ਫ਼ਿਰੋਜ਼ਪੁਰ ਰੇਲ ਮੰਡਲ ਦੇ 29 ਸੇਵਾਮੁਕਤ ਕਰਮਚਾਰੀਆਂ ਨੂੰ 15.17 ਕਰੋੜ ਰੁਪਏ ਦੇ ਬਕਾਏ ਜਾਰੀ
ਫ਼ਿਰੋਜ਼ਪੁਰ ਰੇਲ ਮੰਡਲ ਦੇ 29 ਸੇਵਾਮੁਕਤ ਕਰਮਚਾਰੀਆਂ ਨੂੰ 15.17 ਕਰੋੜ ਰੁਪਏ ਦੇ ਬਕਾਏ ਜਾਰੀ
Publish Date: Mon, 08 Dec 2025 04:16 PM (IST)
Updated Date: Mon, 08 Dec 2025 04:18 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਉੱਤਰ ਰੇਲਵੇ ਦੇ ਫ਼ਿਰੋਜ਼ਪੁਰ ਮੰਡਲ ਵਿਚ ਅੱਜ ਇਕ ਵਿਸ਼ੇਸ਼ ਪ੍ਰੋਗਰਾਮ ਦੌਰਾਨ 29 ਸੇਵਾਮੁਕਤ ਰੇਲ ਕਰਮਚਾਰੀਆਂ ਨੂੰ ਲਗਭਗ 15.17 ਕਰੋੜ ਰੁਪਏ ਦੀ ਰਾਸ਼ੀ ਦੇ ਭੁਗਤਾਨ ਪੱਤਰ ਸੌਂਪੇ ਗਏ। ਇਹ ਭੁਗਤਾਨ ਮੰਡਲ ਰੇਲ ਪ੍ਰਬੰਧਕ (ਡੀਆਰਐੱਮ) ਸੰਜੀਵ ਕੁਮਾਰ ਵੱਲੋਂ ਕੀਤਾ ਗਿਆ। ਜ਼ਿਕਰਯੋਗ ਹੈ ਕਿ ਇਹ ਕਰਮਚਾਰੀ 30 ਨਵੰਬਰ 2025 ਨੂੰ ਸੇਵਾਮੁਕਤ ਹੋਏ ਸਨ। ਸੇਵਾਮੁਕਤੀ ਤੋਂ ਬਾਅਦ ਦਿੱਤੇ ਜਾਣ ਵਾਲੇ ਇਸ ਭੁਗਤਾਨ ਵਿਚ 6 ਤਰ੍ਹਾਂ ਦੇ ਲਾਭ ਸ਼ਾਮਲ ਹਨ, ਜਿਨ੍ਹਾਂ ਵਿਚ ਪੀ.ਪੀ.ਓ., ਗ੍ਰੈਚੂਟੀ, ਕੰਮਿਊਟੇਸ਼ਨ, ਲੀਵ ਇਨਕੈਸ਼ਮੈਂਟ, ਜੀ.ਆਈ.ਐੱਸ. ਅਤੇ ਪੀ.ਐੱਫ. ਸ਼ਾਮਲ ਹਨ। ਇਸ ਮੌਕੇ ਸੇਵਾਮੁਕਤ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਮੰਡਲ ਰੇਲ ਪ੍ਰਬੰਧਕ ਨੇ ਉਨ੍ਹਾਂ ਵਲੋਂ ਰੇਲਵੇ ਪ੍ਰਤੀ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਲਈ ਧੰਨਵਾਦ ਪ੍ਰਗਟਾਇਆ। ਉਨ੍ਹਾਂ ਨੇ ਸਾਰਿਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦੇ ਹੋਏ ਕਿਹਾ ਤੁਹਾਡਾ ਆਉਣ ਵਾਲਾ ਜੀਵਨ ਸਿਹਤਮੰਦ, ਸੁਖਦ ਅਤੇ ਖ਼ੁਸ਼ਹਾਲ ਹੋਵੇ। ਉਨ੍ਹਾਂ ਕਰਮਚਾਰੀਆਂ ਨੂੰ ਸਲਾਹ ਦਿੱਤੀ ਕਿ ਉਹ ਆਪਣੀ ਸੇਵਾਮੁਕਤੀ ਦੇ ਪੈਸੇ ਦੀ ਵਰਤੋਂ ਸੋਚ-ਸਮਝ ਕੇ ਕਰਨ ਅਤੇ ਆਪਣੀ ਰੁਚੀ ਅਨੁਸਾਰ ਖ਼ੁਦ ਨੂੰ ਰੁੱਝਿਆ ਰੱਖਣ ਤਾਂ ਜੋ ਉਹ ਮਾਨਸਿਕ ਅਤੇ ਸਰੀਰਕ ਤੌਰ ’ਤੇ ਤੰਦਰੁਸਤ ਰਹਿ ਸਕਣ। ਪ੍ਰੋਗਰਾਮ ਵਿਚ ਵਧੀਕ ਮੰਡਲ ਰੇਲ ਪ੍ਰਬੰਧਕ ਨਿਤਿਨ ਗਰਗ, ਮੁੱਖ ਮੈਡੀਕਲ ਸੁਪਰਡੈਂਟ ਡਾ. ਰੰਜਨਾ ਸਹਿਗਲ, ਸੀਨੀਅਰ ਮੰਡਲ ਪਰਸੋਨਲ ਅਫਸਰ ਸਾਕਸ਼ੀ ਸਿੰਘ, ਸੀਨੀਅਰ ਮੰਡਲ ਵਿੱਤ ਪ੍ਰਬੰਧਕ ਰਾਹੁਲ ਦੇਵ, ਸੀਨੀਅਰ ਮੰਡਲ ਵਪਾਰਕ ਪ੍ਰਬੰਧਕ ਪਰਮਦੀਪ ਸਿੰਘ ਸੈਣੀ, ਮੰਡਲ ਪਰਸੋਨਲ ਅਫਸਰ ਬਜਿੰਦਰ ਕੁਮਾਰ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।