ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਥਾਂ-ਥਾਂ ਲੱਗੇ ਕੂੜੇ ਦੇ ਢੇਰ
ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ ਅੰਦਰ ਥਾਂ-ਥਾਂ ਲੱਗੇ ਕੂੜੇ ਦੇ ਢੇਰ
Publish Date: Tue, 12 May 2026 04:00 PM (IST)
Updated Date: Tue, 12 May 2026 04:03 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਖੂ : ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ’ਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਨਗਰ ਪੰਚਾਇਤ ਮਖੂ ਦੇ ਮੁਲਾਜ਼ਮਾਂ ਅਤੇ ਸਫਾਈ ਸੇਵਕਾਂ ਵੱਲੋਂ ਅਣਮਿੱਥੇ ਸਮੇਂ ਲਈ ਕੀਤੀ ਹੋਈ ਹੜਤਾਲ ਕਾਰਨ ਸ਼ਹਿਰ ਵਿੱਚ ਥਾਂ ਥਾਂ ਤੇ ਗੰਦਗੀ ਦੇ ਢੇਰ ਲੱਗੇ ਹੋਣ ਕਾਰਨ ਗੰਦਗੀ ਦੇ ਢੇਰਾਂ ਵਿਚੋਂ ਬਦਬੂ ਫੈਲਣ ਲੱਗ ਪਈ ਹੈ। ਜਿਸ ਕਾਰਨ ਸ਼ਹਿਰ ਵਾਸੀਆਂ ਵਿਚ ਕਈ ਤਰ੍ਹਾਂ ਦੀਆਂ ਭਿਆਨਕ ਬੀਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ। ਧਰਨੇ ਦੌਰਾਨ ਯੂਨੀਅਨ ਆਗੂਆਂ ਨੇ ਦੱਸਿਆ ਕਿ ਪੰਜਾਬ ਭਰ ਦੇ ਮਿਊਂਸਪਲ ਕਰਮਚਾਰੀ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵੱਲੋਂ ਸਿਰਫ ਭਰੋਸੇ ਹੀ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੀਆਂ ਮੁੱਖ ਮੰਗਾਂ ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ, ਬਰਾਬਰ ਕੰਮ ਲਈ ਬਰਾਬਰ ਤਨਖਾਹ ਲਾਗੂ ਕਰਨਾ, 10 ਸਾਲਾਂ ਪਾਲਸੀ ਰੱਦ ਕਰਕੇ ਤਿੰਨ ਸਾਲਾਂ ਵਿੱਚ ਪੱਕਾ ਕਰਨ ਦੀ ਨੀਤੀ ਲਾਗੂ ਆਦਿ ਅਤੇ ਇਸੇ ਤਰ੍ਹਾਂ ਦੀਆਂ ਸਾਡੀਆਂ ਹੋਰ ਮੰਗਾਂ ਪੂਰੀਆਂ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਜਦ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਸ ਵਕਤ ਤੱਕ ਸੰਘਰਸ਼ ਜਾਰੀ ਰਹੇਗਾ। ਸਥਾਨਕ ਲੋਕਾਂ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਨਗਰ ਪੰਚਾਇਤ ਦੇ ਮੁਲਾਜ਼ਮਾਂ ਅਤੇ ਸਫਾਈ ਸੇਵਕਾਂ ਦੀਆਂ ਮੰਗਾਂ ਦਾ ਹੱਲ ਜਲਦ ਹੱਲ ਕੱਢਣ ਤਾਂ ਜੋ ਸ਼ਹਿਰ ਦੀ ਸਫਾਈ ਵਿਵਸਥਾ ਮੁੜ ਬਹਾਲ ਹੋ ਸਕੇ।