ਗੋਲਡੀ ਸਾਮਾ ਵਾਈਸ ਚੇਅਰਮੈਨ ਉਬੀਸੀ ਪੰਜਾਬ ਕਾਂਗਰਸ ਨੇ ਵੰਡੇ ਹੈਲਮੇਟ
ਗੋਲਡੀ ਸਾਮਾ ਵਾਈਸ ਚੇਅਰਮੈਨ ਉਬੀਸੀ ਡਿਪਾਰਟਮੈਂਟ ਪੰਜਾਬ ਕਾਂਗਰਸ ਨੇ ਵਾਹਨ ਚਾਲਕਾਂ ਨੂੰ ਵੰਡੇ ਹੈਲਮੇਟ
Publish Date: Tue, 28 Apr 2026 06:12 PM (IST)
Updated Date: Tue, 28 Apr 2026 06:16 PM (IST)
ਰਵੀ ਮੌਂਗਾ, ਪੰਜਾਬੀ ਜਾਗਰਣ, ਗੁਰੂਹਰਸਹਾਏ: ਦਿਨ ਬ ਦਿਨ ਵੱਧ ਰਹੇ ਸੜਕੀ ਹਾਦਸਿਆਂ ਨੂੰ ਦੇਖਦੇ ਹੋਏ ਹਲਕਾ ਗੁਰੂਹਰਸਹਾਏ ਦੇ ਅਧੀਨ ਆਉਂਦੀ ਮੰਡੀ ਪੰਜੇ ਕੇ ਉਤਾੜ ਵਿਖੇ ਰਾਜ ਬਖ਼ਸ਼ ਕੰਬੋਜ਼ ਚੇਅਰਮੈਨ ਉਬੀਸੀ ਡਿਪਾਰਟਮੈਂਟ ਪੰਜਾਬ ਕਾਂਗਰਸ ਦੀ ਅਗਵਾਈ ਵਿਚ ਗੋਲਡੀ ਸਾਮਾ ਵਾਈਸ ਚੇਅਰਮੈਨ ਉਬੀਸੀ ਡਿਪਾਰਟਮੈਂਟ ਪੰਜਾਬ ਕਾਂਗਰਸ ਵੱਲੋਂ ਦੋ ਪਹੀਆ ਵਾਹਨ ਚਾਲਕਾਂ ਨੂੰ ਹੈਲਮੇਟ ਵੰਡੇ ਗਏੇ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਗੋਲਡੀ ਸਾਮਾ ਨੇ ਦੱਸਿਆ ਕਿ ਆਏ ਦਿਨ ਸੜਕੀ ਹਾਦਸਿਆਂ ਵਿਚ ਦੋ ਪਹੀਆ ਵਾਹਨ ਚਾਲਕ ਆਪਣੀਆਂ ਜ਼ਿੰਦਗੀਆਂ ਗਵਾ ਰਹੇ ਹਨ ਇਨ੍ਹਾਂ ਜ਼ਿੰਦਗੀਆਂ ਨੂੰ ਬਚਾਉਣ ਲਈ ਸਾਡੇ ਵੱਲੋਂ ਇਕ ਛੋਟਾ ਜਿਹਾ ਉਪਰਾਲਾ ਕੀਤਾ ਗਿਆ ਹੈ, ਜਿਸ ਤਹਿਤ ਵਾਹਨ ਚਾਲਕਾਂ ਨੂੰ ਹੈਲਮਟ ਵੰਡੇ ਗਏ ਹਨ ਤਾਂ ਜੋ ਕੀਮਤੀ ਜਾਨਾਂ ਬਚ ਸਕਣ। ਉਨ੍ਹਾਂ ਵਾਹਨ ਚਾਲਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਵਾਹਨ ਚਲਾਉਂਦੇ ਸਮੇਂ ਹੈਲਮਟ ਜ਼ਰੂਰ ਪਾਉਣ ਅਤੇ ਸੜਕੀ ਨਿਯਮਾਂ ਦੀ ਪਾਲਣਾ ਕਰਨ।