ਕਿਸਾਨਾਂ ਨੇ ਫੂਕਿਆ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੁਤਲਾ
ਗਵਰਨਰ ਹਾਊਸ ਵੱਲ ਜਾਂਦੇ ਕਿਸਾਨਾਂ ਉੱਪਰ ਜਲ ਤੋਪਾਂ ਅਤੇ ਅੱਥਰੂ ਗੈਸ ਨਾਲ ਹਮਲਾ ਕਰਨ ਦੇ ਰੋਸ ਵਜੋਂ ਕਿਸਾਨਾਂ ਫੂਕਿਆ
Publish Date: Sat, 16 May 2026 05:21 PM (IST)
Updated Date: Sat, 16 May 2026 05:21 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਬੀਤੇ ਕੱਲ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ ਪੰਜਾਬ ਦੀ ਸਥਾਈ ਮੈਂਬਰਸ਼ਿਪ ਖ਼ਤਮ ਕਰਨ ਦੇ ਰੋਸ ਵਿਚ ਮੋਹਾਲੀ ਵਿਖ਼ੇ ਰੋਸ ਰੈਲੀ ਕਰਨ ਤੋਂ ਬਾਅਦ ਰਾਜਪਾਲ ਪੰਜਾਬ ਨੂੰ ਮੰਗ ਪੱਤਰ ਦੇਣ ਜਾਂਦੇ ਕਿਸਾਨਾਂ ਉੱਪਰ ਚੰਡੀਗੜ੍ਹ ਬਾਰਡਰ ਉੱਤੇ ਜਲ ਤੋਪਾਂ ਅਤੇ ਅੱਥਰੂ ਗੈਸ ਨਾਲ ਹਮਲਾ ਕਰਨ ਦੇ ਰੋਸ ਵਜੋਂ ਅੱਜ ਪੂਰੇ ਪੰਜਾਬ ਵਿਚ ਰਾਜਪਾਲ ਅਤੇ ਬੀਜੇਪੀ ਦੇ ਪੁਤਲੇ ਫੂਕਣ ਦਾ ਸੱਦਾ ਦਿੱਤਾ ਗਿਆ ਸੀ। ਜਿਸ ਨੂੰ ਲੈ ਕੇ ਅੱਜ ਪਿੰਡ ਵਸਤੀ ਅਜੀਜ ਵਾਲੀ ਵਿਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਕਿਸਾਨਾਂ ਨੇ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਲਗਾਤਾਰ ਪੰਜਾਬ ਦੇ ਹੱਕਾ ਉੱਪਰ ਹਮਲੇ ਕਰ ਰਹੀ ਹੈ। ਜਿਸਦੇ ਚੱਲਦੇ ਬੀਬੀਐੱਮਬੀ ਵਿੱਚੋਂ ਪੰਜਾਬ ਕੇਡਰ ਦੇ ਅਫ਼ਸਰ ਲਾਉਣ ਵਾਲੀ ਸਥਾਈ ਮੈਂਬਰਸ਼ਿਪ ਖਤਮ ਕਰ ਦਿੱਤੀ ਗਈ ਹੈ ਜੋ ਕਿ ਬਹੁਤ ਵੱਡਾ ਹਮਲਾ ਹੈ। ਉਨ੍ਹਾਂ ਕਿਹਾ ਕਿ ਕੱਲ ਚੰਡੀਗੜ੍ਹ ਪੁਲਿਸ ਵੱਲੋਂ ਕੀਤੇ ਬਰਤਾਵ ਤੋਂ ਬਾਅਦ ਮੋਰਚੇ ਵੱਲੋਂ ਇਕ ਵਾਰ ਫਿਰ ਤੋਂ ਬੀਜੇਪੀ ਦੀ ਕੇਂਦਰ ਸਰਕਾਰ ਨੂੰ ਨਿਸ਼ਾਨੇ ਤੇ ਲਿਆ ਹੈ ਅਤੇ 21 ਮਈ ਨੂੰ ਅਗਲੇ ਤਿੱਖੇ ਸੰਘਰਸ਼ ਦਾ ਐਲਾਣ ਦਾ ਫੈਸਲਾ ਕੀਤਾ ਹੈ। ਇਸ ਮੌਕੇ ਬਲਾਕ ਪ੍ਰਧਾਨ ਗੁਰਜੱਜ ਸਿੰਘ ਸਾਂਦੇ ਹਾਸ਼ਮ, ਬਲਾਕ ਸਕੱਤਰ ਗੁਰਚਰਨ ਸਿੰਘ ਅਜੀਜ ਵਾਲੀ, ਬਲਾਕ ਖਜ਼ਾਨਚੀ ਜਸਵੀਰ ਸਿੰਘ ਮੱਲਵਾਲ ਜਦੀਦ, ਬਲਾਕ ਪ੍ਰੈਸ ਸਕੱਤਰ ਚੰਨਣ ਸਿੰਘ ਕਮੱਗਰ, ਹੁਸ਼ਿਆਰ ਸਿੰਘ ਕਮੱਗਰ, ਕਰਨੈਲ ਸਿੰਘ ਮੱਲਵਾਲ ਜਦੀਦ, ਸੁਖਕਰਨ ਸਿੰਘ ਅਜੀਜ ਵਾਲੀ, ਤਾਰਾ ਸਿੰਘ ਅਜੀਜ ਵਾਲੀ, ਗੁਰਮੀਤ ਸਿੰਘ ਅਜੀਜ ਵਾਲੀ, ਪ੍ਰੀਤਮ ਸਿੰਘ, ਬਲਵੀਰ ਸਿੰਘ, ਚਮਕੌਰ ਸਿੰਘ, ਗੁਰਵਿੰਦਰ ਸਿੰਘ, ਕਰਮਜੀਤ ਸਿੰਘ, ਜਗਮੀਤ ਸਿੰਘ,ਗੁਰਚਰਨ ਸਿੰਘ ਬੋਬੀ, ਰਤਨ ਸਿੰਘ, ਭਿੰਦਰ ਸਿੰਘ, ਗੁਰਵਿੰਦਰ ਕਾਕਾ, ਸੁਖਦੇਵ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।