ਪਾਰਟੀ ਸਿਧਾਂਤਾਂ ਦੀ ਪਾਲਣਾ ਪ੍ਰਣ ; ਸਰਬਜੀਤ ਸਿੰਘ ਬੌਬੀ ਬਾਠ
ਫਿਰੋਜ਼ਪੁਰ ਭਾਜਪਾ ਨੇ ਮਨਾਇਆ ਭਾਜਪਾ ਦਾ 47ਵਾਂ ਸਥਾਪਨਾ ਦਿਵਸ
Publish Date: Mon, 06 Apr 2026 07:21 PM (IST)
Updated Date: Mon, 06 Apr 2026 07:22 PM (IST)

ਸਟਾਫ ਰਿਪੋਰਟਰ,ਪੰਜਾਬੀ ਜਾਗਰਣ, ਫਿਰੋਜ਼ਪੁਰ : ਭਾਰਤੀ ਜਨਤਾ ਪਾਰਟੀ ਦਾ 47ਵਾਂ ਸਥਾਪਨਾ ਦਿਵਸ ਫਿਰੋਜ਼ਪੁਰ ਸ਼ਹਿਰ ਦੇ ਗੁਰੂ ਨਗਰ ਸਥਿੱਤ ਭਾਜਪਾ ਜ਼ਿਲ੍ਹਾ ਦਫ਼ਤਰ ਵਿਖੇ ਬਹੁਤ ਉਤਸ਼ਾਹ ਅਤੇ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ।ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ‘ਬੋਬੀ ’ ਬਾਠ ਦੀ ਅਗੁਵਾਈ ਵਿਚ ਮਨਾਏ ਗਏ ਸਥਾਪਨਾ ਦਿਵਸ ਮੋਕੇ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਦੀ ਵੱਡੀ ਗਿਣਤੀ ਵਿੱਚ ਹਾਜ਼ਰੀ ਲੱਗੀ, ਜਿਸ ਨਾਲ ਮਾਹੋਲ ਜੋਸ਼ ਭਰਿਆ ਨਜ਼ਰ ਆ ਰਿਹਾ ਸੀ । ਇਸ ਮੋਕੇ ਪੰਜਾਬ ਦੇ ਮੁੱਖ ਬੁਲਾਰੇ ਪ੍ਰੀਤਪਾਲ ਸਿੰਘ ਬਾਲੀਏਵਾਲਾ ਨੇ ਇਸ ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਪਾਰਟੀ ਦੇ ਸ਼ਾਨਦਾਰ ਇਤਿਹਾਸ ਬਾਰੇ ਵਿਸਥਾਰ ਨਾਲ ਦੱਸਿਆ ਅਤੇ ਕੇਂਦਰ ਵਿੱਚ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਤੇ ਚਾਨਣਾ ਪਾਇਆ। ਉਨ੍ਹਾਂ ਵਰਕਰਾਂ ਨੂੰ ਪਾਰਟੀ ਦੀ ਵਿਚਾਰਧਾਰਾ ਨੂੰ ਜਨਤਾ ਤੱਕ ਫੈਲਾਉਣ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ‘ਬੋਬੀ ’ ਬਾਠ ਨੇ ਦੱਸਿਆ ਕਿ ਪਾਰਟੀ ਦੇ ਸਥਾਪਨਾ ਦਿਵਸ ਮੋਕੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਪਾਰਟੀ ਦੇ ਸਿਧਾਂਤਾਂ ਦੀ ਪਾਲਣਾ ਕਰਕੇ ਦੇਸ਼ ਅਤੇ ਸਮਾਜ ਦੀ ਸੇਵਾ ਕਰਨ ਦਾ ਪ੍ਰਣ ਲਿਆ। ਇਸ ਸਮਾਗਮ ਦੌਰਾਨ, ਵਰਕਰਾਂ ਨੇ ਏਕਤਾ ਅਤੇ ਸੰਗਠਨਾਤਮਕ ਤਾਕਤ ਦੇ ਪ੍ਰਤੀਕ ਵਜੋਂ ਪਾਰਟੀ ਦੇ ਸਥਾਪਨਾ ਦਿਵਸ ਦਾ ਜਸ਼ਨ ਮਨਾਇਆ। ਇਸ ਸਮਾਗਮ ਨੇ ਵਰਕਰਾਂ ਵਿੱਚ ਨਵੀਂ ਊਰਜਾ ਭਰੀ ਅਤੇ ਆਉਣ ਵਾਲੀ ਚੋਣ ਮੁਹਿੰਮ ਲਈ ਉਨ੍ਹਾਂ ਦਾ ਉਤਸ਼ਾਹ ਵਧਾਇਆ। ਉਨ੍ਹਾਂ ਦੱਸਿਆ ਕਿ ਇਸ ਮੋਕੇ ਜ਼ਿਲ੍ਹੇ ਭਰ ਤੋਂ ਮੰਡਲ ਪ੍ਰਧਾਨਾਂ ਅਤੇ ਵੱਖ-ਵੱਖ ਅਹੁਦੇਦਾਰਾਂ ਨੇ ਇਸ ਸਮਾਗਮ ਵਿੱਚ ਹਿੱਸਾ ਲਿਆ। ਇਨ੍ਹਾਂ ਵਿੱਚ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ, ਸੀਨੀਅਰ ਭਾਜਪਾ ਆਗੂ ਐਡਵੋਕੇਟ ਅਸ਼ਵਨੀ ਕੁਮਾਰ ਢੀਂਗਰਾ, ਇੰਦਰ ਗੁੱਪਤਾ , ਸਾਬਕਾ ਜ਼ਿਲ੍ਹਾ ਪ੍ਰਧਾਨ ਜੁਗਰਾਜ ਸਿੰਘ ਕਟੋਰਾ , ਸਾਬਕਾ ਜ਼ਿਲ੍ਹਾ ਪ੍ਰਧਾਨ ਨਤਿੰਦਰ ਮਖੀਜਾ, ਸੁਸ਼ੀਲ ਗੁਪਤਾ, ਸੁਰਿੰਦਰ ਪਾਲ ਸਿੰਘ ਮਿੱਕੀ, ਦਰਬਾਰਾ ਸਿੰਘ ਅਤੇ ਜਤਿੰਦਰ ਮੋਂਗਾ ਆਦਿ ਪ੍ਰਮੁੱਖ ਸਨ।