Fazilka News: ਗਗਨ ਅਜੀਤ ਸਿੰਘ ਨੇ ਫਾਜ਼ਿਲਕਾ ਦੇ ਐੱਸਐੱਸਪੀ ਵਜੋਂ ਚਾਰਜ ਸੰਭਾਲਿਆ
ਚਾਰਜ ਸੰਭਾਲਣ ਉਪਰੰਤ ਉਨ੍ਹਾਂ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਦੀ ਕਾਨੂੰਨ-ਵਿਵਸਥਾ, ਅਪਰਾਧ ਰੋਕਥਾਮ ਅਤੇ ਲੋਕ ਸੁਰੱਖਿਆ ਸਬੰਧੀ ਪ੍ਰਾਥਮਿਕਤਾਵਾਂ ‘ਤੇ ਚਰਚਾ ਕੀਤੀ।ਉਨ੍ਹਾਂ ਜ਼ਿਲ੍ਹੇ ਦੀ ਪੁਲਿਸ ਪ੍ਰਣਾਲੀ ਅਤੇ ਮੌਜੂਦਾ ਹਾਲਾਤਾਂ ਬਾਰੇ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ।
Publish Date: Thu, 07 May 2026 07:39 PM (IST)
Updated Date: Thu, 07 May 2026 07:40 PM (IST)
ਰਿਤਿਸ਼ ਕੁੱਕੜ.ਪੰਜਾਬੀ ਜਾਗਰਣ,ਫਾਜ਼ਿਲਕਾ : ਪੀਪੀਐੱਸ ਅਧਿਕਾਰੀ ਗਗਨ ਅਜੀਤ ਸਿੰਘ ਨੇ ਵੀਰਵਾਰ ਨੂੰ ਫਾਜ਼ਿਲਕਾ ਦੇ ਸੀਨੀਅਰ ਪੁਲਿਸ ਕਪਤਾਨ (ਐੱਸਐੱਸਪੀ) ਵਜੋਂ ਚਾਰਜ ਸੰਭਾਲ ਲਿਆ। ਜ਼ਿਲ੍ਹਾ ਮੁੱਖ ਦਫ਼ਤਰ ਪਹੁੰਚਣ ‘ਤੇ ਪੁਲਿਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ।
ਚਾਰਜ ਸੰਭਾਲਣ ਉਪਰੰਤ ਉਨ੍ਹਾਂ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਦੀ ਕਾਨੂੰਨ-ਵਿਵਸਥਾ, ਅਪਰਾਧ ਰੋਕਥਾਮ ਅਤੇ ਲੋਕ ਸੁਰੱਖਿਆ ਸਬੰਧੀ ਪ੍ਰਾਥਮਿਕਤਾਵਾਂ ‘ਤੇ ਚਰਚਾ ਕੀਤੀ।ਉਨ੍ਹਾਂ ਜ਼ਿਲ੍ਹੇ ਦੀ ਪੁਲਿਸ ਪ੍ਰਣਾਲੀ ਅਤੇ ਮੌਜੂਦਾ ਹਾਲਾਤਾਂ ਬਾਰੇ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਕਾਇਮ ਰੱਖਣਾ, ਨਸ਼ਾ ਤਸਕਰੀ ਅਤੇ ਅਪਰਾਧਿਕ ਗਤੀਵਿਧੀਆਂ ‘ਤੇ ਨਕੇਲ ਕੱਸਣਾ ਅਤੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨਾ ਪੁਲਿਸ ਦੀ ਪਹਿਲੀ ਤਰਜੀਹ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਆਮ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਤਰਜੀਹ ਦੇ ਆਧਾਰ ‘ਤੇ ਸੁਣਿਆ ਜਾਵੇਗਾ ਅਤੇ ਉਨ੍ਹਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਅਤੇ ਲੋਕਾਂ ਵਿਚਕਾਰ ਭਰੋਸੇ ਨੂੰ ਹੋਰ ਮਜ਼ਬੂਤ ਕਰਨ ਲਈ ਜਨਤਾ ਨਾਲ ਸਿੱਧਾ ਸੰਪਰਕ ਬਣਾਇਆ ਜਾਵੇਗਾ, ਤਾਂ ਜੋ ਲੋਕਾਂ ਨੂੰ ਸੁਰੱਖਿਅਤ ਅਤੇ ਭਰੋਸੇਯੋਗ ਮਾਹੌਲ ਮਿਲ ਸਕੇ।