ਝੋਨੇ ਦੀ ਸਿੱਧੀ ਬਿਜਾਈ ਲਈ ਰਜਿਸਟ੍ਰੇਸ਼ਨ 15 ਜੂਨ ਤੱਕ
15 ਜੂਨ ਤੱਕ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨ ਕਰ ਸਕਣਗੇ ਆਨਲਾਈਨ ਰਜਿਸਟ੍ਰੇਸ਼ਨ
Publish Date: Tue, 12 May 2026 05:52 PM (IST)
Updated Date: Tue, 12 May 2026 05:54 PM (IST)
ਨਵਜੋਤ ਸਿੰਘ. ਪੰਜਾਬੀ ਜਾਗਰਣ, ਮੰਡੀ ਅਰਨੀਵਾਲਾ : ਝੋਨੇ ਦੀ ਲਵਾਈ ਦੌਰਾਨ ਮਜ਼ਦੂਰਾਂ ਦੀ ਘਾਟ ਅਤੇ ਜ਼ਮੀਨ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਤਹਿਤ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਵੇਗੀ। ਮੁੱਖ ਖੇਤੀਬਾੜੀ ਅਫਸਰ ਹਰਬੰਸ ਸਿੰਘ ਸਿੱਧੂ ਨੇ ਦੱਸਿਆ ਕਿ ਕਿਸਾਨ 1 ਮਈ 2026 ਤੋਂ 15 ਜੂਨ 2026 ਤੱਕ ਪੋਰਟਲ ’ਤੇ ਆਨਲਾਈਨ ਰਜਿਸਟ੍ਰੇਸ਼ਨ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਰਜਿਸਟ੍ਰੇਸ਼ਨ ਦੌਰਾਨ ਕਿਸਾਨਾਂ ਨੂੰ ਆਪਣੀ ਜ਼ਮੀਨ ਦਾ ਜ਼ਿਲ੍ਹਾ, ਤਹਿਸੀਲ, ਪਿੰਡ, ਖੇਵਟ/ਖਸਰਾ ਨੰਬਰ, ਪੈਨ ਨੰਬਰ ਅਤੇ ਸਿੱਧੀ ਬਿਜਾਈ ਹੇਠ ਆਉਣ ਵਾਲੇ ਰਕਬੇ ਦੀ ਜਾਣਕਾਰੀ ਦੇਣੀ ਹੋਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਪਾਣੀ ਦੀ ਬਚਤ ਵਿੱਚ ਆਪਣਾ ਯੋਗਦਾਨ ਪਾਉਣ। ਵਧੇਰੇ ਜਾਣਕਾਰੀ ਲਈ ਕਿਸਾਨ ਆਪਣੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਜਾਂ ਸਬੰਧਤ ਬਲਾਕ ਖੇਤੀਬਾੜੀ ਅਫਸਰ ਨਾਲ ਸੰਪਰਕ ਕਰ ਸਕਦੇ ਹਨ।