ ਕੀਤੇ ਹਨ। ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫ਼ਿਰੋਜ਼ਪੁਰ ਦੇ ਏਐੱਸਆਈ ਦਰਸ਼ਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਬੀਤੇ ਦਿਨ ਪੁਲਿਸ ਪਾਰਟੀ ਨਾਲ ਗਸ਼ਤ ਅਤੇ ਚੈਕਿੰਗ ਦੌਰਾਨ ਰਵਿੰਦਰ ਸਿੰਘ ਪੁੱਤਰ ਸਲਵਿੰਦਰ ਸਿੰਘ ਵਾਸੀ ਪਿੰਡ ਸ਼ਹਿਜ਼ਾਦੀ ਹਾਲ ਮਾਡਲ ਕਲੋਨੀ ਸਤੀਏਵਾਲਾ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਸਦਰ ਫ਼ਿਰੋਜ਼ਪੁਰ ਦੇ ਏਐੱਸਆਈ ਜਸਪਾਲ ਸਿੰਘ ਨੇ ਪੁਲਿਸ ਪਾਰਟੀ ਨਾਲ ਗਸ਼ਤ ਅਤੇ ਚੈਕਿੰਗ ਦੌਰਾਨ ਬੈਕਸਾਈਡ ਸੀ.ਆਰ.ਪੀ. ਗਰਾਊਂਡ ਦੇ ਨੇੜਿਓਂ ਜਗਸੀਰ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਵਾਹਕੇ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਘੱਲਖੁਰਦ ਦੇ ਏਐੱਸਆਈ ਬਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਨਾਲ ਗਸ਼ਤ ਅਤੇ ਚੈਕਿੰਗ ਦੌਰਾਨ ਪਿੰਡ ਚੰਦੜ ਦੇ ਨੇੜਿਓਂ ਬੌਬੀ ਸਿੰਘ ਪੁੱਤਰ ਲਾਭ ਸਿੰਘ ਉਰਫ਼ ਲੱਭਾ ਪੁੱਤਰ ਸੰਘੜ ਸਿੰਘ ਵਾਸੀ ਪਿੰਡ ਫਿੱਡੇ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ।ਥਾਣਾ ਕੁਲਗੜ੍ਹੀ ਦੇ ਐੱਸਆਈ ਨਿਰਮਲ ਸਿੰਘ ਨੇ ਪੁਲਿਸ ਪਾਰਟੀ ਨਾਲ ਗਸ਼ਤ ਅਤੇ ਚੈਕਿੰਗ ਦੌਰਾਨ ਗੁਰਭੇਜ ਸਿੰਘ ਉਰਫ਼ ਭੇਜਾ ਪੁੱਤਰ ਹਰਭਜਨ ਸਿੰਘ ਵਾਸੀ ਪਿੰਡ ਗੈਂਦੜ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ। ਮਾਮਲਿਆਂ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਨੇ ਉਕਤ ਸਾਰੇ ਲੋਕਾਂ ਖ਼ਿਲਾਫ਼ ਮਾਮਲੇ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।