ਸਾਬਕਾ ਸਰਪੰਚ ’ਤੇ ਅਣਪਛਾਤੇ ਹਮਲਾਵਰਾਂ ਵੱਲੋਂ ਫਾਇਰਿੰਗ, ਇਲਾਕੇ ’ਚ ਦਹਿਸ਼ਤ
ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਕੁੰਡਲ ਦੇ ਸਾਬਕਾ ਸਰਪੰਚ ਜਗਮਨ ਦੀਪ ਸਿੰਘ ’ਤੇ ਅਣਪਛਾਤੇ ਵਿਅਕਤੀਆਂ ਵਲੋਂ ਫਾਇਰਿੰਗ ਕੀਤੀ ਗਈ। ਜਾਣਕਾਰੀ ਮੁਤਾਬਿਕ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਦੇ ਨਜ਼ਦੀਕੀ ਅਤੇ ਪਿੰਡ ਕੁੰਡਲ ਦੇ ਸਾਬਕਾ ਸਰਪੰਚ ਜਗਮਨ ਦੀਪ ਸਿੰਘ ਉਰਫ ਮਿੰਕੂ ਕੁੰਡਲ ਦੀ ਬੁਲੇਟ ਪਰੂਫ ਲੈਂਡ ਕਰੂਜ਼ਰ ’ਤੇ ਅਣਪਛਾਤੇ ਹਮਲਾਵਰਾਂ ਨੇ ਫਾਇਰਿੰਗ ਕੀਤੀ।
Publish Date: Sat, 28 Feb 2026 03:04 PM (IST)
Updated Date: Sat, 28 Feb 2026 04:58 PM (IST)
ਰਿਤਿਸ਼ ਕੁੱਕੜ, ਪੰਜਾਬੀ ਜਾਗਰਣ, ਫਾਜ਼ਿਲਕਾ। ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਕੁੰਡਲ ਦੇ ਸਾਬਕਾ ਸਰਪੰਚ ਜਗਮਨ ਦੀਪ ਸਿੰਘ ’ਤੇ ਅਣਪਛਾਤੇ ਵਿਅਕਤੀਆਂ ਵਲੋਂ ਫਾਇਰਿੰਗ ਕੀਤੀ ਗਈ। ਜਾਣਕਾਰੀ ਮੁਤਾਬਿਕ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਦੇ ਨਜ਼ਦੀਕੀ ਅਤੇ ਪਿੰਡ ਕੁੰਡਲ ਦੇ ਸਾਬਕਾ ਸਰਪੰਚ ਜਗਮਨ ਦੀਪ ਸਿੰਘ ਉਰਫ ਮਿੰਕੂ ਕੁੰਡਲ ਦੀ ਬੁਲੇਟ ਪਰੂਫ ਲੈਂਡ ਕਰੂਜ਼ਰ ’ਤੇ ਅਣਪਛਾਤੇ ਹਮਲਾਵਰਾਂ ਨੇ ਫਾਇਰਿੰਗ ਕੀਤੀ।
ਦੱਸਿਆ ਜਾ ਰਿਹਾ ਹੈ ਕਿ ਗੱਡੀ ਬੁਲੇਟ ਪਰੂਫ ਹੋਣ ਕਾਰਨ ਉਨ੍ਹਾਂ ਦਾ ਬਚਾ ਹੋ ਗਿਆ। ਗੱਲਬਾਤ ਕਰਦਿਆਂ ਜਗਮਨ ਦੀਪ ਸਿੰਘ ਨੇ ਦੱਸਿਆ ਕਿ ਉਹ ਪਿੰਡ ਰੱਤਾ ਟਿੱਬਾ ਵਿਖੇ ਆਪਣੇ ਸਾਲੇ ਦੇ ਵਿਆਹ ਸਮਾਗਮ ਵਿੱਚ ਪਹੁੰਚੇ ਸਨ, ਜਿੱਥੇ ਉਨ੍ਹਾਂ ਦੀ ਗੱਡੀ ’ਤੇ ਗੋਲੀਆਂ ਚੱਲੀਆਂ, ਗੱਡੀ ਬੁਲੇਟ ਪਰੂਫ ਹੋਣ ਕਰਕੇ ਗੋਲੀਆਂ ਬੇਅਸਰ ਰਹੀਆਂ।
ਕੁਝ ਦਿਨ ਪਹਿਲਾਂ ਵੀ ਉਨ੍ਹਾਂ ’ਤੇ ਪਿੰਡ ਕੁਲਾਰ ’ਚ ਹਮਲਾ ਹੋਇਆ ਸੀ। ਉਨ੍ਹਾਂ ਕਿਹਾ ਕਿ 20 ਦਿਨ ਪਹਿਲਾਂ ਵੀ ਉਸ ’ਤੇ ਹਮਲਾ ਹੋਇਆ ਸੀ। ਜਿਸ ਦੀ ਐੱਫ. ਆਈ. ਆਰ. ਬਹਾਵ ਵਾਲਾ ਥਾਣਾ ਵਿਖੇ ਦਰਜ ਹੈ। ਮਿੰਕੂ ਦੀ ਪਤਨੀ ਜੋਨ ਕੁੰਡਲ ਤੋਂ ਜ਼ਿਲ੍ਹਾ ਪਰਿਸ਼ਦ ਮੈਂਬਰ ਵੀ ਹਨ।