ਇਸ ਮਾਮਲੇ ਦੀ ਜਾਂਚ ਕਰ ਰਹੇ ਐੱਚਸੀ ਲਵਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਵਹੀਕਲ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

ਸਟਾਫ ਰਿਪੋਰਟਰ ,ਪੰਜਾਬੀ ਜਾਗਰਣ , ਫਿਰੋਜ਼ਪੁਰ: ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਬੀਤੇ ਦਿਨ ਵਾਪਰੇ ਦੋ ਸੜਕ ਹਾਦਸਿਆਂ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਖ਼ਬਰ ਹੈ । ਪਹਿਲਾ ਹਾਦਸਾ ਫਿਰੋਜ਼ਪੁਰ-ਫਰੀਦਕੋਟ ਰੋਡ ’ਤੇ ਦਿੱਲੀ ਪਬਲਿਕ ਸਕੂਲ ਤੋਂ ਅੱਗੇ ਚਰਚ ਕੋਲ ਵਾਪਰਿਆ। ਜਿੱਥੇ ਅਣਪਛਾਤੇ ਵਹੀਕਲ ਤੇ ਮੋਟਰਸਾਈਕਲ ਦੀ ਟੱਕਰ ਵਿਚ ਮੋਟਰਸਾਈਕਲ ਚਾਲਕ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਕੁੱਲਗੜ੍ਹੀ ਪੁਲਿਸ ਨੇ ਅਣਪਛਾਤੇ ਵਹੀਕਲ ਚਾਲਕ ਖਿਲਾਫ 106, 281, 324 (4) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਕਮਲਜੀਤ ਕੌਰ ਪਤਨੀ ਬਲਜਿੰਦਰ ਸਿੰਘ ਵਾਸੀ ਪਿੰਡ ਰੁਕਨਾ ਬੇਗੂ ਨੇ ਦੱਸਿਆ ਕਿ ਮਿਤੀ 25 ਮਈ 2026 ਨੂੰ ਉਸ ਦਾ ਪਤੀ ਬਲਜਿੰਦਰ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਪਿੰਡ ਰੁਕਨਾ ਬੇਗੂ ਜੋ ਆਪਣੇ ਮੋਟਰਸਾਈਕਲ ’ਤੇ ਆਪਣੇ ਪਿੰਡ ਰੁਕਨਾ ਬੇਗੂ ਜਾ ਰਿਹਾ ਸੀ ਤਾਂ ਕਿਸੇ ਅਣਪਛਾਤੇ ਵਹੀਕਲ ਨੇ ਫਿਰੋਜ਼ਪੁਰ-ਫਰੀਦਕੋਟ ਰੋਡ ’ਤੇ ਸਥਿਤ ਦਿੱਲੀ ਪਬਲਿਕ ਸਕੂਲ ਤੋਂ ਅੱਗੇ ਚਰਚ ਦੇ ਨਜ਼ਦੀਕ ਉਸ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਐੱਚਸੀ ਲਵਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਵਹੀਕਲ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਮਖੂ ’ਚ ਸਕਾਰਪਿਓ ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ ਇਕ ਦੀ ਮੌਤ
ਇਸੇ ਤਰ੍ਹਾਂ ਮਖੂ ਵਿਖੇ ਇਕ ਤੇਜ਼ ਰਫਤਾਰ ਸਕਾਰਪਿਓ ਗੱਡੀ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਮਖੂ ਪੁਲਿਸ ਨੇ 106 (1) , 281, 324 (4) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਮਨਦੀਪ ਸਿੰਘ ਪੁੱਤਰ ਕਿਰਪਾਲ ਸਿੰਘ ਵਾਸੀ ਪਿੰਡ ਮੱਲਾਂਵਾਲਾ ਰੋਡ ਨੇੜੇ ਬਜਾਜ ਏਜੰਸੀ ਮਖੂ ਨੇ ਦੱਸਿਆ ਕਿ ਉਸ ਦਾ ਪਿਤਾ ਕਿਰਪਾਲ ਸਿੰਘ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਘਰ ਵੱਲ ਜਾ ਰਿਹਾ ਸੀ ਤਾਂ ਜਦੋਂ ਕਿਰਪਾਲ ਸਿੰਘ ਘਰ ਵੱਲ ਮੁੜਨ ਲੱਗਾ ਤਾਂ ਪਿੱਛੋਂ ਤੇਜ਼ ਰਫਤਾਰ ਸਕਾਰਪਿਓ ਗੱਡੀ ਜੋ ਲਾਪਰਵਾਹੀ ਨਾਲ ਚਲਾ ਰਿਹਾ ਸੀ, ਕਿਰਪਾਲ ਸਿੰਘ ਨੂੰ ਟੱਕਰ ਮਾਰ ਦਿੱਤੀ। ਮਨਦੀਪ ਸਿੰਘ ਨੇ ਦੱਸਿਆ ਕਿ ਇਸ ਹਾਦਸੇ ਵਿਚ ਕਿਰਪਾਲ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਪ੍ਰਗਟ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਸਕਾਰਪਿਓ ਗੱਡੀ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।