ਬੋਦੀਵਾਲਾ ਵਿਖ਼ੇ ਮਨਾਈ ਡਾ. ਭੀਮ ਰਾਓ ਅੰਬੇਡਕਰ ਜੈਅੰਤੀ
ਡਾ.ਭੀਮ ਰਾਓ ਅੰਬੇਡਕਰ ਜੀ ਦੀ ਜੈਅੰਤੀ ਪਿੰਡ ਬੋਦੀਵਾਲਾ ਵਿਖ਼ੇ ਮਨਾਈ
Publish Date: Wed, 15 Apr 2026 04:20 PM (IST)
Updated Date: Wed, 15 Apr 2026 04:24 PM (IST)
ਕਪਿਲ ਜਸੂਜਾ.ਪੰਜਾਬੀ ਜਾਗਰਣ ਫਾਜ਼ਿਲਕਾ : ਡਾ. ਭੀਮ ਰਾਓ ਅੰਬੇਡਕਰ ਜੀ ਦੀ ਜੈਅੰਤੀ ਪਿੰਡ ਬੋਦੀਵਾਲਾ ਵਿਖ਼ੇ ਸਮੁਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਈ ਗਈ। ਇਸ ਮੌਕੇ ਬਤੌਰ ਮੁੱਖ ਮਹਿਮਾਨ ਵਜੋਂ ਮੈਡਮ ਖੁਸ਼ਬੂ ਸਵਨਾ ਨੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਡਾਕਟਰ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਸਾਹਿਬ ਦਾ ਮਿਸ਼ਨ ਬਰਾਬਰੀ ਦਾ ਸੀ, ਉਨਾ ਦਾ ਮਿਸ਼ਨ ਜੁਲਮ ਦੇ ਖਿਲਾਫ ਲੜਨਾ ਸੀ ਅਤੇ ਸਾਰਿਆਂ ਨੂੰ ਉਨਾਂ ਦੇ ਪਵਿੱਤਰ ਮਿਸ਼ਨ ਨੂੰ ਜੀਵਨ ਵਿੱਚ ਲੈਕੇ ਚਲਣਾ ਚਾਹੀਦਾ ਹੈ। ਉਹਨਾਂ ਦੇ ਲਿਖੇ ਸੰਵਿਧਾਨ ਦੀ ਬਦੌਲਤ ਹੀ ਭਾਰਤ ਅੱਜ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਵਜੋਂ ਜਾਣਿਆ ਜਾਂਦਾ ਹੈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸੰਵਿਧਾਨ ਰਾਹੀਂ ਬਾਬਾ ਸਾਹਿਬ ਨੇ ਦੇਸ਼ ਦੇ ਕਰੋੜਾਂ ਦੱਬੇ-ਕੁੱਚਲੇ ਵਰਗਾਂ ਜਿਵੇਂ ਕਿ ਅਨੁਸੂਚਿਤ ਜਾਤੀਆਂ, ਕਬੀਲਿਆਂ, ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀਆਂ ਦੇ ਹੱਕਾਂ ਦੀ ਰੱਖਿਆ ਕੀਤੀ। ਇਸ ਦੌਰਾਨ ਉਨ੍ਹਾਂ ਪਹਿਲੀ ਤੇ ਤੀਸਰੀ ਜਮਾਤ ਦੇ ਬੱਚਿਆਂ ਨੂੰ ਸਨਮਾਨਿਤ ਕੀਤਾ ਅਤੇ ਬੱਚਿਆਂ ਨੂੰ ਬਾਬਾ ਸਾਹਿਬ ਦੇ ਜੀਵਨ ਤੋਂ ਪ੍ਰੇਰਨਾ ਲੈਣ ਲਈ ਕਿਹਾ।