ਅਧਿਆਪਕ ਉਤਸਵ ’ਚ ਬਹਿਕ ਗੁੱਜਰਾਂ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ
ਜ਼ਿਲ੍ਹਾ ਪੱਧਰੀ ਅਧਿਆਪਕ ਉਤਸਵ 2025 ਵਿਚ ਪੀਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਕ ਗੁੱਜਰਾਂ ਦੀ ਸ਼ਾਨਦਾਰ ਪ੍ਰਾਪਤੀ
Publish Date: Sat, 06 Dec 2025 05:42 PM (IST)
Updated Date: Sat, 06 Dec 2025 05:45 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ : ਮਿਨਿਸਟਰੀ ਆਫ ਕਲਚਰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਉਪਰਾਲੇ ਅੰਡਰ ਟੀਚਰ ਐਕਸਚੇਂਜ ਪ੍ਰੋਗਰਾਮ ਐਕਟੀਵਿਟੀ ਤਹਿਤ ਜ਼ਿਲ੍ਹਾ ਪੱਧਰੀ ਅਧਿਆਪਕ ਉਤਸਵ-2025 ਸਰਕਾਰੀ ਹਾਈ ਸਕੂਲ ਝੋਕ ਹਰੀਹਰ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਆਯੋਜਿਤ ਕੀਤਾ ਗਿਆ। ਇਸ ਮੌਕੇ ਪੀਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਹਿਕ ਗੁੱਜਰਾਂ ਦੇ ਪ੍ਰਿੰਸੀਪਲ ਸੁਖਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਸਕੂਲ ਦੇ ਪ੍ਰਤਿਭਾਸ਼ਾਲੀ ਤੇ ਹੋਣਹਾਰ ਅਧਿਆਪਕਾ ਲਵਪ੍ਰੀਤ ਸ਼ਰਮਾ ਅੰਗਰੇਜ਼ੀ ਅਧਿਆਪਕ, ਗੁਰਪ੍ਰੀਤ ਕੌਰ ਸਮਾਜਿਕ ਸਿੱਖਿਆ ਅਧਿਆਪਕ ਤੇ ਸੁਨੀਤਾ ਰਾਣੀ ਮੈਥ ਅਧਿਆਪਕ ਵੱਲੋਂ ਹਿੱਸਾ ਲਿਆ ਗਿਆ। ਇਸ ਦੌਰਾਨ ਅਧਿਆਪਕ ਲਵਪ੍ਰੀਤ ਸ਼ਰਮਾ ਵੱਲੋਂ ਜ਼ਿਲ੍ਹਾ ਪੱਧਰੀ ਮਾਈਕਰੋ ਟੀਚਿੰਗ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕੀਤਾ। ਇਸ ਮੌਕੇ ਸਮੂਹ ਸਕੂਲ ਅਧਿਆਪਕਾਂ ਨੇ ਉਨ੍ਹਾਂ ਦੀ ਇਸ ਪ੍ਰਾਪਤੀ ’ਤੇ ਮਾਣ ਮਹਿਸੂਸ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਪ੍ਰਿੰਸੀਪਲ ਸੁਖਵਿੰਦਰ ਸਿੰਘ, ਅਰਚਨਾ ਅਰੋੜਾ ਤੇ ਰਾਜੇਸ਼ ਪੁਰੀ ਨੇ ਅਧਿਆਪਕਾਂ ਦੀ ਹੌਂਸਲਾਂ ਅਫਜ਼ਾਈ ਕਰਦੇ ਹੋਏ ਕਿਹਾ ਕਿ ਸਾਨੂੰ ਆਪਣੇ ਸਕੂਲ ਦੇ ਅਜਿਹੇ ਮਿਹਨਤੀ ਅਧਿਆਪਕਾਂ ਦੇ ਉੱਪਰ ਮਾਣ ਹੈ ਸਾਡੀ ਸੰਸਥਾ ਉਨ੍ਹਾਂ ਨੂੰ ਸਿਜਦਾ ਕਰਦੀ ਹੈ।