ਫ਼ਾਜ਼ਿਲਕਾ 'ਚ ਦੇਰ ਰਾਤ ਬੰਦ ਦੁਕਾਨ ‘ਚ ਧਮਾਕਾ, ਤਿੰਨ ਲੋਕ ਜ਼ਖ਼ਮੀ; ਇਹ ਸੀ ਵਜ੍ਹਾ
ਧਮਾਕਾ ਇੰਨਾ ਤੇਜ਼ ਸੀ ਕਿ ਆਲੇ-ਦੁਆਲੇ ਦੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਲੋਕ ਘਰਾਂ ਤੋਂ ਬਾਹਰ ਨਿਕਲ ਆਏ। ਇਸ ਘਟਨਾ ਦੌਰਾਨ ਤਿੰਨ ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
Publish Date: Wed, 22 Apr 2026 08:17 AM (IST)
Updated Date: Wed, 22 Apr 2026 08:19 AM (IST)
ਰਿਤਿਸ਼ ਕੁੱਕੜ.ਪੰਜਾਬੀ ਜਾਗਰਣ, ਫ਼ਾਜ਼ਿਲਕਾ: ਦੇਰ ਰਾਤ ਅਬੋਹਰ ਦੇ ਪਟੇਲ ਪਾਰਕ ਇਲਾਕੇ ਵਿੱਚ ਇਕ ਬੰਦ ਦੁਕਾਨ ਅੰਦਰ ਭਿਆਨਕ ਧਮਾਕਾ ਹੋ ਗਿਆ। ਜਾਣਕਾਰੀ ਮੁਤਾਬਕ ਦੁਕਾਨ ਵਿੱਚ ਗੈਰ-ਕਾਨੂੰਨੀ ਤਰੀਕੇ ਨਾਲ ਰੱਖੇ ਪਟਾਕਿਆਂ ਅਤੇ ਬਾਰੂਦ ਨੂੰ ਅਚਾਨਕ ਅੱਗ ਲੱਗਣ ਕਾਰਨ ਇਹ ਧਮਾਕਾ ਵਾਪਰਿਆ।
ਧਮਾਕਾ ਇੰਨਾ ਤੇਜ਼ ਸੀ ਕਿ ਆਲੇ-ਦੁਆਲੇ ਦੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਲੋਕ ਘਰਾਂ ਤੋਂ ਬਾਹਰ ਨਿਕਲ ਆਏ। ਇਸ ਘਟਨਾ ਦੌਰਾਨ ਤਿੰਨ ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਸੂਚਨਾ ਮਿਲਣ ‘ਤੇ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ‘ਤੇ ਕਾਬੂ ਪਾਇਆ ਗਿਆ। ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਦੁਕਾਨ ਵਿੱਚ ਪਟਾਕਿਆਂ ਦਾ ਸਟਾਕ ਬਿਨਾਂ ਮਨਜ਼ੂਰੀ ਦੇ ਰੱਖਿਆ ਗਿਆ ਸੀ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਤਿਆਰੀ ਕੀਤੀ ਜਾ ਰਹੀ ਹੈ।