ਮਰਦਮਸ਼ੁਮਾਰੀ 2027 ਲਈ ਸਕੂਲ ਆਫ ਐਮੀਨਸ ਫ਼ਿਰੋਜ਼ਪੁਰ ਵਿਚ 3 ਰੋਜ਼ਾ ਟਰੇਨਿੰਗ ਦਾ ਚੌਥਾ ਬੈਚ ਮੁਕੰਮਲ
ਮਰਦਮਸ਼ੁਮਾਰੀ 2027 ਲਈ ਸਕੂਲ ਆਫ ਐਮੀਨਸ ਫ਼ਿਰੋਜ਼ਪੁਰ ਵਿਚ 3 ਰੋਜ਼ਾ ਟਰੇਨਿੰਗ ਦਾ ਚੌਥਾ ਬੈਚ ਮੁਕੰਮਲ
Publish Date: Sun, 10 May 2026 03:29 PM (IST)
Updated Date: Sun, 10 May 2026 03:30 PM (IST)

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਭਾਰਤ ਦੀ ਮਰਦਮਸ਼ੁਮਾਰੀ 2027 ਨੂੰ ਸੁਚਾਰੂ, ਸਹੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਅਮਲ ਵਿਚ ਲਿਆਉਣ ਲਈ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਨਗਰ ਕੌਂਸਲ/ਨਗਰ ਪੰਚਾਇਤ ਦਫ਼ਤਰ ਜ਼ੀਰਾ, ਮਖੂ, ਮੱਲਾਂਵਾਲਾ, ਮਮਦੋਟ ਅਤੇ ਮੁੱਦਕੀ, ਕੰਟੋਨਮੈਂਟ ਬੋਰਡ ਫ਼ਿਰੋਜ਼ਪੁਰ, ਤਹਿਸੀਲ ਦਫ਼ਤਰ ਫ਼ਿਰੋਜ਼ਪੁਰ ਵਿਖੇ ਮਕਾਨਸੂਚੀਕਰਣ ਅਤੇ ਮਕਾਨਾਂ ਦੀ ਗਿਣਤੀ ਸਬੰਧੀ ਚੌਥੇ ਬੈਚ ਦੀ 3 ਰੋਜ਼ਾ ਟਰੇਨਿੰਗ ਮੁਕੰਮਲ ਹੋਈ। ਇਸ ਟਰੇਨਿੰਗ ਬਾਰੇ ਸਕੂਲ ਆਫ ਐਮੀਨਸ ਫਿਰੋਜ਼ਪੁਰ ਵਿਚ ਟਰੇਨਿੰਗ ਦੇ ਰਹੇ ਫੀਲਡ ਟਰੇਨਰ ਅੰਕੁਸ਼ ਵਡੇਰਾ, ਰਾਮਾਨੰਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਟਰੇਨਿੰਗ ਦਾ ਮੁੱਖ ਉਦੇਸ਼ ਮਰਦਮਸ਼ੁਮਾਰੀ ਦੇ ਪਹਿਲੇ ਪੜਾਅ ਨੂੰ ਪੂਰੀ ਤਰ੍ਹਾਂ ਵਿਗਿਆਨਕ ਅਤੇ ਡਿਜੀਟਲ ਢੰਗ ਨਾਲ ਪੂਰਾ ਕਰਨਾ ਹੈ, ਤਾਂ ਜੋ ਅਗਲੇ ਪੜਾਅ ਦੀ ਯੋਜਨਾ ਸਹੀ ਅਧਾਰ ’ਤੇ ਬਣ ਸਕੇ। ਇਸ ਟਰੇਨਿੰਗ ਵਿਚ ਮਰਦਮਸ਼ੁਮਾਰੀ ਨਾਲ ਜੁੜੇ ਹਰੇਕ ਮਹੱਤਵਪੂਰਨ ਪੱਖ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਆਰਪੀ ਸਿੰਘ ਜੁਆਇੰਟ ਡਾਇਰੈਕਟਰ ਜਨਗਣਨਾ ਵਿਭਾਗ ਚੰਡੀਗੜ੍ਹ, ਗੁਰਿੰਦਰ ਸਿੰਘ ਜ਼ਿਲ੍ਹਾ ਖੋਜ ਅਫ਼ਸਰ, ਕਾਰਤਿਕ ਕੋਆਰਡੀਨੇਟਰ, ਤਰਸੇਮ ਲਾਲ ਸਹਾਇਕ ਰਿਸਰਚ ਅਫ਼ਸਰ ਇਹ ਟਰੇਨਿੰਗਾਂ ਵੱਲੋਂ ਵਿਜ਼ਿਟ ਕੀਤੀ ਗਈ ਅਤੇ ਇਸ ਟਰੇਨਿੰਗ ਵਿਚ ਵੱਖ-ਵੱਖ ਵਿਭਾਗਾਂ ਤੋਂ ਭਾਗ ਲੈਣ ਵਾਲੇ ਗਿਣਤੀਕਾਰਾਂ ਦੀਆਂ ਮੁਸ਼ਕਲਾਂ ਦੇ ਹੱਲ ਅਤੇ ਪੁੱਛੇ ਗਏ ਪ੍ਰਸ਼ਨਾਂ ਦੇ ਬਹੁਤ ਹੀ ਵਧੀਆ ਢੰਗ ਨਾਲ ਉੱਤਰ ਦਿੱਤੇ ਗਏ।