ਕਰਿਆਨਾ ਐਸੋਸੀਏਸ਼ਨ ਵੱਲੋਂ ਸਨਮਾਨ ਸਮਾਰੋਹ ਭਲਕੇ
ਕਰਿਆਨਾ ਐਸੋਸੀਏਸ਼ਨ ਵੱਲੋਂ ਸਨਮਾਨ ਸਮਾਰੋਹ 26 ਅਪ੍ਰੈਲ ਨੂੰ
Publish Date: Fri, 24 Apr 2026 05:14 PM (IST)
Updated Date: Fri, 24 Apr 2026 05:16 PM (IST)
ਰਮਨ ਕੁਮਾਰ.ਪੰਜਾਬੀ ਜਾਗਰਣ, ਫਾਜ਼ਿਲਕਾ : ਫਾਜ਼ਿਲਕਾ ਕਰਿਆਨਾ ਐਸੋਸੀਏਸ਼ਨ ਵੱਲੋਂ ਐਤਵਾਰ, 26 ਅਪ੍ਰੈਲ ਨੂੰ ਸਨਮਾਨ ਸਮਾਰੋਹ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਕਾਮਰਾ ਪੱਪੂ ਨੇ ਦੱਸਿਆ ਕਿ ਸਮਾਰੋਹ ਸਥਾਨਕ ਸੰਜੀਵ ਪੈਲੇਸ ਵਿਖੇ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ‘ਤੇ ਪ੍ਰਧਾਨ ਵਪਾਰ ਮੰਡਲ ਫਾਜ਼ਿਲਕਾ ਅਸ਼ੋਕ ਗੁਲਬਧਰ,ਕਰਿਆਨਾ ਐਸੋਸੀਏਸ਼ਨ ਪੰਜਾਬ ਦੇ ਚੇਅਰਮੈਨ ਕ੍ਰਿਸ਼ਨ ਲਾਲ ਜਸੂਜਾ ਅਤੇ ਕਰਿਆਨਾ ਐਸੋਸੀਏਸ਼ਨ ਫਾਜ਼ਿਲਕਾ ਦੇ ਚੇਅਰਮੈਨ ਸ਼ਗਨ ਲਾਲ ਕਾਮਰਾ ਵਿਸ਼ੇਸ਼ ਤੌਰ ‘ਤੇ ਮੁਖ ਮਹਿਮਾਨ ਹੋਣਗੇ ਨਾਲ ਉਨ੍ਹਾਂ ਦੱਸਿਆ ਕਿ ਇਸ ਸਨਮਾਨ ਸਮਾਰੋਹ ਮੌਕੇ ਬਜ਼ੁਰਗਾ ਨੂੰ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਵਲੋਂ ਇਸ ਸਮਾਰੋਹ ਵਿੱਚ ਕਰਿਆਨਾ ਐਸੋਸੀਏਸ਼ਨ ਦੇ ਸਾਰੇ ਮੈਂਬਰਾਂ ਨੂੰ ਸ਼ਮੂਲੀਅਤ ਲਈ ਅਪੀਲ ਕੀਤੀ ਗਈ ਹੈ, ਤਾਂ ਜੋ ਇਸ ਸਨਮਾਨ ਸਮਾਰੋਹ ਨੂੰ ਸਫਲ ਬਣਾਇਆ ਜਾ ਸਕੇ।