ਮੁਲਾਜ਼ਮ ਜਥੇਬੰਦੀ ਨੇ ਸਰਕਾਰ ਖ਼ਿਲਾਫ਼ ਘੜੇ ਭੰਨ੍ਹ ਕੇ ਪ੍ਰਗਟਾਇਆ ਰੋਸ
ਮੁਲਾਜ਼ਮ ਜਥੇਬੰਦੀ ਵੱਲੋਂ ਪੰਜਾਬ ਸਰਕਾਰ ਖਿਲਾਫ ਘੜੇ ਭੰਨ੍ਹ ਕੇ ਕੀਤਾ ਗਿਆ ਜੋਰਦਾਰ ਪ੍ਰਦਰਸ਼ਨ
Publish Date: Mon, 09 Mar 2026 06:08 PM (IST)
Updated Date: Mon, 09 Mar 2026 06:12 PM (IST)

ਹਰਚਰਨ ਸਿੰਘ ਸਾਮਾ, ਪੰਜਾਬੀ ਜਾਗਰਣ ਫਿਰੋਜ਼ਪੁਰ : ਪੀਐੱਸਐੱਮਯੂ ਯੂਨੀਅਨ, ਸੀਪੀਐੱਫ ਯੂਨੀਅਨ ਅਤੇ ਸਮੂਹ ਜਥੇਬੰਦੀਆਂ ਵੱਲੋਂ ਪ੍ਰਧਾਨ ਪਿੱਪਲ ਸਿੰਘ ਸਿੱਧੂ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਨਾਅਰੇਬਾਜ਼ੀ ਕਰਕੇ ਪੰਜਾਬ ਸਰਕਾਰ ਖਿਲਾਫ਼ ਜੋਰਦਾਰ ਐਕਸ਼ਨ ਕਰਦੇ ਹੋਏ ਖੜੇ ਭੰਨ੍ਹ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੀਆਂ ਜੱਥੇਬੰਦੀਆਂ ਨੇ ਵੀ ਵੱਡੀ ਗਿਣਤੀ ਵਿਚ ਹਿੱਸਾ ਲਿਆ। ਇਸ ਮੌਕੇ ਪੀਐੱਸਐੱਮਯੂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪਿੱਪਲ ਸਿੰਘ ਸਿੱਧੂ ਅਤੇ ਸੀਪੀਐੱਫ ਯੂਨੀਅਨ ਦੇ ਪ੍ਰਧਾਨ ਜਗਸੀਰ ਸਿੰਘ ਭਾਂਗਰ, ਸੋਨੂੰ ਕਸ਼ਅਪ ਜ਼ਿਲ੍ਹਾ ਜਨਰਲ ਸਕੱਤਰ, ਸੰਦੀਪ ਸਿੰਘ ਦਿਓਲ ਪ੍ਰਧਾਨ ਡੀਸੀ ਦਫਤਰ, ਗੁਰਤੇਜ ਸਿੰਘ ਜਨਰਲ ਸਕੱਤਰ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਵਿਰੋਧੀ ਜੋ ਬਜਟ ਪੇਸ਼ ਕੀਤ ਗਿਆ ਹੈ, ਉਸ ਦੇ ਵਿਰੋਧ ਵਿਚ ਪਿਛਲੇ ਕੱਲ ਮਿਤੀ 8 ਮਾਰਚ 2026 ਨੂੰ ਜੋ ਸਾਂਝੇ ਰੂਪ ਵਿਚ ਮੁਲਾਜ਼ਮਾਂ ਵੱਲੋਂ ਜੋ ਐਕਸ਼ਨ ਕੀਤਾ ਗਿਆ ਸੀ, ਉਸ ਐਕਸ਼ਨ ਦੌਰਾਨ ਪੁਲਿਸ ਵੱਲੋਂ ਕੀਤੇ ਗਏ ਜਬਰ ਦੌਰਾਨ ਬਹੁਤ ਸਾਰੇ ਸਾਥੀਆਂ ਦੇ ਸੱਟਾ ਲੱਗ ਗਈਆਂ ਹਨ। ਇਸ ਦੇ ਵਿਰੋਧ ਵਿਚ ਜਥੇਬੰਦੀ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਅੱਜ ਮਿਤੀ 9 ਮਾਰਚ 2026 ਨੂੰ ਪੰਜਾਬ ਡਰਾਫਟਸਮੈਨ ਐਸੋਸੀਏਸ਼ਨ ਪੰਜਾਬ ਦੀਆਂ ਹੋਰ ਜਥੇਬੰਦੀਆਂ ਵੱਲੋਂ ਉਲਕੇ ਪ੍ਰੋਗਰਾਮ ਤਹਿਤ ਰੋਸ਼ ਵਜੋਂ ਕਲਮ ਛੋੜ ਹੜਤਾਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੱਲ੍ਹ ਪੇਸ਼ ਕੀਤੇ ਗਏ ਬਜਟ ਵਿਚ ਮੁਲਾਜ਼ਮ ਵਰਗ ਨੂੰ ਕੁਝ ਨਾਂ ਦੇਣ ਤੇ ਮੁਲਾਜ਼ਮ ਵਰਗ ਵਿਚ ਭਾਰੀ ਰੋਸ਼ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ ਮੰਗ ਵੱਲ ਜਲਦੀ ਧਿਆਨ ਦੇਣ ਨਹੀਂ ਤਾਂ ਮੁਲਾਜ਼ਮ ਜਥੇਬੰਦੀਆਂ ਵੱਲੋਂ ਵੱਡੇ ਐਕਸ਼ਨ ਕੀਤੇ ਜਾਣਗੇ, ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।