ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਨਾਮ ਭੇਜਿਆ ਮੰਗ ਪੱਤਰ
ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਨਾਮ ਭੇਜਿਆ ਮੰਗ ਪੱਤਰ
Publish Date: Fri, 10 Apr 2026 03:27 PM (IST)
Updated Date: Fri, 10 Apr 2026 03:29 PM (IST)

ਕਪਿਲ ਜਸੂਜਾ.ਪੰਜਾਬੀ ਜਾਗਰਣ ਫ਼ਾਜ਼ਿਲਕਾ : ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਭਾਰਤ ਅਤੇ ਅਜ਼ਾਦ ਕਿਸਾਨ ਮੋਰਚਾ ਪੰਜਾਬ ਵੱਲੋਂ ਭਾਰਤ ਸਰਕਾਰ ਦੇ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਪੰਜਾਬ ਦੇ ਮੌਜੂਦਾ ਹਾਲਾਤਾਂ ਬਾਰੇ ਜਾਣੂ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਡਾ.ਮਨਦੀਪ ਕੌਰ ਨੂੰ ਇੱਕ ਵਿਸ਼ੇਸ਼ ਮੰਗ ਪੱਤਰ ਦਿੱਤਾ ਗਿਆ। ਜਥੇਬੰਦੀਆਂ ਨੇ ਦੱਸਿਆ ਕਿ ਪੰਜਾਬ ਦਾ ਕਿਸਾਨ ਕੁਦਰਤੀ ਆਫ਼ਤਾਂ ਅਤੇ ਫਸਲਾਂ ਦੇ ਸਹੀ ਮੁੱਲ ਨਾ ਮਿਲਣ ਕਾਰਨ ਗੰਭੀਰ ਕਰਜ਼ੇ ਹੇਠ ਦੱਬਿਆ ਹੋਇਆ ਹੈ। ਹਾਲ ਹੀ ਵਿੱਚ ਮੀਂਹ ਅਤੇ ਗੜੇਮਾਰੀ ਕਾਰਨ ਤਕਰੀਬਨ 1.50 ਲੱਖ ਏਕੜ ਕਣਕ ਅਤੇ ਸਬਜ਼ੀਆਂ ਦਾ ਨੁਕਸਾਨ ਹੋਇਆ ਹੈ। ਕਿਸਾਨਾਂ ਨੇ ਮੰਗ ਪੱਤਰ ਰਾਹੀਂ ਇਲਾਵਾ ਹੜ੍ਹ ਪੀੜਤਾਂ ਦੀ ਬਕਾਇਆ ਰਾਸ਼ੀ ਜਾਰੀ ਕਰਨ, ਕੇਂਦਰ ਵੱਲੋਂ ਵਿਸ਼ੇਸ਼ ਆਰਥਿਕ ਪੈਕੇਜ ਦੇਣ, ਫਸਲਾਂ ਦਾ 100 ਫੀਸਦੀ ਬੀਮਾ ਕਰਨ ਅਤੇ ਕਿਸਾਨਾਂ-ਮਜ਼ਦੂਰਾਂ ਦਾ ਸਮੂਹ ਕਰਜ਼ਾ ਮੁਆਫ਼ ਕਰਨ ਦੀ ਮੰਗ ਵੀ ਰੱਖੀ ਗਈ। ਕਿਸਾਨਾਂ ਨੇ 23 ਫਸਲਾਂ ਤੇ ਐਮਐਸਪੀ ਦੀ ਕਾਨੂੰਨੀ ਗਾਰੰਟੀ, ਸਤਲੁਜ ਦਰਿਆ ਦੇ ਪ੍ਰਦੂਸ਼ਣ ਨੂੰ ਰੋਕਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਵੀ ਪ੍ਰਮੁੱਖਤਾ ਨਾਲ ਚੁੱਕਿਆ।ਇਸ ਮੌਕੇ ਜਗਮੀਤ ਸਿੰਘ ਜੱਗਾ, ਸੁਖ ਗਿੱਲ, ਇਸ਼ਵਿੰਦਰ ਸਿੰਘ, ਗੁਰਨਾਮ ਸਿੰਘ, ਬੀਬੀ ਗੁਰਵਿੰਦਰ ਕੌਰ ਅਤੇ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਦੀ ਪੂਰੀ ਟੀਮ ਹਾਜ਼ਰ ਸੀ। ਕਿਸਾਨ ਆਗੂਆਂ ਨੇ ਉਮੀਦ ਜਤਾਈ ਕਿ ਕੇਂਦਰ ਸਰਕਾਰ ਇਨ੍ਹਾਂ ਮੰਗਾਂ ਤੇ ਜਲਦ ਗੌਰ ਕਰੇਗੀ।