ਪੁਲਿਸ ਨੇ ਇਨ੍ਹਾਂ ਖ਼ਿਲਾਫ਼ ਏਐੱਨਟੀਐੱਫ ਮੋਹਾਲੀ ਵਿਖੇ ਮੁਕੱਦਮਾ ਨੰਬਰ 59 (ਮਿਤੀ 16/3/26) ਦਰਜ ਕੀਤਾ ਹੈ। ਇਨ੍ਹਾਂ ’ਤੇ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ 21, 23, 27-ਏ ਅਤੇ ਆਰਮਜ਼ ਐਕਟ ਦੀ ਧਾਰਾ 25 ਤਹਿਤ ਕੇਸ ਕੀਤਾ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਮੰਨਣਾ ਹੈ ਕਿ ਇਹ ਤਸਕਰ ਕਿਸੇ ਵੱਡੇ ਨੈੱਟਵਰਕ ਦਾ ਹਿੱਸਾ ਹੋ ਸਕਦੇ ਹਨ।

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ : ਪੰਜਾਬ ’ਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੰਜਾਬ ਪੁਲਿਸ ਦੇ ਵੱਖ-ਵੱਖ ਵਿੰਗਾਂ ਵੱਲੋਂ ਆਪੋ-ਆਪਣੇ ਢੰਗ ਨਾਲ ਯਤਨ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਦੀ ਇਕ ਵੱਡੀ ਕਾਰਵਾਈ ਕਰਦਿਆਂ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੂੰ ਉਸ ਵੇਲੇ ਸਫਲਤਾ ਮਿਲੀ, ਜਦੋਂ ਫਿਰੋਜ਼ਪੁਰ ਰੇਂਜ ਦੀ ਟੀਮ ਨੇ ਇਕ ਗੁਪਤ ਆਪ੍ਰੇਸ਼ਨ ਦੌਰਾਨ 5 ਕਿਲੋ 710 ਗ੍ਰਾਮ ਹੈਰੋਇਨ,16 ਲੱਖ 90 ਹਜ਼ਾਰ ਦੀ ਡਰੱਗ ਮਨੀਂ, 2 ਪਿਸਟਲ ਪੁਆਇੰਟ 30 ਬੋਰ ਤੇ 10 ਕਾਰਤੂਸਾਂ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ। ਨਭਾਵੇਂ ਕਿ ਫੜੇ ਗਏ ਦੋਵੇਂ ਤਸਕਰ ‘ਗੋਰੀ ਤੇ ਕਾਲੀ’ ਸਰਹੱਦੀ ਕਸਬਾ ਮਮਦੋਟ ਦੇ ਪਿੰਡ ਨਿਹਾਲਾ ਕਿਲਚਾ ਦੇ ਦੱਸੇ ਜਾ ਰਹੇ ਹਨ ਪਰ ਉਨ੍ਹਾਂ ਕੋਲ ਇਹ ਹੈਰੋਇਨ ਤੇ ਅਸਲਾ ਕੰਢਿਆਲੀ ਤਾਰ ਤੋਂ ਪਾਰੋਂ ਆਇਆ ਜਾਂ ਵਾਇਆ ਫਾਜ਼ਿਲਕਾ ਗੁਜਰਾਤ ਸੀ ਪੋਰਟ ਤੋਂ ਆਇਆ, ਸਬੰਧੀ ਪੁਲਿਸ ਵੱਲੋਂ ਅਜੇ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧੀ ਏਐੱਨਟੀਐੱਫ਼ ਦੇ ਅਧਿਕਾਰੀਆਂ ਨੇ ਦੱਸਿਆ ਕਿ ਏਐੱਨਟੀਐੱਫ਼ ਨੂੰ ਭਰੋਸੇਯੋਗ ਸੂਤਰਾਂ ਤੋਂ ਇਤਲਾਹ ਮਿਲੀ ਸੀ ਕਿ ਫਿਰੋਜ਼ਪੁਰ ਸ਼ਹਿਰ ਦੀ ਸਬਜ਼ੀ ਮੰਡੀ ਦੇ ਨੇੜੇ ਕੁਝ ਵਿਅਕਤੀ ਵੱਡੀ ਖੇਪ ਦੀ ਸਪਲਾਈ ਕਰਨ ਲਈ ਗਾਹਕਾਂ ਦੀ ਉਡੀਕ ਕਰ ਰਹੇ ਹਨ। ਇਸ ਸੂਚਨਾ ’ਤੇ ਏਆਈਜੀ ਗੁਰਿੰਦਰਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤੇ ਡੀਐੱਸਪੀ ਪ੍ਰਿਥੀਪਾਲ ਸਿੰਘ ਦੀ ਅਗਵਾਈ ’ਚ ਇਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ। ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕੀਤੀ ਤੇ ਦੋਵਾਂ ਮੁਲਜ਼ਮਾਂ ਨੂੰ ਮੌਕੇ ’ਤੇ ਹੀ ਦਬੋਚ ਲਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਕੋਲੋਂ ਤਲਾਸ਼ੀ ਦੌਰਾਨ 5 ਕਿਲੋ 710 ਗ੍ਰਾਮ ਹੈਰੋਇਨ, 16 ਲੱਖ 90 ਹਜ਼ਾਰ ਰੁਪਏ ਦੀ ਡਰੱਗ ਮਨੀ, 2 ਪਿਸਟਲ (30 ਬੋਰ) ਤੇ 10 ਜ਼ਿੰਦਾ ਰੌਂਦ ਬਰਾਮਦ ਹੋਏ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਗੁਰਵਿੰਦਰ ਸਿੰਘ ਉਰਫ਼ ਗੋਰੀ ਪੁੱਤਰ ਹਰਦੇਵ ਸਿੰਘ ਤੇ ਸਿਕੰਦਰ ਸਿੰਘ ਉਰਫ਼ ਕਾਲੀ ਪੁੱਤਰ ਪੱਪੂ ਸਿੰਘ ਵਜੋਂ ਹੋਈ ਹੈ।
ਪੁਲਿਸ ਨੇ ਇਨ੍ਹਾਂ ਖ਼ਿਲਾਫ਼ ਏਐੱਨਟੀਐੱਫ ਮੋਹਾਲੀ ਵਿਖੇ ਮੁਕੱਦਮਾ ਨੰਬਰ 59 (ਮਿਤੀ 16/3/26) ਦਰਜ ਕੀਤਾ ਹੈ। ਇਨ੍ਹਾਂ ’ਤੇ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ 21, 23, 27-ਏ ਅਤੇ ਆਰਮਜ਼ ਐਕਟ ਦੀ ਧਾਰਾ 25 ਤਹਿਤ ਕੇਸ ਕੀਤਾ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਮੰਨਣਾ ਹੈ ਕਿ ਇਹ ਤਸਕਰ ਕਿਸੇ ਵੱਡੇ ਨੈੱਟਵਰਕ ਦਾ ਹਿੱਸਾ ਹੋ ਸਕਦੇ ਹਨ। ਹੁਣ ਜਾਂਚ ਇਸ ਪਾਸੇ ਵੱਲ ਮੋੜੀ ਜਾ ਰਹੀ ਹੈ ਕਿ ਇਹ ਨਸ਼ਾ ਕਿੱਥੋਂ ਆਇਆ ਸੀ ਤੇ ਇਸ ਦੀ ਸਪਲਾਈ ਕਿੱਥੇ ਕੀਤੀ ਜਾਣੀ ਸੀ। ਪੁਲਿਸ ਨੂੰ ਉਮੀਦ ਹੈ ਕਿ ਪੁੱਛਗਿੱਛ ਦੌਰਾਨ ਕਈ ਹੋਰ ਵੱਡੇ ਖੁਲਾਸੇ ਹੋਣਗੇ ਤੇ ਨਸ਼ਾ ਤਸਕਰੀ ਦੇ ਇਸ ਜਾਲ ਨਾਲ ਜੁੜੇ ਹੋਰ ਮੈਂਬਰ ਵੀ ਜਲਦ ਹੀ ਸਲਾਖਾਂ ਪਿੱਛੇ ਹੋਣਗੇ।