ਤੰਦਰੁਸਤ ਧੀਆਂ, ਮਜ਼ਬੂਤ ਭਾਰਤ : ‘ਮਿਸ਼ਨ ਅਨੀਮੀਆ ਮੁਕਤ ਭਾਰਤ’ ਤਹਿਤ 80 ਵਿਦਿਆਰਥਣਾਂ ਦੀ ਸਿਹਤ ਜਾਂਚ
ਭਾਰਤ ਵਿਕਾਸ ਪ੍ਰੀਸ਼ਦ ਜ਼ੀਰਾ ਵੱਲੋਂ ‘ਮਿਸ਼ਨ ਅਨੀਮੀਆ ਮੁਕਤ ਭਾਰਤ’ ਤਹਿਤ ਸ਼ਹੀਦ ਗੁਰਦਾਸ ਰਾਮ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਵਿਖੇ ਇਕ ਵਿਸ਼ੇਸ਼ ਸਿਹਤ ਜਾਗਰੂਕਤਾ ਤੇ ਜਾਂਚ ਕੈਂਪ ਲਗਾਇਆ ਗਿਆ। ਕੈਂਪ ਦਾ ਮੁੱਖ ਉਦੇਸ਼ ਵਿਦਿਆਰਥਣਾਂ ਵਿਚ ਖੂਨ ਦੀ ਕਮੀ (ਅਨੀਮੀਆ) ਸਬੰਧੀ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਦੀ ਸਿਹਤ ਦੀ ਜਾਂਚ ਕਰਨਾ ਸੀ।
Publish Date: Sat, 30 May 2026 04:07 PM (IST)
Updated Date: Sat, 30 May 2026 04:08 PM (IST)

ਗੌਰਵ ਗੌੜ ਜੌਲੀ,ਪੰਜਾਬੀ ਜਾਗਰਣ ਜ਼ੀਰਾ : ਭਾਰਤ ਵਿਕਾਸ ਪ੍ਰੀਸ਼ਦ ਜ਼ੀਰਾ ਵੱਲੋਂ ‘ਮਿਸ਼ਨ ਅਨੀਮੀਆ ਮੁਕਤ ਭਾਰਤ’ ਤਹਿਤ ਸ਼ਹੀਦ ਗੁਰਦਾਸ ਰਾਮ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਵਿਖੇ ਇਕ ਵਿਸ਼ੇਸ਼ ਸਿਹਤ ਜਾਗਰੂਕਤਾ ਤੇ ਜਾਂਚ ਕੈਂਪ ਲਗਾਇਆ ਗਿਆ। ਕੈਂਪ ਦਾ ਮੁੱਖ ਉਦੇਸ਼ ਵਿਦਿਆਰਥਣਾਂ ਵਿਚ ਖੂਨ ਦੀ ਕਮੀ (ਅਨੀਮੀਆ) ਸਬੰਧੀ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਦੀ ਸਿਹਤ ਦੀ ਜਾਂਚ ਕਰਨਾ ਸੀ। ਕੈਂਪ ਦੌਰਾਨ ਡਾ. ਆਰਤੀ ਬਿੰਦਰਾ ਵੱਲੋਂ ਕਰੀਬ 80 ਲੜਕੀਆਂ ਦੇ ਖੂਨ ਦੇ ਟੈਸਟ ਕੀਤੇ ਗਏ। ਜਾਂਚ ਉਪਰੰਤ ਲੋੜਵੰਦ ਵਿਦਿਆਰਥਣਾਂ ਨੂੰ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਮੁਫ਼ਤ ਮੈਡੀਸਿਨ ਕਿੱਟਾਂ ਵੀ ਵੰਡੀਆਂ ਗਈਆਂ। ਇਸ ਮੌਕੇ ਡਾ. ਆਰਤੀ ਬਿੰਦਰਾ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਨੀਮੀਆ ਇੱਕ ਗੰਭੀਰ ਪਰ ਰੋਕਥਾਮਯੋਗ ਸਮੱਸਿਆ ਹੈ। ਉਨ੍ਹਾਂ ਕਿਹਾ ਕਿ ਸੰਤੁਲਿਤ ਅਤੇ ਪੌਸ਼ਟਿਕ ਭੋਜਨ, ਹਰੀਆਂ ਸਬਜ਼ੀਆਂ, ਫਲ ਅਤੇ ਆਇਰਨ ਯੁਕਤ ਖੁਰਾਕ ਦੀ ਵਰਤੋਂ ਨਾਲ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਭਾਵਿਪ ਮਹਿਲਾ ਪ੍ਰਮੁੱਖ ਨੀਤੂ ਸ਼ਰਮਾ ਨੇ ਕਿਹਾ ਕਿ ਤੰਦਰੁਸਤ ਧੀਆਂ ਹੀ ਸਮਾਜ ਅਤੇ ਦੇਸ਼ ਦਾ ਮਜ਼ਬੂਤ ਭਵਿੱਖ ਹਨ। ਉਨ੍ਹਾਂ ਵਿਦਿਆਰਥਣਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਰਹਿਣ ਅਤੇ ਸਮੇਂ-ਸਮੇਂ ਸਿਹਤ ਜਾਂਚ ਕਰਵਾਉਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਰਾਕੇਸ਼ ਸ਼ਰਮਾ ਨੇ ਭਾਰਤ ਵਿਕਾਸ ਪ੍ਰੀਸ਼ਦ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਵਿਦਿਆਰਥੀਆਂ ਦੀ ਸਿਹਤ ਸੰਭਾਲ ਅਤੇ ਜਾਗਰੂਕਤਾ ਲਈ ਬਹੁਤ ਲਾਭਕਾਰੀ ਸਾਬਤ ਹੁੰਦੇ ਹਨ। ਇਸ ਦੌਰਾਨ ਸਟੇਟ ਕੋਆਰਡੀਨੇਟਰ ਸਤਿੰਦਰ ਸਚਦੇਵਾ ਨੇ ਕਿਹਾ ਕਿ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਸਮਾਜਿਕ ਸੇਵਾ ਅਤੇ ਸਿਹਤ ਸੰਬੰਧੀ ਪ੍ਰੋਜੈਕਟਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ ਅਤੇ “ਅਨੀਮੀਆ ਮੁਕਤ ਭਾਰਤ” ਮੁਹਿੰਮ ਵੀ ਇਸੇ ਦਿਸ਼ਾ ਵਿਚ ਇਕ ਮਹੱਤਵਪੂਰਨ ਯਤਨ ਹੈ। ਕੈਂਪ ਵਿੱਚ ਸਟੇਟ ਕੋਆਰਡੀਨੇਟਰ ਸਤਿੰਦਰ ਸਚਦੇਵਾ, ਸਟੇਟ ਕਨਵੀਨਰ ਨਵੀਨ ਸਚਦੇਵਾ, ਪ੍ਰਧਾਨ ਵਿਜੇ ਮੋਂਗਾ, ਖਜਾਨਚੀ ਜੁਗਲ ਕਿਸ਼ੋਰ, ਪਰਸ਼ੋਤਮ ਸ਼ਰਮਾ, ਰਜਿੰਦਰ ਕੁਮਾਰ, ਚੇਅਰਮੈਨ ਮਹਿੰਦਰ ਕੁਮਾਰ, ਸੀਨੀਅਰ ਮੀਤ ਪ੍ਰਧਾਨ ਵਿਪਿਨ ਸੇਠੀ, ਸੈਕਟਰੀ ਦਿਨੇਸ਼ ਸ਼ਰਮਾ, ਉਪ ਪ੍ਰਧਾਨ ਓਮ ਪ੍ਰਕਾਸ਼ ਪੁਰੀ, ਪ੍ਰਿੰਸੀਪਲ ਰਾਕੇਸ਼ ਸ਼ਰਮਾ, ਸੰਜੀਵ ਸਚਦੇਵਾ,ਅਜੈ ਕੁਮਾਰ, ਸੁਰਿੰਦਰ ਸਿੰਘ, ਪਰਮਜੀਤ ਸਿੰਘ, ਅੰਜੂ ਬਾਲਾ, ਸ਼ਰਨਜੀਤ ਕੌਰ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।