Ferozepur News : ਅਣਪਛਾਤੇ ਵਾਹਨ ਦੀ ਟੱਕਰ ਨਾਲ ਔਰਤ ਦੀ ਮੌਤ
ਗੁਰਮੀਤ ਕੌਰ (50) ਪਤਨੀ ਮਲਕੀਤ ਸਿੰਘ ਵਾਸੀ ਪਿੰਡ ਰਟੌਲ ਰੋਹੀ ਜੋ ਕਿ ਆਪਣੇ ਪਿੰਡ ਦੇ ਨਜਦੀਕ ਸ਼ਾਮ 6 ਵਜੇ ਦੇ ਕਰੀਬ ਸੜਕ ਪਾਰ ਕਰ ਰਹੀ ਸੀ ਤਾਂ ਤੇਜ ਰਫਤਾਰ ਅਣਪਛਾਤੇ ਵਾਹਨ ਨੇ ਉਸਨੂੰ ਟੱਕਰ ਮਾਰ ਦਿੱਤੀ, ਇਸ ਦੌਰਾਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ।
Publish Date: Sat, 22 Nov 2025 07:53 PM (IST)
Updated Date: Sat, 22 Nov 2025 07:55 PM (IST)
ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ, ਜ਼ੀਰਾ : ਜ਼ੀਰਾ ਦੇ ਪਿੰਡ ਰਟੌਲ ਰੋਹੀ ਵਿਖੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਔਰਤ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਸਿਵਲ ਹਸਪਤਾਲ ਜ਼ੀਰਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਗੁਰਮੀਤ ਕੌਰ (50) ਪਤਨੀ ਮਲਕੀਤ ਸਿੰਘ ਵਾਸੀ ਪਿੰਡ ਰਟੌਲ ਰੋਹੀ ਜੋ ਕਿ ਆਪਣੇ ਪਿੰਡ ਦੇ ਨਜਦੀਕ ਸ਼ਾਮ 6 ਵਜੇ ਦੇ ਕਰੀਬ ਸੜਕ ਪਾਰ ਕਰ ਰਹੀ ਸੀ ਤਾਂ ਤੇਜ ਰਫਤਾਰ ਅਣਪਛਾਤੇ ਵਾਹਨ ਨੇ ਉਸਨੂੰ ਟੱਕਰ ਮਾਰ ਦਿੱਤੀ, ਇਸ ਦੌਰਾਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ।
ਹਾਦਸੇ ਸਬੰਧੀ ਪਤਾ ਲੱਗਣ 'ਤੇ ਪਰਿਵਾਰਕ ਮੈਂਬਰਾਂ ਵੱਲੋਂ ਉਸਨੂੰ ਇਲਾਜ ਲਈ ਸਿਵਲ ਹਸਪਤਾਲ ਜ਼ੀਰਾ ਵਿਖੇ ਲਿਆਂਦਾ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸਨੂੰ ਮਿ੍ਤਕ ਘੋਸ਼ਿਤ ਕਰ ਦਿੱਤਾ ਗਿਆ। ਮਿ੍ਤਕ ਗੁਰਮੀਤ ਕੌਰ ਦੀ ਲਾਸ਼ ਸਿਵਲ ਹਸਪਤਾਲ ਜ਼ੀਰਾ ਵਿਖੇ ਰੱਖ ਦਿੱਤੀ ਗਈ ਹੈ। ਜ਼ੀਰਾ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।