ਬੱਚਿਆਂ ਦੀਆਂ ਹੋਈਆਂ ਮੌਤਾਂ ਦੀ ਸਿਹਤ ਵਿਭਾਗ ਨੇ ਕੀਤੀ ਸਮੀਖਿਆ
ਬੱਚਿਆਂ ਦੀਆਂ ਹੋਈਆਂ ਮੌਤਾਂ ਦੀ ਸਿਹਤ ਵਿਭਾਗ ਨੇ ਕੀਤੀ ਸਮੀਖਿਆ
Publish Date: Sat, 28 Mar 2026 04:18 PM (IST)
Updated Date: Sat, 28 Mar 2026 04:20 PM (IST)

ਨਰੇਸ਼ ਕੁਮਾਰ ਕਾਮਰਾ.ਪੰਜਾਬੀ ਜਾਗਰਣ ਫਾਜ਼ਿਲਕਾ : ਪਿਛਲੇ ਮਹੀਨਿਆਂ ਦੌਰਾਨ ਬੱਚਿਆਂ ਦੀਆਂ ਹੋਈਆਂ ਮੌਤਾਂ ਦੇ ਮੈਡੀਕਲ ਅਤੇ ਸਮਾਜਿਕ ਕਾਰਨਾਂ ਦਾ ਜਾਇਜ਼ਾ ਲੈਣ ਲਈ ਸਿਵਲ ਸਰਜਨ ਡਾ.ਕਵਿਤਾ ਸਿੰਘ ਦੀ ਪ੍ਰਧਾਨਗੀ ਵਿੱਚ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਰਿੰਕੂ ਚਾਵਲਾ ਨੇ ਬਾਲ ਮੌਤ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਬੱਚਿਆਂ ਦੀਆਂ ਮੌਤਾਂ ਦੇ ਕਾਰਨਾਂ ਦਾ ਰਿਕਾਰਡ ਵੀ ਚੈੱਕ ਕੀਤਾ ਗਿਆ।ਡਾ. ਰਿੰਕੂ ਚਾਵਲਾ ਨੇ ਦੱਸਿਆ ਬਾਲ ਮੌਤ ਸਮੀਖਿਆ ਮੀਟਿੰਗ ਦਾ ਮੁੱਖ ਮੰਤਵ ਬੱਚਿਆਂ ਦੀ ਮੌਤ ਦੇ ਮੈਡੀਕਲ ਅਤੇ ਸਮਾਜਿਕ ਕਾਰਨਾਂ ਦੀ ਸ਼ਨਾਖਤ ਕਰਨਾ ਹੈ ਤਾਂ ਕਿ ਭਵਿੱਖ ਵਿੱਚ ਹੋਣ ਵਾਲੀਆਂ ਮੌਤਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਮੀਟਿੰਗ ਵਿੱਚ ਬੱਚਿਆਂ ਦੀ ਮੌਤ ਦੇ ਕਾਰਨਾਂ ਦੀ ਪਛਾਣ ਕੀਤੀ ਗਈ। ਉਹਨਾਂ ਸਮੂਹ ਸਟਾਫ ਨੂੰ ਹਦਾਇਤ ਕੀਤੀ ਕਿ ਉਹ ਸੈਸ਼ਨ ਦੋਰਾਨ ਮਾਪਿਆਂ ਨੂੰ ਸਿਹਤ ਸਿੱਖਿਆ ਦੇਣ ਦੇ ਨਾਲ-ਨਾਲ ਸਮੇਂ ਸਿਰ ਸਿਹਤ ਸਹੂਲਤਾਂ ਅਤੇ ਮੁਕੰਮਲ ਟੀਕਾਕਰਨ ਯਕੀਨੀ ਬਣਾਉਣਾ ਪੂਰੀ ਜਾਣਕਾਰੀ ਦੇਣ। ਉਨ੍ਹਾਂ ਨੇ ਬਾਲ ਮੌਤ ਦਰ ਨੂੰ ਰੋਕਣ ਲਈ ਬੱਚਿਆਂ ਚ ਖਤਰੇ ਦੇ ਲੱਛਣਾਂ ਦੀ ਪਛਾਣ ਕਰਨ ਦੀ ਲੋੜ ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਹਦਾਇਤ ਕੀਤੀ ਕਿ ਬੱਚਿਆਂ ਦੇ ਜਨਮ ਸਬੰਧੀ ਨੁਕਸ ਦੀ ਜਾਂਚ ਕੀਤੀ ਜਾਵੇ ਅਤੇ ਗੰਭੀਰ ਬੀਮਾਰੀਆਂ ਤੋਂ ਪੀੜਤ ਬੱਚਿਆਂ ਦੇ ਇਲਾਜ ਲਈ ਯੋਗ ਕਦਮ ਚੁੱਕੇ ਜਾਣ। ਜ਼ਿਲਾ ਟੀਕਾਕਰਨ ਅਫਸਰ ਨੇ ਕਿਹਾ ਕਿ ਜ਼ਿਲੇ ਦੀਆਂ ਗਰਭਵਤੀ ਔਰਤਾਂ ਦੀ ਰਜਿਸਟ੍ਰੇਸ਼ਨ ਤੋਂ ਲੈ ਕੇ ਜਣੇਪੇ ਤੱਕ ਸਿਹਤ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਸਾਰੀਆਂ ਉੱਚ ਜੋਖਮ ਵਾਲੀਆਂ ਗਰਭਵਤੀ ਔਰਤਾਂ ਨੂੰ ਲੱਭ ਕੇ ਉਨ੍ਹਾਂ ਦੇ ਇਲਾਜ ਲਈ ਬਿਹਤਰ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਇਸ ਵੱਖ ਵੱਖ ਬਲਾਕਾਂ ਤੋਂ ਡਾਕਟਰ, ਮਾਸ ਮੀਡੀਆ ਤੋਂ ਵਿਨੋਦ ਕੁਮਾਰ, ਦਿਵੇਸ਼ ਕੁਮਾਰ ਸ਼ਵੇਤਾ ਨਾਗਪਾਲ ਅਤੇ ਸਟਾਫ ਹਾਜ਼ਰ ਸੀ।