ਗਗਨ ਅਜੀਤ ਸਿੰਘ ਫਾਜ਼ਿਲਕਾ ਦੇ ਨਵੇਂ ਐੱਸਐੱਸਪੀ ਨਿਯੁਕਤ
ਗਗਨ ਅਜੀਤ ਸਿੰਘ ਫਾਜ਼ਿਲਕਾ ਦੇ ਨਵੇਂ ਐੱਸਐੱਸਪੀ ਨਿਯੁਕਤ
Publish Date: Wed, 06 May 2026 03:54 PM (IST)
Updated Date: Wed, 06 May 2026 03:56 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਾਜ਼ਿਲਕਾ : ਫਾਜ਼ਿਲਕਾ ਜ਼ਿਲ੍ਹੇ ਲਈ ਨਵੇਂ ਸੀਨੀਅਰ ਸੁਪਰਿੰਟੈਂਡੈਂਟ ਆਫ ਪੁਲਿਸ (ਐੱਸਐੱਸਪੀ) ਵਜੋਂ ਗਗਨ ਅਜੀਤ ਸਿੰਘ ਦੀ ਨਿਯੁਕਤੀ ਕੀਤੀ ਗਈ ਹੈ। ਉਹ ਪੰਜਾਬ ਪੁਲਿਸ ਦੇ ਤਜਰਬੇਕਾਰ ਅਧਿਕਾਰੀ ਹਨ ਅਤੇ ਪਹਿਲਾਂ ਵੀ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅਹਿਮ ਜ਼ਿੰਮੇਵਾਰੀਆਂ ਨਿਭਾ ਚੁੱਕੇ ਹਨ। ਉਨ੍ਹਾਂ ਦੀ ਅਗਵਾਈ ਹੇਠ ਫਾਜ਼ਿਲਕਾ ਵਿੱਚ ਲੋਕਾਂ ਨੂੰ ਬਿਹਤਰ ਸੁਰੱਖਿਆ ਦੇਣ ਅਤੇ ਪੁਲਿਸ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੀ ਉਮੀਦ ਜਤਾਈ ਜਾ ਰਹੀ ਹੈ।ਸਥਾਨਕ ਵਸਨੀਕਾਂ ਅਤੇ ਪੁਲਿਸ ਵਿਭਾਗ ਵੱਲੋਂ ਵੀ ਉਨ੍ਹਾਂ ਦੀ ਨਿਯੁਕਤੀ ਦਾ ਸਵਾਗਤ ਕੀਤਾ ਜਾ ਰਿਹਾ ਹੈ।