ਝੋਨੇ ਦੀ ਸਿੱਧੀ ਬਿਜਾਈ ਸ਼ੁਰੂ
ਕਿਸਾਨਾਂ ਨੇ ਸ਼ੁਰੂ ਕੀਤੀ ਝੋਨੇ ਦੀ ਸਿੱਧੀ ਬਿਜਾਈ, ਪਿਛਲੇ ਸਾਲ ਦੀ ਪ੍ਰੋਤਸਾਹਨ ਰਾਸ਼ੀ ਨਾ ਮਿਲਣ ਦਾ ਰੋਸ
Publish Date: Mon, 18 May 2026 04:42 PM (IST)
Updated Date: Mon, 18 May 2026 04:45 PM (IST)

ਜ਼ਿਲ੍ਹੇ ਸਿੰਘ.ਪੰਜਾਬੀ ਜਾਗਰਣ ਮੰਡੀ ਲਾਧੂਕਾ : ਇਲਾਕੇ ਦੇ ਕਿਸਾਨਾਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ 1500 ਰੁਪਏ ਪ੍ਰਤੀ ਏਕੜ ਮਦਦ ਰਾਸ਼ੀ ਦੇ ਐਲਾਨ ਤੋਂ ਬਾਅਦ ਕਈ ਕਿਸਾਨ ਆਪਣੇ ਖੇਤਾਂ ਵਿੱਚ ਇਸ ਤਰੀਕੇ ਨਾਲ ਬਿਜਾਈ ਕਰ ਰਹੇ ਹਨ। ਕਿਸਾਨ ਭੀਸ਼ਮ ਕੰਬੋਜ, ਰਣਜੀਤ ਸਿੰਘ, ਰਾਜਨ, ਜੰਮੂ ਰਾਮ ਸਮੇਤ ਹੋਰ ਕਈ ਕਿਸਾਨਾਂ ਨੇ ਆਪਣੇ ਖੇਤਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ ਕਰ ਦਿੱਤੀ ਹੈ। ਕਿਸਾਨਾਂ ਨੇ ਦੱਸਿਆ ਕਿ ਸਿੱਧੀ ਬਿਜਾਈ ਨਾਲ ਪਾਣੀ ਦੀ ਕਾਫੀ ਬਚਤ ਹੁੰਦੀ ਹੈ ਅਤੇ ਫਸਲ ਨੂੰ ਘੱਟ ਸਿੰਚਾਈ ਦੀ ਲੋੜ ਪੈਂਦੀ ਹੈ। ਉਨ੍ਹਾਂ ਕਿਹਾ ਕਿ ਇਸ ਤਰੀਕੇ ਨਾਲ ਬੀਜਿਆ ਝੋਨਾ ਤੇਜ਼ ਹਵਾਵਾਂ ਦੌਰਾਨ ਵੀ ਘੱਟ ਡਿੱਗਦਾ ਹੈ। ਕਿਸਾਨ ਭੀਸ਼ਮ ਕੰਬੋਜ, ਰਾਜਨ, ਸ਼ਕਰ ਸੂਦਾ ਅਤੇ ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪਿਛਲੇ ਸਾਲ ਵੀ ਝੋਨੇ ਦੀ ਸਿੱਧੀ ਬਿਜਾਈ ਕੀਤੀ ਸੀ, ਪਰ ਸਰਕਾਰ ਵੱਲੋਂ ਐਲਾਨੀ ਗਈ ਪ੍ਰੋਤਸਾਹਨ ਰਾਸ਼ੀ ਅਜੇ ਤੱਕ ਉਨ੍ਹਾਂ ਦੇ ਖਾਤਿਆਂ ਵਿੱਚ ਨਹੀਂ ਪਹੁੰਚੀ। ਕਿਸਾਨਾਂ ਨੇ ਖੇਤੀਬਾੜੀ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਪਿਛਲੇ ਸਾਲ ਦੀ ਬਕਾਇਆ ਰਾਸ਼ੀ ਜਲਦ ਜਾਰੀ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਆਰਥਿਕ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਉਹ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖੇਤੀ ਕਰ ਰਹੇ ਹਨ, ਇਸ ਲਈ ਸਰਕਾਰ ਨੂੰ ਵੀ ਕਿਸਾਨਾਂ ਦੀ ਵੱਧ ਤੋਂ ਵੱਧ ਮਦਦ ਕਰਨੀ ਚਾਹੀਦੀ ਹੈ।