ਟੀਕਾਕਰਣ ਸਬੰਧੀ ਜਾਗਰੂਕ ਤੇ ਆਭਾ ਆਈਡੀ ਸਬੰਧੀ ਦਿੱਤੀ ਟ੍ਰੇਨਿੰਗ
ਆਮ ਆਦਮੀ ਕਲੀਨਿਕ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਐਚ ਪੀ ਵੀ ਟੀਕਾਕਰਣ ਸਬੰਧੀ ਜਾਗਰੂਕ ਕਰਦੇ ਸਿਹਤ ਵਿਭਾਗ ਦੇ ਅਧਿਕਾਰੀ।
Publish Date: Fri, 13 Mar 2026 04:18 PM (IST)
Updated Date: Fri, 13 Mar 2026 04:21 PM (IST)

ਰਮਨ ਕੁਮਾਰ.ਪੰਜਾਬੀ ਜਾਗਰਣ ਫ਼ਾਜ਼ਿਲਕਾ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਕਵਿਤਾ ਸਿੰਘ ਸਿਵਲ ਸਰਜਨ ਫਾਜਿਲਕਾ ਦੀ ਉਚੇਚੀ ਨਿਗਰਾਨੀ ਵਿੱਚ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਵੱਲੋਂ ਆਮ ਆਦਮੀ ਕਲੀਨਿਕ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੋਚੜ ਕਲਾਂ ਵਿਖੇ ਏ ਐਨ ਐਮ, ਫੈਸਿਲੀਟੇਟਰ ਅਤੇ ਆਸ਼ਾ ਨੂੰ ਐਚਪੀਵੀ ਟੀਕਾਕਰਣ ਸਬੰਧੀ ਜਾਗਰੂਕ ਕੀਤਾ ਤੇ ਆਭਾ ਆਈਡੀ ਬਣਾਉਣ ਸਬੰਧੀ ਟ੍ਰੇਨਿੰਗ ਕਰਵਾਈ ਗਈ। ਇਸ ਸਮੇਂ ਪ੍ਰਿੰਸੀਪਲ, ਵਿਨੋਦ ਖੁਰਾਣਾ ਜਿਲ੍ਹਾ ਮਾਸ ਮੀਡੀਆ ਅਫ਼ਸਰ, ਪੂਜਾ ਤੇ ਹੋਰ ਸਟਾਫ਼ ਹਾਜ਼ਰ ਸੀ। ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਲਾਜ ਸਬੰਧੀ ਰਿਕਾਰਡ ਨੂੰ ਆਯੂਸ਼ਮਾਨ ਭਾਰਤ ਡਿਜ਼ੀਟਲ ਮਿਸ਼ਨ ਤਹਿਤ ਆਨਲਾਈਨ ਕੀਤਾ ਜਾ ਰਿਹਾ ਹੈ। ਜਿਸ ਲਈ ਯੂਨੀਕ ਆਭਾ ਆਈਡੀ ਬਣਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਸਰਕਾਰੀ ਹਸਪਤਾਲ ਵਿੱਚ ਓਪੀਡੀ ਦੀਆਂ ਲੰਮੀਆਂ ਲਾਈਨਾਂ ਤੋਂ ਬਚਣ ਲਈ ਲੋਕਾਂ ਨੂੰ ਤੁਰੰਤ ਆਭਾ ਆਈਡੀ ਬਨਾਉਣੀ ਚਾਹੀਦੀ ਹੈ। ਡਾ.ਰਿੰਕੂ ਚਾਵਲਾ ਨੇ ਅਧਿਆਪਿਕਾ ਅਤੇ ਬੱਚਿਆਂ ਨੂੰ ਐਚਪੀਵੀ ਟੀਕਾਕਰਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ 14 ਤੋਂ 15 ਸਾਲ ਤੱਕ ਦੀਆਂ ਬੱਚਿਆਂ ਨੂੰ ਟੀਕਾਕਰਣ ਕਰਵਾਉਣ ਲਈ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਆਭਾ ਆਈਡੀ, ਸਮੂਹ ਸਿਹਤ ਕੇਂਦਰ ਵਿਚ ਬਿਲਕੁਲ ਮੁਫਤ ਬਣਾਈ ਜਾ ਰਹੀ ਹੈ। ਵਿਨੋਦ ਖੁਰਾਨਾ ਅਤੇ ਪੂਜਾ ਨੇ ਦੱਸਿਆ ਕਿ ਆਭਾ ਕਿਊ.ਆਰ. ਕੋਡ ਸਕੈਨ ਐਂਡ ਸ਼ੇਅਰ, ਹਸਪਤਾਲ ਵਿੱਚ ਇਲਾਜ ਲਈ ਆਉਣ ਵਾਲੇ ਲੋਕਾਂ ਲਈ ਬਹੁਤ ਵਧੀਆ ਸਹੂਲਤ ਹੈ।