ਐੱਸਬੀਐੱਸ ਸਟੇਟ ਯੂਨੀਵਰਸਿਟੀ ’ਚ ‘ਫਿਊਜ਼ਨ ਫੀਏਸਟਾ-2026’ ਮਨਾਇਆ
ਐੱਸਬੀਐੱਸ ਸਟੇਟ ਯੂਨੀਵਰਸਿਟੀ ਵਿਖੇ ‘‘ਫਿਊਜ਼ਨ ਫੀਏਸਟਾ 2026’’ ਉਤਸ਼ਾਹ ਅਤੇ ਸੱਭਿਆਚਾਰਕ ਨਾਲ ਮਨਾਇਆ
Publish Date: Thu, 30 Apr 2026 04:42 PM (IST)
Updated Date: Thu, 30 Apr 2026 04:46 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਐੱਸਬੀਐੱਸ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਦੇ ਉਪ ਕੁਲਪਤੀ ਡਾ. ਸੁਰੇਸ਼ ਕੁਮਾਰ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਾਲਾਨਾ ਸੱਭਿਆਚਾਰਕ ਮੇਲਾ ‘ਫਿਊਜ਼ਨ ਫੀਏਸਟਾ-2026’ ਸੁਸਾਇਟੀ ਫੋਰ ਐਕਸਟਰਾ ਕਰੀਕੁਲਰ ਐਕਟੀਵਿਟੀਜ਼ ਵੱਲੋਂ ਬੜੇ ਉਤਸ਼ਾਹ ਅਤੇ ਵਿਦਿਆਰਥੀਆਂ ਦੀ ਜੋਸ਼ ਭਰੀ ਭਾਗੀਦਾਰੀ ਨਾਲ ਸਫਲਤਾਪੂਰਵਕ ਕਰਵਾਇਆ ਗਿਆ। ਪ੍ਰੋਗਰਾਮ ਦਾ ਉਦਘਾਟਨ ਰਜਿਸਟਰਾਰ ਡਾ. ਰਾਜੀਵ ਅਰੋੜਾ ਨੇ ਕੋਆਰਡੀਨੇਟਰ ਮੁਨੀਸ਼ ਕੁਮਾਰ ਅਤੇ ਕੋ-ਕੋਆਰਡੀਨੇਟਰ ਡਾ. ਸੁਖਜਿੰਦਰ ਸਿੰਘ ਸੰਧੂ ਦੇ ਨਾਲ ਮਿਲ ਕੇ ਜੋਤ ਜਗਾ ਕੇ ਕੀਤਾ। ਕੈਂਪਸ ਰਜਿਸਟਰਾਰ ਡਾ. ਰਜੀਵ ਅਰੋੜਾ ਨੇ ਕਿਹਾ ਕਿ ਉਹ ਕੈਂਪਸ ਵੱਲੋਂ ਕਰਵਾਏ ਜਾਂਦੇ ਅਜਿਹੇ ਪ੍ਰੋਗਰਾਮਾਂ ਵਿਚ ਵਧ ਚੜ੍ਹ ਹਿੱਸਾ ਲਿਆ ਕਰਨ। ਇਸ ਨਾਲ ਉਨ੍ਹਾਂ ਦੀ ਸ਼ਖ਼ਸੀਅਤ ਹੋਰ ਨਿਖਰ ਕੇ ਸਾਹਮਣੇ ਆਉਂਦੀ ਹੈ। ਉਨ੍ਹਾਂ ਆਰਗੇਨਾਈਜ਼ਿੰਗ ਟੀਮ ਨੂੰ ਇਸ ਪ੍ਰੋਗਰਾਮ ਨੂੰ ਸਫਲਤਾਪੂਰਬਕ ਕਰਵਾਉਣ ਲਈ ਮੁਬਾਰਕਬਾਦ ਦਿੱਤੀ। ‘ਫਿਊਜ਼ਨ ਫੀਏਸਟਾ-2026’ ਵਿਚ ਵਿਦਿਆਰਥੀਆਂ ਦੀ ਕਾਬਲੀਅਤ ਅਤੇ ਸੱਭਿਆਚਾਰਕ ਵਿਭਿੰਨਤਾ ਦਾ ਸੁਮੇਲ ਦੇਖਣ ਨੂੰ ਮਿਲਿਆ। ਇਸ ਦੌਰਾਨ ਭੰਗੜਾ, ਗਿੱਧਾ, ਲੁੱਡੀ ਡਾਂਸ, ਦੱਖਣੀ ਭਾਰਤੀ ਨਾਚ, ਸੋਲੋ ਡਾਂਸ ਅਤੇ ਸੋਲੋ ਗਾਇਨ ਵਰਗੀਆਂ ਪੇਸ਼ਕਾਰੀਆਂ ਮੁੱਖ ਆਕਰਸ਼ਣ ਰਹੀਆਂ। ਇਸ ਤੋਂ ਇਲਾਵਾ ਸ਼ਾਇਰੀ ਦੀਆਂ ਪੇਸ਼ਕਾਰੀਆਂ ਨੇ ਵੀ ਦਰਸ਼ਕਾਂ ਦਾ ਮਨ ਮੋਹ ਲਿਆ। ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਵੰਨਗੀਆਂ ਨੂੰ ਉਨ੍ਹਾਂ ਦੀ ਰਚਨਾਤਮਕਤਾ, ਸਹਿਯੋਗ ਅਤੇ ਸੱਭਿਆਚਾਰਕ ਧਨਾਤਮਕਤਾ ਲਈ ਕਾਫੀ ਸ਼ਲਾਘਾ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਫੈਕਲਟੀ, ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।