ਕਮਰੇ 'ਚ ਪਏ ਜਰਨੇਟਰ ਨੇ ਲਈ ਜਾਨ : ਧਮਾਕੇ ਦੌਰਾਨ ਝੁਲਸੀ ਮਹਿਲਾ ਦੀ ਇਲਾਜ ਦੌਰਾਨ ਮੌਤ
ਅਬੋਹਰ ਦੇ ਪਟੇਲ ਪਾਰਕ ਇਲਾਕੇ ਵਿੱਚ ਕੁਝ ਦਿਨ ਪਹਿਲਾਂ ਇਕ ਘਰ ਵਿੱਚ ਹੋਏ ਧਮਾਕੇ ਦੀ ਘਟਨਾ ਵਿੱਚ ਗੰਭੀਰ ਤੌਰ ’ਤੇ ਝੁਲਸੀ ਮਹਿਲਾ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਪੂਜਾ ਚੁੱਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਧਮਾਕੇ ਤੋਂ ਬਾਅਦ ਪੂਜਾ ਚੁੱਘ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਹ ਪਿਛਲੇ ਕੁਝ ਦਿਨਾਂ ਤੋਂ ਇਲਾਜ ਅਧੀਨ ਸੀ। ਡਾਕਟਰਾਂ ਵੱਲੋਂ ਕੀਤੀਆਂ ਕੋਸ਼ਿਸ਼ਾਂ ਦੇ ਬਾਵਜੂਦ ਉਸਦੀ ਜ਼ਿੰਦਗੀ ਨਹੀਂ ਬਚ ਸਕੀ ਅਤੇ ਅੱਜ ਉਸਨੇ ਦਮ ਤੋੜ ਦਿੱਤਾ।
Publish Date: Sun, 26 Apr 2026 12:14 PM (IST)
Updated Date: Sun, 26 Apr 2026 12:19 PM (IST)
ਰਿਤਿਸ਼ ਕੁੱਕੜ, ਪੰਜਾਬੀ ਜਾਗਰਣ, ਫਾਜ਼ਿਲਕਾ। ਅਬੋਹਰ ਦੇ ਪਟੇਲ ਪਾਰਕ ਇਲਾਕੇ ਵਿੱਚ ਕੁਝ ਦਿਨ ਪਹਿਲਾਂ ਇਕ ਘਰ ਵਿੱਚ ਹੋਏ ਧਮਾਕੇ ਦੀ ਘਟਨਾ ਵਿੱਚ ਗੰਭੀਰ ਤੌਰ ’ਤੇ ਝੁਲਸੀ ਮਹਿਲਾ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਪੂਜਾ ਚੁੱਘ ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ ਧਮਾਕੇ ਤੋਂ ਬਾਅਦ ਪੂਜਾ ਚੁੱਘ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਹ ਪਿਛਲੇ ਕੁਝ ਦਿਨਾਂ ਤੋਂ ਇਲਾਜ ਅਧੀਨ ਸੀ। ਡਾਕਟਰਾਂ ਵੱਲੋਂ ਕੀਤੀਆਂ ਕੋਸ਼ਿਸ਼ਾਂ ਦੇ ਬਾਵਜੂਦ ਉਸਦੀ ਜ਼ਿੰਦਗੀ ਨਹੀਂ ਬਚ ਸਕੀ ਅਤੇ ਅੱਜ ਉਸਨੇ ਦਮ ਤੋੜ ਦਿੱਤਾ।
ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਦੋਰਾਨ ਸਾਹਮਣੇ ਆਇਆ ਸੀ ਕਿ ਧਮਾਕਾ ਕਮਰੇ ’ਚ ਪਏ ਜਰਨੇਟਰ ਦੇ ਪਿਸਟਨ ਫਟਣ ਕਾਰਨ ਹੋਇਆ ਸੀ।