ਗੜੇਮਾਰੀ ਦਾ 70 ਹਜ਼ਾਰ ਪ੍ਰਤੀ ਏਕੜ ਦਾ ਮੁਆਵਜ਼ਾ ਦੇਵੇ ਸਰਕਾਰ
ਭਾਰੀ ਗੜੇਮਾਰੀ ਨਾਲ ਹੋਏ ਨੁਕਸਾਨ ਦਾ 70 ਹਜ਼ਾਰ ਪ੍ਰਤੀ ਏਕੜ ਦਾ ਤੁਰੰਤ ਮੁਆਵਜ਼ਾ ਦੇਵੇ ਸਰਕਾਰ : ਉਸਮਾਨ ਵਾਲਾ, ਗਿੱ
Publish Date: Mon, 06 Apr 2026 05:00 PM (IST)
Updated Date: Mon, 06 Apr 2026 05:01 PM (IST)

ਪਿੱਪਲ ਸਿੰਘ ਭੁੱਲਰ, ਪੰਜਾਬੀ ਜਾਗਰਣ ਮੱਲਾਂਵਾਲਾ : ਤੇਜ਼ ਹਨੇਰੀ, ਗੜ੍ਹੇਮਾਰੀ ਅਤੇ ਮੀਂਹ ਨੇ ਖੇਤਾਂ ਵਿਚ ਖੜ੍ਹੀ ਪੱਕੀ ਫਸਲ ਨੂੰ ਕਾਫੀ ਜ਼ਿਆਦਾ ਨੁਕਸਾਨ ਪਹੁੰਚਾਇਆ ਹੈ। ਕਈ ਥਾਵਾਂ ’ਤੇ ਕਣਕ ਦੀ ਫਸਲ ਜ਼ਮੀਨ ’ਤੇ ਵਿਛ ਗਈ, ਜਦਕਿ ਗੜੇਮਾਰੀ ਕਾਰਨ ਸਿਰੀਆਂ ਅਤੇ ਦਾਣਿਆਂ ਨੂੰ ਵੀ ਹਾਨੀ ਪਹੁੰਚੀ ਹੈ। ਇਸ ਅਚਾਨਕ ਬਦਲੇ ਮੌਸਮ ਕਾਰਨ ਕਿਸਾਨਾਂ ਦੀਆਂ ਉਮੀਦਾਂ ਨੂੰ ਵੱਡਾ ਝਟਕਾ ਲੱਗਿਆ ਹੈ ਅਤੇ ਖੇਤੀਬਾੜੀ ਨਾਲ ਜੁੜੇ ਪਰਿਵਾਰਾਂ ਵਿਚ ਚਿੰਤਾ ਦਾ ਮਾਹੌਲ ਬਣ ਗਿਆ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਬਹਿਰਾਮਕੇ ਦੇ ਸੂਬਾ ਮੀਤ ਪ੍ਰਧਾਨ ਚਮਕੌਰ ਸਿੰਘ ਉਸਮਾਨ ਵਾਲਾ ਅਤੇ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਕੀਤਾ। ਕਿ ਜਿਵੇ ਕਈ ਜ਼ਿਲ੍ਹੇ ਅਤੇ ਪਿੰਡਾਂ ਵਿੱਚ ਪਈ ਗੜੇ ਮਾਰੀ ਨਾਲ ਕਿਸਾਨਾਂ ਦੀਆਂ ਫਸਲਾ ਤਬਾਹ ਹੋ ਚੁੱਕੀਆਂ ਹਨ।ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਦਾ ਕਿਸਾਨ ਪਹਿਲਾਂ ਹੀ ਆਰਥਿਕ ਤੰਗੀ, ਮਹਿੰਗੀ ਖੇਤੀ, ਕਰਜ਼ੇ ਅਤੇ ਘਟਦੀ ਆਮਦਨ ਨਾਲ ਸੰਘਰਸ਼ ਕਰ ਰਿਹਾ ਹੈ, ਉੱਪਰੋਂ ਕੁਦਰਤੀ ਆਫ਼ਤਾਂ ਨੇ ਉਸ ਦੀ ਹਾਲਤ ਹੋਰ ਵੀ ਨਾਜ਼ੁਕ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਤੇਜ਼ ਹਨੇਰੀ ਅਤੇ ਗੜੇਮਾਰੀ ਨੇ ਉਹਨਾਂ ਫਸਲਾਂ ਨੂੰ ਸਭ ਤੋਂ ਵੱਧ ਨੁਕਸਾਨ ਪਹੁੰਚਾਇਆ ਹੈ ਜੋ ਪੱਕ ਕੇ ਕਟਾਈ ਲਈ ਬਿਲਕੁਲ ਤਿਆਰ ਸਨ। ਚਮਕੌਰ ਸਿੰਘ ਉਸਮਾਨ ਵਾਲਾ ਨੇ ਕਿਹਾ ਕਿ ਕਿਸਾਨ ਸਾਲ ਭਰ ਦਿਨ-ਰਾਤ ਇੱਕ ਕਰਕੇ ਆਪਣੀ ਫਸਲ ਨੂੰ ਤਿਆਰ ਕਰਦਾ ਹੈ, ਪਰ ਜਦੋਂ ਮੌਸਮ ਦੀ ਇੱਕ ਮਾਰ ਉਸ ਦੀ ਸਾਰੀ ਮਿਹਨਤ ’ਤੇ ਪਾਣੀ ਫੇਰ ਦੇਵੇ ਤਾਂ ਉਸ ਦਾ ਮਨੋਬਲ ਵੀ ਟੁੱਟ ਜਾਂਦਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ 70 ਹਜਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ।ਕਿ ਕਈ ਪਿੰਡਾਂ ਵਿਚ ਕਣਕ ਦੀ ਫਸਲ ਜ਼ਮੀਨ ਨਾਲ ਲੱਗ ਚੁੱਕੀ ਹੈ, ਜਿਸ ਨਾਲ ਨਾ ਸਿਰਫ ਉਪਜ ਘਟੇਗੀ, ਸਗੋਂ ਮੰਡੀ ਵਿੱਚ ਫਸਲ ਦੀ ਗੁਣਵੱਤਾ ’ਤੇ ਵੀ ਅਸਰ ਪਵੇਗਾ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ ਅਤੇ ਜਿਨ੍ਹਾਂ ਕਿਸਾਨਾਂ ਦੀਆਂ ਫਸਲਾਂ ਨੂੰ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਬਿਨਾਂ ਕਿਸੇ ਦੇਰੀ ਦੇ ਯੋਗ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਿਰਫ ਕਾਗਜ਼ੀ ਐਲਾਨਾਂ ਨਾਲ ਕਿਸਾਨਾਂ ਦੀ ਪੀੜ ਘੱਟ ਨਹੀਂ ਹੋਵੇਗੀ, ਸਗੋਂ ਜ਼ਮੀਨੀ ਪੱਧਰ ’ਤੇ ਤੁਰੰਤ ਕਾਰਵਾਈ ਦੀ ਲੋੜ ਹੈ।ਤੇਜ਼ ਹਨੇਰੀ, ਗੜੇਮਾਰੀ ਅਤੇ ਮੀਂਹ ਨੇ ਖੇਤਾਂ ਵਿਚ ਖੜ੍ਹੀ ਪੱਕੀ ਫਸਲ ਨੂੰ ਕਾਫੀ ਜ਼ਿਆਦਾ ਨੁਕਸਾਨ ਪਹੁੰਚਾਇਆ ਹੈ। ਕਈ ਥਾਵਾਂ ’ਤੇ ਕਣਕ ਦੀ ਫਸਲ ਜ਼ਮੀਨ ’ਤੇ ਵਿਛ ਗਈ, ਜਦਕਿ ਗੜੇਮਾਰੀ ਕਾਰਨ ਸਿਰੀਆਂ ਅਤੇ ਦਾਣਿਆਂ ਨੂੰ ਵੀ ਹਾਨੀ ਪਹੁੰਚੀ ਹੈ। ਇਸ ਅਚਾਨਕ ਬਦਲੇ ਮੌਸਮ ਕਾਰਨ ਕਿਸਾਨਾਂ ਦੀਆਂ ਉਮੀਦਾਂ ਨੂੰ ਵੱਡਾ ਝਟਕਾ ਲੱਗਿਆ ਹੈ।