ਪੰਜਾਬ ਨੂੰ ਬਚਾਉਣ ਲਈ ਪੋਸਤ ਦੀ ਖੇਤੀ ਦੀ ਇਜਾਜ਼ਤ ਦੇਵੇ ਸਰਕਾਰ : ਬੀਕੇਯੂ ਕਾਦੀਆਂ
ਪੰਜਾਬ ਨੂੰ ਬਚਾਉਣ ਲਈ ਪੋਸਤ ਦੀ ਖੇਤੀ ਦੀ ਇਜਾਜ਼ਤ ਦੇਵੇ ਸਰਕਾਰ: ਬੀਕੇਯੂ ਕਾਦੀਆਂ
Publish Date: Sat, 21 Mar 2026 05:02 PM (IST)
Updated Date: Sat, 21 Mar 2026 05:04 PM (IST)

ਗੌਰਵ ਗੌੜ ਜੌਲੀ,ਪੰਜਾਬੀ ਜਾਗਰਣ ਜ਼ੀਰਾ : ਪਿੰਡ ਮੀਹਾਂ ਸਿੰਘ ਵਾਲਾ ਵਿਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕ ਵਿਸ਼ੇਸ਼ ਅਤੇ ਅਹਿਮ ਮੀਟਿੰਗ ਬਲਾਕ ਪ੍ਰਧਾਨ ਸੁਖਦੇਵ ਸਿੰਘ ਸਨ੍ਹੇਰ ਦੀ ਅਗਵਾਈ ਹੇਠ ਹੋਈ, ਜਿਸ ’ਚ ਇਲਾਕੇ ਭਰ ਤੋਂ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਭਾਗ ਲਿਆ। ਇਸ ਮੌਕੇ ਬੀਕੇਯੂ ਕਾਦੀਆਂ ਦੇ ਐਗਜੈਕਟਿਵ ਮੈਂਬਰ ਪੰਜਾਬ ਦਰਸ਼ਨ ਸਿੰਘ ਮੀਹਾ ਸਿੰਘ ਵਾਲਾ, ਪ੍ਰੀਤਮ ਸਿੰਘ ਮੀਹਾ ਸਿੰਘ ਵਾਲਾ ਸੀਨੀਅਰ ਮੀਤ ਪ੍ਰਧਾਨ ਫਿਰੋਜ਼ਪੁਰ, ਗੁਰਪ੍ਰੀਤ ਸਿੰਘ ਬਲਾਕ ਪ੍ਰਧਾਨ ਮੱਲਾਂਵਾਲਾ, ਮਨਦੀਪ ਸਿੰਘ ਜ਼ਿਲ੍ਹਾ ਜਨਰਲ ਸਕੱਤਰ ਮੋਹਨ ਸਿੰਘ ਫੇਰੋਕੇ ਅਤੇ ਗੁਰਚਰਨ ਸਿੰਘ ਨੂਰਪੁਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਨਸ਼ਿਆਂ ਦੀ ਲਪੇਟ ਤੋਂ ਬਚਾਉਣ ਲਈ ਪੋਸਤ ਦੀ ਖੇਤੀ ਨੂੰ ਕਾਨੂੰਨੀ ਮਨਜ਼ੂਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਿੰਥੈਟਿਕ ਨਸ਼ੇ ਨੇ ਪੰਜਾਬ ਦੀ ਜਵਾਨੀ ਨੂੰ ਖਤਰਨਾਕ ਹੱਦ ਤੱਕ ਪ੍ਰਭਾਵਿਤ ਕਰ ਦਿੱਤਾ ਹੈ, ਜਿਸ ਨਾਲ ਅਨੇਕਾਂ ਘਰ ਬਰਬਾਦ ਹੋ ਰਹੇ ਹਨ ਅਤੇ ਸਮਾਜਿਕ ਢਾਂਚਾ ਵੀ ਡਗਮਗਾ ਰਿਹਾ ਹੈ। ਆਗੂਆਂ ਨੇ ਇਹ ਵੀ ਚੇਤਾਵਨੀ ਦਿੱਤੀ ਕਿ ਮੌਜੂਦਾ ਇਲਾਜੀ ਪ੍ਰਣਾਲੀਆਂ ਵੀ ਨਵੀਆਂ ਸਮੱਸਿਆਵਾਂ ਨੂੰ ਜਨਮ ਦੇ ਰਹੀਆਂ ਹਨ, ਜਿਸ ਨਾਲ ਨਸ਼ੇ ਤੋਂ ਮੁਕਤੀ ਮੁਸ਼ਕਲ ਬਣਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਿੱਟੇ ਦਾ ਸ਼ਿਕਾਰ ਹੋਏ ਲੋਕਾਂ ਨੂੰ ਜੀਭ ਵਾਲੀ ਗੋਲੀ ਨਾਲ ਇਲਾਜ ਕਰਨਾ ਵੀ ਇਕ ਤਰ੍ਹਾਂ ਦਾ ਮਾਰੂ ਨਸ਼ਾ ਹੈ ਜਿਸ ਤੋਂ ਛੁਟਕਾਰਾ ਪਾਉਣਾ ਇਕ ਤਰ੍ਹਾਂ ਨਾਲ ਅਸੰਭਵ ਹੈ ਅਤੇ ਇਸ ਨਸ਼ਾ ਹੋਰ ਨਸ਼ਿਆਂ ਵਾਂਗ ਸਰੀਰਕ ਅਤੇ ਮਾਨਸਿਕ ਪੱਖੋ ਵੱਡੇ ਨੁਕਸਾਨ ਕਰ ਰਿਹਾ ਹੈ। ਆਗੂਆਂ ਨੇ ਕਿਹਾ ਕਿ ਪੋਸਤ ਦੀ ਨਿਯੰਤਰਿਤ ਖੇਤੀ ਨਾਲ ਨਾ ਸਿਰਫ਼ ਨਸ਼ੇ ਦੀ ਸਮੱਸਿਆ ’ਤੇ ਕਾਬੂ ਪਾਇਆ ਜਾ ਸਕਦਾ ਹੈ, ਸਗੋਂ ਕਿਸਾਨਾਂ ਦੀ ਆਰਥਿਕ ਹਾਲਤ ਵੀ ਮਜ਼ਬੂਤ ਹੋਵੇਗੀ। ਕਿਸਾਨ ਆਗੂਆਂ ਨੇ ਸਰਕਾਰ ਨੂੰ ਤੁਰੰਤ ਫੈਸਲਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੀ ਜਵਾਨੀ ਅਤੇ ਕਿਸਾਨੀ ਨੂੰ ਬਚਾਉਣ ਲਈ ਇਹ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਮੀਟਿੰਗ ਵਿਚ ਹਾਜ਼ਰ ਕਿਸਾਨਾਂ ਵਿਚ ਅਮਰ ਸਿੰਘ ਸਨ੍ਹੇਰ, ਜਸਵਿੰਦਰ ਸਿੰਘ ਸਨ੍ਹੇਰ, ਗੁਰਵਿੰਦਰ ਸਿੰਘ ਮੇਹਰ ਸਿੰਘ ਵਾਲਾ, ਸਰਬਜੀਤ ਸਿੰਘ ਮੇਹਰ ਸਿੰਘ ਵਾਲਾ, ਬਲਜੀਤ ਸਿੰਘ ਮੇਹਰ ਸਿੰਘ ਵਾਲਾ, ਪੱਥਰ ਸਿੰਘ ਵਿਰਸਾ ਸਿੰਘ ਸਨ੍ਹੇਰ, ਜੁਗਰਾਜ ਸਿੰਘ ਮੀਆਂ ਸਿੰਘ ਵਾਲਾ, ਮਲਕੀਤ ਸਿੰਘ ਮੀਆਂ ਸਿੰਘ ਵਾਲਾ, ਬਲਰਾਜ ਸਿੰਘ, ਰਾਮਪ੍ਰੀਤ ਸਿੰਘ, ਸੁਖਜਿੰਦਰ ਸਿੰਘ ਸਰਪੰਚ, ਬਲਰਾਜ ਸਿੰਘ ਮਰਖਾਈ, ਜਰਮਨਦੀਪ ਸਿੰਘ ਮਰਖਾਈ, ਗਗਨਦੀਪ ਸਿੰਘ, ਹਰਪ੍ਰੀਤ ਸਿੰਘ ਮਰਖਾਈ, ਜਗਦੀਪ ਸਿੰਘ ਮਰਖਾਈ, ਹਰਜਿੰਦਰ ਸਿੰਘ ਬਾਦਲ, ਰਾਮ ਸਿੰਘ ਸੇਖਵਾਂ, ਸਤਨਾਮ ਸਿੰਘ ਸੇਖਵਾਂ, ਬਾਬਾ ਤਰਸੇਮ ਸਿੰਘ ਤਲਵੰਡੀ ਮੰਗੇ ਖਾਂ, ਸੁਖਦੇਵ ਸਿੰਘ ਵਾੜਾ ਚੈਨ ਸਿੰਘ ਕਾਕਾ ਸਿੰਘ ਆਦਿ ਹਾਜ਼ਰ ਸਨ।