ਖੁਸ਼ਖਬਰੀ : ਫਿਰੋਜ਼ਪੁਰ-ਦਿੱਲੀ ਵੰਦੇ ਭਾਰਤ ਐਕਸਪ੍ਰੈਸ ਦਾ ਬਰਨਾਲਾ ਵਿਖੇ ਹੋਵੇਗਾ ਠਹਿਰਾਅ
ਫਿਲਹਾਲ ਇਹ ਫ਼ੈਸਲਾ ਪ੍ਰਯੋਗਿਕ ਆਧਾਰ ’ਤੇ ਲਾਗੂ ਕੀਤਾ ਗਿਆ ਹੈ, ਤਾਂ ਜੋ ਇਸ ਰੂਟ ’ਤੇ ਯਾਤਰੀਆਂ ਦੀ ਗਿਣਤੀ ਦਾ ਜਾਇਜ਼ਾ ਲਿਆ ਜਾ ਸਕੇ। ਇਸ ਨਾਲ ਬਰਨਾਲਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਪਾਰੀਆਂ, ਵਿਦਿਆਰਥੀਆਂ ਅਤੇ ਰੋਜ਼ਾਨਾ ਸਫ਼ਰ ਕਰਨ ਵਾਲੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।
Publish Date: Fri, 20 Feb 2026 12:14 PM (IST)
Updated Date: Fri, 20 Feb 2026 12:15 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ: ਰੇਲਵੇ ਵਿਭਾਗ ਵੱਲੋਂ ਮੁਸਾਫ਼ਰਾਂ ਦੀ ਸਹੂਲਤ ਅਤੇ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਨੂੰ ਮੁੱਖ ਰੱਖਦਿਆਂ ਇਕ ਅਹਿਮ ਫੈਸਲਾ ਲਿਆ ਗਿਆ ਹੈ। ਹੁਣ ਫਿਰੋਜ਼ਪੁਰ ਕੈਂਟ ਤੋਂ ਦਿੱਲੀ ਦੇ ਵਿਚਕਾਰ ਚੱਲਣ ਵਾਲੀ ਵੰਦੇ ਭਾਰਤ ਐਕਸਪ੍ਰੈਸ ਗੱਡੀ ਨੰਬਰ 26462/26461 ਦਾ ਬਰਨਾਲਾ ਰੇਲਵੇ ਸਟੇਸ਼ਨ ’ਤੇ ਵੀ ਠਹਿਰਾਅ ਦਿੱਤਾ ਜਾ ਰਿਹਾ ਹੈ। ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਨਵਾਂ ਸਟਾਪੇਜ 20 ਫਰਵਰੀ 2026 ਤੋਂ ਸ਼ੁਰੂ ਹੋਵੇਗਾ।
ਫਿਲਹਾਲ ਇਹ ਫ਼ੈਸਲਾ ਪ੍ਰਯੋਗਿਕ ਆਧਾਰ ’ਤੇ ਲਾਗੂ ਕੀਤਾ ਗਿਆ ਹੈ, ਤਾਂ ਜੋ ਇਸ ਰੂਟ ’ਤੇ ਯਾਤਰੀਆਂ ਦੀ ਗਿਣਤੀ ਦਾ ਜਾਇਜ਼ਾ ਲਿਆ ਜਾ ਸਕੇ। ਇਸ ਨਾਲ ਬਰਨਾਲਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਪਾਰੀਆਂ, ਵਿਦਿਆਰਥੀਆਂ ਅਤੇ ਰੋਜ਼ਾਨਾ ਸਫ਼ਰ ਕਰਨ ਵਾਲੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਹੁਣ ਉਹ ਘੱਟ ਸਮੇਂ ’ਚ ਆਧੁਨਿਕ ਸਹੂਲਤਾਂ ਨਾਲ ਲੈਸ ਇਸ ਰੇਲ ਗੱਡੀ ਰਾਹੀਂ ਦਿੱਲੀ ਤੱਕ ਦਾ ਸਫ਼ਰ ਆਸਾਨੀ ਨਾਲ ਤੈਅ ਕਰ ਸਕਣਗੇ।