ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
Publish Date: Fri, 05 Dec 2025 03:57 PM (IST)
Updated Date: Fri, 05 Dec 2025 04:00 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਸੋਢੇਵਾਲਾ ਫਿਰੋਜ਼ਪੁਰ ਦੇ ਬੀਐੱਸਸੀ ਨਰਸਿੰਗ (2023-27) ਤੀਜੇ ਸਮੈਸਟਰ ਦੇ ਵਿਦਿਆਰਥੀਆਂ ਦਾ ਨਤੀਜਾ ਬੇਹੱਦ ਸ਼ਾਨਦਾਰ ਰਿਹਾ ਹੈ। ਵਿਦਿਆਰਥੀਆਂ ਨੇ ਆਪਣੀ ਸਖ਼ਤ ਮਿਹਨਤ ਸਦਕਾ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਨਤੀਜੇ ਵਿਚ ਸੰਚੇਤਨਾ ਸਪੁੱਤਰੀ ਸੁਖਚੈਨ ਕੁਮਾਰ ਨੇ ਪਹਿਲਾ ਦਰਜਾ ਹਾਸਲ ਕੀਤਾ, ਜਦਕਿ ਨਵਨੀਤ ਕੌਰ ਸਪੁੱਤਰੀ ਸਤਪਾਲ ਸਿੰਘ ਨੇ ਦੂਜਾ ਦਰਜਾ ਅਤੇ ਕੋਮਲਪ੍ਰੀਤ ਕੌਰ ਸਪੁੱਤਰੀ ਹਿੰਦਪਾਲ ਸਿੰਘ ਨੇ ਤੀਜਾ ਦਰਜਾ ਪ੍ਰਾਪਤ ਕਰਕੇ ਪ੍ਰੀਖਿਆ ਪਾਸ ਕੀਤੀ। ਧਰਮਪਾਲ ਬਾਂਸਲ (ਸੰਸਥਾਪਕ ਭਗਤੀ ਭਜਨ ਗਰੁੱਪ, ਹਾਰਮਨੀ ਵਨਿਅਮ, ਹਾਰਮਨੀ ਆਯੂਰਵੈਦਿਕ ਕਾਲਜ ਅਤੇ ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ) ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਸ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਹ ਸ਼ਾਨਦਾਰ ਨਤੀਜਾ ਵਿਦਿਆਰਥੀ ਅਤੇ ਅਧਿਆਪਕ ਦੋਵਾਂ ਦੀ ਮਿਹਨਤ ਦਾ ਫਲ ਹੈ। ਬਾਂਸਲ ਨੇ ਕਿਹਾ ਕਿ ਪੜ੍ਹਾਈ ਮਨੁੱਖ ਦਾ ਤੀਸਰਾ ਨੇਤਰ ਹੈ। ਉਨ੍ਹਾਂ ਦੱਸਿਆ ਕਿ ਪੜ੍ਹਾਈ ਦੁਨੀਆ ਵਿਚ ਅੱਗੇ ਵਧਣ ਅਤੇ ਗਿਆਨਵਾਨ ਬਣਾ ਕੇ ਜ਼ਿੰਦਗੀ ਵਿਚ ਸਫਲ ਹੋਣ ਦੇ ਕਾਬਲ ਬਣਾਉਂਦੀ ਹੈ। ਉਨ੍ਹਾਂ ਅਨੁਸਾਰ ਅੱਜ ਦੇ ਆਧੁਨਿਕ ਯੁੱਗ ਵਿਚ ਪੜ੍ਹਾਈ ਹੀ ਮਨੁੱਖ ਦੀ ਸੱਚੀ ਦੋਸਤ ਹੈ। ਉਨ੍ਹਾਂ ਵੱਲੋਂ ਸਮੇਂ-ਸਮੇਂ ’ਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੇ ਗਏ ਉਪਰਾਲਿਆਂ ਸਦਕਾ ਸਿੱਖਿਆ ਦੇ ਖੇਤਰ ਵਿਚ ਇਕ ਵੱਖਰੀ ਪਛਾਣ ਕਾਇਮ ਕੀਤੀ ਗਈ ਹੈ। ਪ੍ਰਿੰਸੀਪਲ ਸੁਖਦੀਪ ਕੌਰ ਨੇ ਬੱਚਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਕਾਲਜ ਸਟਾਫ ਅਤੇ ਬੱਚਿਆਂ ਦੀ ਸਖਤ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਨੇ ਸਟਾਫ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਵਧੀਆ ਨਤੀਜੇ ਲਿਆਉਣ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਆ ਅਤੇ ਬੱਚਿਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਪਿਛਲੇ ਲਗਭਗ 16 ਸਾਲਾਂ ਤੋਂ ਮੈਡੀਕਲ ਖੇਤਰ ਵਿਚ ਬੱਚਿਆਂ ਨੂੰ ਨਰਸਿੰਗ ਕਿੱਤੇ ਦੇ ਨਾਲ-ਨਾਲ ਸਮਾਜ ਵਿਚ ਵਿਚਰਨ ਦੀ ਸਿੱਖਿਆ ਦੇ ਰਿਹਾ ਹੈ ਅਤੇ ਸਟਾਫ ਦੀ ਲਗਨ ਸਦਕਾ ਤਰੱਕੀ ਦੀਆਂ ਪੌੜੀਆਂ ਚੜ੍ਹ ਰਿਹਾ ਹੈ। ਇਸ ਵਧਾਈ ਮੌਕੇ ਸਮੂਹ ਕਾਲਜ ਸਟਾਫ ਡਾ. ਸੰਜੀਵ ਮਾਨਕਟਾਲਾ, ਸ਼ਰਨਜੀਤ ਕੌਰ, ਸੁਖਵਿੰਦਰ ਕੌਰ, ਗੁਰਦੀਪ ਕੌਰ, ਜਗਦੇਵ ਸਿੰਘ, ਅਮਨਦੀਪ ਕੌਰ, ਕੋਮਲਪ੍ਰੀਤ ਕੌਰ, ਰਬਿਕਾ, ਸੰਗੀਤਾ ਹਾਂਡਾ, ਗੁਰਮੀਤ ਕੌਰ, ਖੁਸ਼ਪਾਲ ਕੌਰ, ਪ੍ਰਿੰਯਕਾ, ਗੁਰਪ੍ਰੀਤ ਕੌਰ, ਰਮਨਦੀਪ ਕੌਰ, ਸੁਖਮਨਦੀਪ ਕੌਰ, ਗੀਤਾਂਜਲੀ, ਅਰਸ਼ਦੀਪ ਕੌਰ, ਪੂਨਮ, ਪੂਜਾ, ਅਮਨਦੀਪ ਕੌਰ, ਕੋਮਲਜੀਤ ਕੌਰ, ਅਮਨਦੀਪ ਕੌਰ, ਬਲਵਿੰਦਰ ਕੌਰ, ਗਗਨਦੀਪ ਕੌਰ, ਕੋਮਲਪ੍ਰੀਤ ਕੌਰ, ਸੁਖਵੀਰ ਕੌਰ, ਅਮਨਦੀਪ ਕੌਰ, ਮਨਪ੍ਰੀਤ ਕੌਰ ਆਂਚਲ ਆਦਿ ਸ਼ਾਮਲ ਸਨ।