ਪੰਜਾਬ ਦੇ ਪਾਣੀਆਂ ਦੇ ਮਸਲੇ ਨੂੰ ਲੈ ਕੇ ਰੋਸ ਪ੍ਰਦਰਸ਼ਨ 15 ਨੂੰ
ਕਿਸਾਨ ਯੂਨੀਅਨ ਵੱਲੋਂ ਪੰਜਾਬ ਦੇ ਪਾਣੀਆਂ ਦੇ ਮਸਲੇ 'ਤੇ 15 ਮਈ ਨੂੰ ਰੋਸ਼ ਪ੍ਰਦਰਸ਼ਨ
Publish Date: Sun, 10 May 2026 05:44 PM (IST)
Updated Date: Sun, 10 May 2026 05:45 PM (IST)

ਹੈਪੀ ਕਾਠਪਾਲ.ਪੰਜਾਬੀ ਜਾਗਰਣ ਜਲਾਲਾਬਾਦ : ਕਿਰਤੀ ਕਿਸਾਨ ਯੂਨੀਅਨ ਵੱਲੋਂ ਬਲਾਕ ਪ੍ਰਧਾਨ ਹਰਮੀਤ ਸਿੰਘ ਦੀ ਪ੍ਰਧਾਨਗੀ ਹੇਠ ਝੁੱਗੀਆਂ ਨੰਦ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਬਲਾਕ ਪੱਧਰੀ ਮੀਟਿੰਗ ਕੀਤੀ ਗਈ ਜਿਸ ਵਿੱਚ ਫੈਸਲਾ ਕੀਤਾ ਗਿਆ ਕਿ ਜਥੇਬੰਦੀ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਚੰਡੀਗੜ੍ਹ 15 ਮਈ ਦੇ ਮੁਜਾਰੇ ਵਿੱਚ ਕੀਤੀ ਜਾਵੇਗੀ ਭਰਵੀ ਸ਼ਮੂਲੀਅਤ। ਇਸ ਮੌਕੇ ਜਾਣਕਾਰੀ ਦਿੰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਜ਼ਿਲ੍ਹਾ ਸਕੱਤਰ ਮਨਦੀਪ ਬਲਾਕ ਮੀਤ ਪ੍ਰਧਾਨ ਜਸਵੰਤ ਸਿੰਘ ਤਾਰੇ ਵਾਲਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਸਥਾਈ ਮੈਂਬਰਸ਼ਿਪ ਖਤਮ ਕਰ ਦਿੱਤੀ ਗਈ ਹੈ ਅਤੇ ਪੰਜਾਬ ਦੇ ਪਾਣੀਆਂ ਦੇ ਹੱਕਾਂ ਉੱਤੇ ਡਾਕਾ ਮਾਰਿਆ ਗਿਆ ਹੈ ਜਿਸ ਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚੇ ਦਾ ਵਫਦ ਪਿਛਲੇ ਦਿਨੀ ਪੰਜਾਬ ਦੇ ਗਵਰਨਰ ਕੋਲ ਇਤਰਾਜ਼ ਕਰਨ ਦੇ ਲਈ ਗਿਆ ਸੀ ਪਰ ਗਵਰਨਰ ਵੱਲੋਂ ਕੋਈ ਉਸਾਰੂ ਗੱਲਬਾਤ ਨਾ ਕੀਤੀ ਜਾਣ ਦੇ ਰੋਸ ਵਜੋਂ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਪਾਣੀਆਂ ਦੇ ਮਾਮਲੇ ਤੇ ਅੰਦੋਲਨ ਵਿਡਣ ਦੀ ਲੋੜ ਵਿੱਚੋਂ ਹੀ15 ਮਈ ਨੂੰ ਚੰਡੀਗੜ੍ਹ ਵਿਖੇ ਵੱਡਾ ਰੋਸ ਮੁਜਾਹਰਾ ਕਰਨ ਦਾ ਫੈਸਲਾ ਕੀਤਾ ਗਿਆ ਹੈ ਪਾਣੀਆਂ ਦੇ ਮਾਮਲੇ ਤੇ ਪਹਿਲਾਂ ਹੀ ਪੰਜਾਬ ਪੁਨਰਗਠਨ ਐਕਟ ਦੇ ਸ਼ੈਕਸ਼ਨ 78,79,80 ਦੇ ਤਹਿਤ ਕੇਂਦਰ ਸਰਕਾਰ ਵੱਲੋਂ ਦਖਲ ਅੰਦਾਜ਼ੀ ਕਰਕੇ ਪੰਜਾਬ ਦਾ ਪਾਣੀ ਦੂਜੇ ਸੂਬਿਆਂ ਨੂੰ ਲੁਟਾਇਆ ਜਾ ਰਿਹਾ ਹੈ ਜੋ ਕਿ ਪੰਜਾਬ ਨਾਲ ਸਰਾਸਰ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਕੇਂਦਰ ਸਰਕਾਰ ਵੱਲੋਂ ਡੈਮ ਸੇਫਟੀ ਐਕਟ ਬਣਾ 15 ਮੀਟਰ ਦੀ ਉੱਚਾਈ ਤੱਕ ਦੇ 5202ਡੈਮਾਂ ਸਮੇਤ ਬੀਬੀਐਮਬੀ ਨੂੰ ਆਪਣੇ ਕੰਟਰੋਲ ਹੇਠ ਕਰਨਾ ਦੇਸ਼ ਦੇ ਸੰਘੀ (ਫੈਡਰਲ) ਢਾਂਚੇ ਉੱਪਰ ਹਮਲਾ ਹੈ ਜਿਸ ਨੂੰ ਦੇਸ਼ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਕੇਂਦਰ ਅਤੇ ਸੂਬਾ ਸਰਕਾਰਾਂ ਜੋ ਲਗਾਤਾਰ ਦੇਸੀ ਅਤੇ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਦੀ ਪੂਰਤੀ ਲਈ ਦੇਸ਼ ਦੇ ਲੋਕਾਂ ਨਾਲ ਧੋਖਾ ਕਰ ਰਹੀਆਂ ਹਨ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਸਕੱਤਰ ਹਰਵਿੰਦਰ ਸਿੰਘ ਅਰਨੀਵਾਲਾ, ਕੇਵਲ ਸਿੰਘ,ਜੋਗਿੰਦਰਪਾਲ ਸਿੰਘ ਤਾਰੇ,ਚਮਕੌਰ ਸਿੰਘ ,ਬਲਵੰਤ ਸਿੰਘ, ਗੁਰਪ੍ਰੀਤ ਸਿੰਘ,ਪਿੰਦਰ ਸਿੰਘ ਜੰਡਵਾਲਾ ਆਦਿ ਹਾਜ਼ਰ ਸਨ।