9 ਤੋਂ 14 ਫ਼ਰਵਰੀ ਤੱਕ ਮਨਾਇਆ ਜਾਵੇਗਾ ਸਪੈਸ਼ਲ ਟੀਕਾਕਰਨ ਹਫਤਾ : ਡਾ. ਕਵਿਤਾ ਸਿੰਘ
ਸਿਹਤ ਵਿਭਾਗ ਫਾਜਿਲਕਾ ਵਲੋਂ 9 ਤੋਂ 14 ਫ਼ਰਵਰੀ ਤੱਕ ਮਨਾਇਆ ਜਾਵੇਗਾ ਸਪੈਸ਼ਲ ਟੀਕਾਕਰਨ ਹਫਤਾ: ਡਾ. ਕਵਿਤਾ ਸਿੰਘ
Publish Date: Sun, 08 Feb 2026 04:26 PM (IST)
Updated Date: Sun, 08 Feb 2026 04:29 PM (IST)

ਸਟਾਫ ਰਿਪੋਰਟਰ, ਫ਼ਾਜ਼ਿਲਕਾ : ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਾ.ਕਵਿਤਾ ਸਿੰਘ ਸਿਵਲ ਸਰਜਨ ਫਾਜਿਲਕਾ ਦੀ ਅਗਵਾਈ ਅਤੇ ਡਾ.ਰਿੰਕੂ ਚਾਵਲਾ ਜ਼ਿਲ੍ਹਾ ਟੀਕਾਕਰਣ ਅਫ਼ਸਰ ਦੀ ਦੇਖ ਰੇਖ ਵਿੱਚ ਸਿਹਤ ਵਿਭਾਗ ਫਾਜਿਲਕਾ ਵਲੋਂ 9 ਤੋਂ 14 ਫਰਵਰੀ 2026 ਤੱਕ ਸਪੈਸ਼ਲ ਟੀਕਾਕਰਨ ਹਫਤਾ ਮਨਾਇਆ ਜਾ ਰਿਹਾ ਹੈ। ਇਸ ਹਫ਼ਤੇ ਸਬੰਧੀ ਜਾਣਕਾਰੀ ਦਿੰਦਿਆਂ ਡਾ.ਕਵਿਤਾ ਸਿੰਘ ਨੇ ਦੱਸਿਆ ਕਿ ਸਿਹਤਮਦ ਅਤੇ ਮਜ਼ਬੂਤ ਪੰਜਾਬ ਦੀ ਸਿਰਜਣਾ ਲਈ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਮਾਰੂ ਬੀਮਾਰੀਆਂ ਤੋਂ ਬਚਾਉਣ ਲਈ ਸਿਹਤ ਵਿਭਾਗ ਵਲੋਂ ਰੂਟੀਨ ਟੀਕਾਕਰਨ ਮੁਹਿੰਮ ਚੱਲ ਰਹੀ ਹੈ। ਰੂਟੀਨ ਟੀਕਾਕਰਨ ਦੋਰਾਨ ਵਾਂਝੇ ਰਹਿ ਗਏ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਨ ਲਈ ਸਪੈਸ਼ਲ ਟੀਕਾਕਰਨ ਹਫਤਾ ਮਨਾਇਆ ਜਾਂਦਾ ਹੈ। ਕਿਸੇ ਕਾਰਣ ਰੂਟੀਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਪਛਾਣ ਕਰਕੇ ਲਿਸਟਾਂ ਤਿਆਰ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਦੇ ਏਰੀਏ ਮੁਤਾਬਕ ਇਸ ਹਫਤੇ ਦੋਰਾਨ ਸਪੈਸ਼ਲ ਟੀਕਾਕਰਨ ਸ਼ੈਸ਼ਣ ਪਲਾਨ ਕੀਤੇ ਗਏ ਹਨ। ਡਾ. ਰਿੰਕੂ ਚਾਵਲਾ ਜ਼ਿਲ੍ਹਾ ਟੀਕਾਕਰਣ ਅਫ਼ਸਰ ਨੇ ਦੱਸਿਆ ਕਿ ਟੀਕਾਕਰਣ ਤੋਂ ਛੁੱਟ ਗਏ ਏਰੀਏ, ਹਾਈ ਰਿਸਕ ਏਰੀਏ, ਸਲੱਮ ਏਰੀਏ, ਮਾਈਗ੍ਰੇਟਰੀ ਆਬਾਦੀ, ਝੁੱਗੀਆਂ ਝੌਂਪੜੀਆਂ, ਭੱਠੇ, ਖਾਲੀ ਸਬ ਸੈਂਟਰਾਂ ਜਿਥੇ 2 ਜਾਂ 3 ਨਿਯਮਿਤ ਟੀਕਾਕਰਣ ਸ਼ੈਸ਼ਨ ਨਾ ਹੋਏ ਹੋਣ, ਪਹੁੰਚ ਤੋਂ ਦੂਰ ਆਬਾਦੀ, ਆਉੂਟਬ੍ਰੇਕ ਵਾਲੀ ਆਬਾਦੀ ਅਤੇ ਹੋਰ ਮੁਸ਼ਕਿਲ ਏਰੀਏ ਵੀ ਕਵਰ ਕੀਤੇ ਜਾਣਗੇ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਹਫਤੇ ਦੋਰਾਨ ਆਪਣੇ ਪਰਿਵਾਰ ਦੀਆਂ ਗਰਭਵਤੀ ਔਰਤਾਂ ਅਤੇ ਬੱਚਿਆਂ ਦਾ ਟੀਕਾਕਰਣ ਸੰਪੂਰਨ ਕਰਵਾ ਕੇ ਇਸ ਮੁਹਿੰਮ ਦਾ ਪੂਰਾ ਲਾਭ ਉਠਾਉਣ।