ਫ਼ਾਜ਼ਿਲਕਾ 'ਚ ਵਿਕਾਸ ਦੀ ਗੂੰਜ, ਮੁੱਖ ਮੰਤਰੀ ਭਗਵੰਤ ਮਾਨ ਨੇ ਕਰੋੜਾਂ ਦੇ ਪ੍ਰੋਜੈਕਟ ਕੀਤੇ ਲੋਕ ਅਰਪਣ
ਫ਼ਾਜ਼ਿਲਕਾ 'ਚ ਵਿਕਾਸ ਦੀ ਗੂੰਜ ,ਮੁੱਖ ਮੰਤਰੀ ਭਗਵੰਤ ਮਾਨ ਨੇ ਕਰੋੜਾਂ ਦੇ ਪ੍ਰੋਜੈਕਟ ਕੀਤੇ ਲੋਕ ਅਰਪਣ
Publish Date: Thu, 02 Apr 2026 06:22 PM (IST)
Updated Date: Fri, 03 Apr 2026 04:13 AM (IST)

ਕਿਹਾ- ਸੜਕਾਂ ਤੇ ਪੁਲ਼ਾਂ ਦਾ ਬਦਲੇਗਾ ਮੁਹਾਂਦਰਾ ਰਿਤਿਸ਼ ਕੁੱਕੜ, ਪੰਜਾਬੀ ਜਾਗਰਣ, ਫਾਜ਼ਿਲਕਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫਾਜ਼ਿਲਕਾ ਚ ਵੱਡੇ ਪ੍ਰੋਜੈਕਟਾਂ ਦਾ ਉਦਘਾਟਨ ਕਰ ਨੀਂਹ ਪੱਥਰ ਰੱਖਿਆ। ਉਨ੍ਹਾਂ ਵਲੋ ਫਾਜ਼ਿਲਕਾ ਹਲਕੇ ਵਿੱਚ ਵੀਰਵਾਰ ਨੂੰ ਸੜਕ ਢਾਂਚਾ, ਸਿੱਖਿਆ, ਬਿਜਲੀ ਅਤੇ ਹੋਰ ਮਹੱਤਵਪੂਰਨ ਖੇਤਰਾਂ ਨਾਲ ਸੰਬੰਧਿਤ ਵੱਡੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋ ਇਲਾਕੇ ਦੇ ਸਮੱਗਰੀਕ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਲਈ ਫਾਜ਼ਿਲਕਾ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਦਿੰਦੇ ਹੋਏ ਪੰਜਾਬ ਮੰਡੀ ਬੋਰਡ ਵੱਲੋਂ ਲਿੰਕ ਸੜਕਾਂ, ਪੁਲਾਂ ਅਤੇ ਮੰਡੀਆਂ ਦੇ ਵਿਕਾਸ ਲਈ ਵੱਡੇ ਪੱਧਰ ‘ਤੇ ਪ੍ਰੋਜੈਕਟ ਨੂੰ ਲੋਕ ਅਰਪਣ ਕੀਤਾ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਹਲਕਾ ਫਾਜ਼ਿਲਕਾ ਵਿੱਚ 59 ਨਵੇ ਪੁੱਲ ਅਤੇ ਲਿੰਕ ਸੜਕਾਂ ਬਣਾਈਆਂ ਜਾਣਗੀਆਂ, ਜਿਨ੍ਹਾਂ ‘ਤੇ 34 ਕਰੋੜ 61 ਲੱਖ ਰੁਪਏ ਖਰਚ ਕੀਤੇ ਜਾਣਗੇ। ਇਸ ਦੇ ਨਾਲ ਹੀ 34 ਕਿਲੋਮੀਟਰ ਲੰਬੀਆਂ ਲਿੰਕ ਸੜਕਾਂ ਨੂੰ ਚੌੜਾ ਕਰਨ ਲਈ 22 ਕਰੋੜ 43 ਲੱਖ ਰੁਪਏ ਮਨਜ਼ੂਰ ਕੀਤੇ ਗਏ ਹਨ, ਜਿਸ ਨਾਲ ਆਵਾਜਾਈ ਹੋਰ ਸੁਗਮ ਅਤੇ ਸੁਰੱਖਿਅਤ ਬਣੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਬਣੀਆਂ ਲਿੰਕ ਸੜਕਾਂ ਦੀ ਮੁਰੰਮਤ ਅਤੇ ਨਵੀਨੀਕਰਨ ਲਈ ਵੀ ਵੱਡੇ ਪੱਧਰ ‘ਤੇ ਰਾਸ਼ੀ ਜਾਰੀ ਕੀਤੀ ਗਈ ਹੈ। 7 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਲਈ 25 ਕਰੋੜ 86 ਲੱਖ ਰੁਪਏ, ਜਦਕਿ 90 ਕਿਲੋਮੀਟਰ ਹੋਰ ਸੜਕਾਂ ਦੇ ਨਵੀਨੀਕਰਨ ਲਈ 29 ਕਰੋੜ 66 ਲੱਖ ਰੁਪਏ ਖਰਚ ਕੀਤੇ ਜਾਣਗੇ। ਇਸ ਤੋਂ ਇਲਾਵਾ 13 ਪੁਲਾਂ ਦਾ ਨਵੀਨੀਕਰਨ ਕਰਨ ਲਈ 5 ਕਰੋੜ 60 ਲੱਖ ਰੁਪਏ ਦੀ ਲਾਗਤ ਆਵੇਗੀ, ਜਿਸ ਨਾਲ ਪੁਰਾਣੇ ਢਾਂਚੇ ਨੂੰ ਵੀ ਮਜ਼ਬੂਤ ਕੀਤਾ ਜਾਵੇਗਾ। ਜਿਸ ਨਾਲ ਆਵਾਜਾਈ ਹੋਰ ਸੁਗਮ ਅਤੇ ਸੁਰੱਖਿਅਤ ਬਣੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਬਣੀਆਂ ਲਿੰਕ ਸੜਕਾਂ ਦੀ ਮੁਰੰਮਤ ਅਤੇ ਨਵੀਨੀਕਰਨ ਲਈ ਵੀ ਵੱਡੇ ਪੱਧਰ ‘ਤੇ ਰਾਸ਼ੀ ਜਾਰੀ ਕੀਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫਾਜ਼ਿਲਕਾ ਦੇ ਹੜ੍ਹ ਪੀੜਤ ਪਰਿਵਾਰਾਂ ਨੂੰ ਆਰਥਿਕ ਮਦਦ ਦੇ ਤੌਰ ‘ਤੇ ਚੈੱਕ ਭੇਟ ਕੀਤੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਦੁੱਖ ਦੀ ਘੜੀ ਵਿੱਚ ਪ੍ਰਭਾਵਿਤ ਲੋਕਾਂ ਦੇ ਨਾਲ ਖੜੀ ਹੈ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਗਈ । ਉਨ੍ਹਾਂ ਨੇ ਭਰੋਸਾ ਦਿੱਤਾ ਕਿ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਸਰਕਾਰ ਵੱਲੋਂ ਪੂਰੀ ਇਮਾਨਦਾਰੀ ਨਾਲ ਕੰਮ ਕੀਤਾ ਹੈ, ਤਾਂ ਜੋ ਪੀੜਤ ਪਰਿਵਾਰਾਂ ਨੂੰ ਜਲਦੀ ਰਾਹਤ ਮਿਲ ਸਕੇ। ਉਨ੍ਹਾਂ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹਾਲ ਹੀ ਵਿੱਚ ਹੋਈ ਮੀਂਹ ਅਤੇ ਗੜੇਮਾਰੀ ਕਾਰਨ ਪ੍ਰਭਾਵਿਤ ਪਿੰਡਾਂ ਨੂੰ ਵੀ ਜਲਦੀ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਨੁਕਸਾਨ ਦਾ ਅੰਦਾਜ਼ਾ ਲਗਾਉਣ ਲਈ ਟੀਮਾਂ ਵੱਲੋਂ ਮੌਕੇ ‘ਤੇ ਜਾ ਕੇ ਸਰਵੇ ਕੀਤਾ ਜਾ ਰਿਹਾ ਹੈ ਅਤੇ ਰਿਪੋਰਟ ਆਉਂਦੇ ਹੀ ਪ੍ਰਭਾਵਿਤ ਕਿਸਾਨਾਂ ਅਤੇ ਪਰਿਵਾਰਾਂ ਨੂੰ ਰਾਹਤ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਕਿਸੇ ਵੀ ਹੱਕਦਾਰ ਨੂੰ ਬਿਨਾਂ ਮਦਦ ਦੇ ਨਹੀਂ ਛੱਡਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਗਲੇ ਪਲਾਨ ‘ਚ ਫਾਜ਼ਿਲਕਾ ‘ਚ ਮੈਡੀਕਲ ਕਾਲਜ ਬਣਾਉਣ ਦਾ ਵੀ ਵਾਅਦਾ ਕੀਤਾ ਗਿਆ ਹੈ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਉੱਚ ਪੱਧਰੀ ਸਿਹਤ ਸੇਵਾਵਾਂ ਮਿਲਣਗੀਆਂ ਅਤੇ ਵਿਦਿਆਰਥੀਆਂ ਲਈ ਮੈਡੀਕਲ ਸਿੱਖਿਆ ਦੇ ਨਵੇਂ ਮੌਕੇ ਖੁੱਲਣਗੇ।ਇਸ ਮੌਕੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਖੁਸ਼ਬੂ ਸਾਵਣ ਸੁੱਖਾ ਸਵਨਾ ,ਕਰਮਜੀਤ ਸਵਨਾ,ਗੋਪਾਲ ਕੁਮਾਰ ਵਿਧਾਇਕ ਜਗਦੀਪ ਕੰਬੋਜ ਗੋਲਡੀ,ਵਿਧਾਇਕ ਅਮਨਦੀਪ ਗੋਲਡੀ ਮੁਸਾਫ਼ਿਰ,ਮਨਜੋਤ ਖੇੜਾ,ਖਜਾਨ ਸਿੰਘ ਅਤੁਲ ਨਾਗਪਾਲ, ਲਵਿਸ ਚਾਵਲਾ ਤੋਂ ਇਲਾਵਾ ਆਪ ਵਰਕਰ ਅਤੇ ਪ੍ਰਸ਼ਾਨਿਕ ਅਧਿਕਾਰੀ ਹਾਜ਼ਰ ਸਨ।